Punjab

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਬੇਅਦਬੀ ਮਾਮਲਾ: ਮੁਲਜ਼ਮ ਦੀ ਹੋਈ ਪਛਾਣ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਨਿਕਲਿਆ ਵਿਅਕਤੀ

ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਬੇਅਦਬੀ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਸਫਲਤਾ ਮਿਲੀ ਹੈ। ਘਟਨਾ ਵਿੱਚ ਸ਼ਾਮਲ ਵਿਅਕਤੀ ਦੀ ਪਛਾਣ ਅਭੈਜੀਤ ਸਿੰਘ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਦਾ ਵਸਨੀਕ ਦੱਸਿਆ ਜਾ ਰਿਹਾ ਹੈ।

ਗੁਰਦੁਆਰਾ ਬਾਬਾ ਗੁਰਬਖ਼ਸ਼ ਸਿੰਘ ਜੀ ਬੇਅਦਬੀ ਮਾਮਲਾ: ਮੁਲਜ਼ਮ ਦੀ ਹੋਈ ਪਛਾਣ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਨਿਕਲਿਆ ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ, ਮੁਲਜ਼ਮ ਨੇ ਗੁਰਦੁਆਰਾ ਸਾਹਿਬ ਅੰਦਰ ਪਾਵਨ ਸਰੂਪ ਦੇ ਸਨਮੁਖ ਰੱਖੀ ਸ੍ਰੀ ਸਾਹਿਬ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ ਮੌਕੇ ‘ਤੇ ਮੌਜੂਦ ਸੇਵਾਦਾਰਾਂ ਦੀ ਚੌਕਸੀ ਕਾਰਨ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕ ਲਿਆ ਗਿਆ। ਇਸ ਦੌਰਾਨ ਮੁਲਜ਼ਮ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਦਾਅਵਾ ਕਰ ਰਿਹਾ ਹੈ ਕਿ ਉਹ ਇਕੱਲਾ ਹੀ ਅੰਮ੍ਰਿਤਸਰ ਆਇਆ ਸੀ। ਉਸ ਨੇ ਦੱਸਿਆ ਕਿ ਉਹ ਪਹਿਲਾਂ ਅੰਬਾਲਾ ਅਤੇ ਫਿਰ ਜਲੰਧਰ ਰਾਹੀਂ ਅੰਮ੍ਰਿਤਸਰ ਪਹੁੰਚਿਆ।

Golden Temple Beadbi Mamla

ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਈ-ਡਵੀਜ਼ਨ ਵਿੱਚ ਬੇਅਦਬੀ ਨਾਲ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ। ਜਾਂਚ ਏਜੰਸੀਆਂ ਵੱਲੋਂ ਇਹ ਵੀ ਪੜਤਾਲ ਕੀਤੀ ਜਾ ਰਹੀ ਹੈ ਕਿ ਕੀ ਇਸ ਘਟਨਾ ਪਿੱਛੇ ਕੋਈ ਹੋਰ ਵਿਅਕਤੀ ਜਾਂ ਸਾਜ਼ਿਸ਼ ਸ਼ਾਮਲ ਹੈ। ਦੂਜੇ ਪਾਸੇ, ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਸੇਵਾਦਾਰਾਂ ਦੀ ਸਤਰਕਤਾ ਦੀ ਸ਼ਲਾਘਾ ਕੀਤੀ ਹੈ, ਜਿਨ੍ਹਾਂ ਦੀ ਫੁਰਤੀ ਕਾਰਨ ਇੱਕ ਗੰਭੀਰ ਘਟਨਾ ਵਾਪਰਨ ਤੋਂ ਟਲ ਗਈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼