ਮਹਾਰਾਸ਼ਟਰ ਬੋਟ ਹਾਦਸਾ: ਸ਼ਰਧਾਲੂਆਂ ਨਾਲ ਭਰੀ ਕਿਸ਼ਤੀ ਨਦੀ ਵਿੱਚ ਪਲਟੀ, 1 ਮੌਤ; 35 ਲੋਕ ਸਵਾਰ ਸਨ
Maharashtra ਦੇ ਬੀੜ ਜ਼ਿਲ੍ਹੇ ਦੇ ਮਜਲਗਾਓਂ ਤਾਲੁਕਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਪੁਰਸ਼ੋਤਮਪੁਰੀ ਤੀਰਥ ਸਥਾਨ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਨਦੀ ਵਿੱਚ ਅਚਾਨਕ ਪਲਟ ਗਈ। ਰਿਪੋਰਟਾਂ ਮੁਤਾਬਕ ਕਿਸ਼ਤੀ ਵਿੱਚ ਕਰੀਬ 35 ਲੋਕ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਓਵਰਲੋਡ ਹੋਣ ਕਾਰਨ ਤੇਜ਼ ਵਹਾਅ ਵਿੱਚ ਸੰਤੁਲਨ ਗੁਆ ਬੈਠੀ ਅਤੇ ਕੁਝ ਹੀ ਸਕਿੰਟਾਂ ਵਿੱਚ ਪਾਣੀ ਵਿੱਚ ਡੁੱਬ ਗਈ।

ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ ਜਦਕਿ ਇੱਕ ਹੋਰ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋਈ ਹੈ, ਜਿਸਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬਾਕੀ ਸ਼ਰਧਾਲੂਆਂ ਦੀ ਭਾਲ ਅਤੇ ਰਾਹਤ ਕਾਰਜ ਜਾਰੀ ਹਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਸਥਾਨਕ ਲੋਕਾਂ, ਪੁਲਿਸ ਅਤੇ ਆਫ਼ਤ ਪ੍ਰਬੰਧਨ ਟੀਮਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਅਤੇ ਕਈ ਲੋਕਾਂ ਨੂੰ ਬਚਾ ਲਿਆ ਗਿਆ।

ਪ੍ਰਸ਼ਾਸਨ ਵੱਲੋਂ ਘਟਨਾ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਕਿਸ਼ਤੀ ਦੇ ਓਵਰਲੋਡ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ। India ਵਿੱਚ ਵਾਪਰੇ ਇਸ ਹਾਦਸੇ ਨੇ ਸੁਰੱਖਿਆ ਪ੍ਰਬੰਧਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।