Punjab

ਗਰਮੀ ਵਿੱਚ ਗੁਰਦੁਆਰਿਆਂ ਲਈ ਅਲਰਟ! ਜਥੇਦਾਰ ਨੇ ਜਾਰੀ ਕੀਤੀਆਂ ਸਖ਼ਤ ਸੁਰੱਖਿਆ ਹਦਾਇਤਾਂ

ਗਰਮੀ ਵਿੱਚ ਗੁਰਦੁਆਰਿਆਂ ਲਈ ਅਲਰਟ! ਜਥੇਦਾਰ ਨੇ ਜਾਰੀ ਕੀਤੀਆਂ ਸਖ਼ਤ ਸੁਰੱਖਿਆ ਹਦਾਇਤਾਂ

ਗਰਮੀ ਵਿੱਚ ਗੁਰਦੁਆਰਿਆਂ ਲਈ ਅਲਰਟ! ਜਥੇਦਾਰ ਨੇ ਜਾਰੀ ਕੀਤੀਆਂ ਸਖ਼ਤ ਸੁਰੱਖਿਆ ਹਦਾਇਤਾਂ

ਬਰਨਾਲਾ: ਗਰਮੀ ਦੇ ਮੌਸਮ ਦੌਰਾਨ ਗੁਰਦੁਆਰਾ ਸਾਹਿਬਾਨ ਵਿੱਚ ਸ਼ਾਰਟ ਸਰਕਟ ਕਾਰਨ ਵਾਪਰ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਵੱਲੋਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਗ੍ਰੰਥੀ ਸਿੰਘਾਂ ਅਤੇ ਸੰਗਤ ਲਈ ਅਹਿਮ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬਾਨ, ਖ਼ਾਸ ਕਰਕੇ ਸੱਚਖੰਡ ਸਾਹਿਬ ਅੰਦਰ ਬਿਜਲੀ ਦੀਆਂ ਫਿਟਿੰਗਾਂ ਦੀ ਤੁਰੰਤ ਜਾਂਚ ਕਰਵਾ ਕੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਦਰੁਸਤ ਬਣਾਉਣ ਦੇ ਆਦੇਸ਼ ਦਿੱਤੇ ਹਨ। ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਪੁਰਾਣੀ ਵਾਇਰਿੰਗ, ਨੰਗੀਆਂ ਤਾਰਾਂ ਅਤੇ ਲਾਪਰਵਾਹੀ ਕਾਰਨ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰ ਸਕਦੀਆਂ ਹਨ।

May be an image of temple and text

ਬਾਬਾ ਟੇਕ ਸਿੰਘ ਜੀ ਨੇ ਹਾਲ ਹੀ ਵਿੱਚ ਜ਼ਿਲ੍ਹਾ ਬਰਨਾਲਾ ਦੇ ਪਿੰਡ ਮੂੰਮ ਵਿਖੇ ਸਥਿਤ ਗੁਰਦੁਆਰਾ ਆਕੀਗੜ੍ਹ ਸਾਹਿਬ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ ਅੱਗ ਦੀ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਬਿਜਲੀ ਉਪਕਰਨਾਂ ਦੇ ਓਵਰਹੀਟ ਹੋਣ ਅਤੇ ਅਣਗਹਿਲੀ ਕਾਰਨ ਇਹ ਹਾਦਸੇ ਵਧ ਰਹੇ ਹਨ, ਜਿਨ੍ਹਾਂ ਨੂੰ ਸਾਵਧਾਨੀ ਨਾਲ ਰੋਕਿਆ ਜਾ ਸਕਦਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਨਜ਼ਦੀਕ ਬਿਜਲਈ ਪੱਖੇ ਨਾ ਲਗਾਏ ਜਾਣ, ਕਿਉਂਕਿ ਲਗਾਤਾਰ ਚੱਲਣ ਨਾਲ ਇਹ ਗਰਮ ਹੋ ਕੇ ਸ਼ਾਰਟ ਸਰਕਟ ਦਾ ਕਾਰਨ ਬਣ ਸਕਦੇ ਹਨ। ਇਸ ਦੇ ਨਾਲ ਹੀ ਤੇਜ਼ ਰੌਸ਼ਨੀ ਵਾਲੇ ਬਲਬਾਂ ਦੀ ਨੇੜਤਾ ਤੋਂ ਵੀ ਬਚਣ ਦੀ ਸਲਾਹ ਦਿੱਤੀ ਗਈ ਹੈ।

ਗਰਮੀ ਵਿੱਚ ਗੁਰਦੁਆਰਿਆਂ ਲਈ ਅਲਰਟ! ਜਥੇਦਾਰ ਨੇ ਜਾਰੀ ਕੀਤੀਆਂ ਸਖ਼ਤ ਸੁਰੱਖਿਆ ਹਦਾਇਤਾਂ

ਜਥੇਦਾਰ ਨੇ ਸਾਰੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਤਕਨੀਕੀ ਮਾਹਿਰਾਂ ਰਾਹੀਂ ਬਿਜਲੀ ਸਿਸਟਮ ਦੀ ਜਾਂਚ ਕਰਵਾਉਣ, ਪੁਰਾਣੀਆਂ ਤਾਰਾਂ ਨੂੰ ਬਦਲਣ ਅਤੇ ਨਿਰੰਤਰ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਸੁਰੱਖਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਹਰ ਸਿੱਖ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਸੁਰੱਖਿਆ ਪ੍ਰਬੰਧਾਂ ਵਿੱਚ ਪੂਰਾ ਸਹਿਯੋਗ ਦੇਣ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ ਅਤੇ ਗੁਰੂ ਘਰਾਂ ਦੀ ਮਰਯਾਦਾ ਅਤੇ ਪਵਿੱਤਰਤਾ ਬਰਕਰਾਰ ਰਹੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼