Punjab

ਬਰਨਾਲਾ ‘ਚ AC ਦੀ ਸਰਵਿਸ ਦੌਰਾਨ ਵੱਡਾ ਧਮਾਕਾ, 25 ਸਾਲਾ ਮਕੈਨਿਕ ਦੀ ਮੌਤ

ਬਰਨਾਲਾ 'ਚ AC ਦੀ ਸਰਵਿਸ ਦੌਰਾਨ ਵੱਡਾ ਧਮਾਕਾ, 25 ਸਾਲਾ ਮਕੈਨਿਕ ਦੀ ਮੌਤ

ਬਰਨਾਲਾ ‘ਚ AC ਦੀ ਸਰਵਿਸ ਦੌਰਾਨ ਵੱਡਾ ਧਮਾਕਾ, 25 ਸਾਲਾ ਮਕੈਨਿਕ ਦੀ ਮੌਤ

ਬਰਨਾਲਾ, 13 ਜੂਨ: ਬਰਨਾਲਾ ਦੇ ਕੇਸੀ ਰੋਡ, ਲੇਨ ਨੰਬਰ 11 ਵਿੱਚ ਇੱਕ ਘਰ ਅੰਦਰ ਏਅਰ ਕੰਡੀਸ਼ਨਰ (AC) ਦੀ ਮੁਰੰਮਤ ਦੌਰਾਨ ਹੋਏ ਭਿਆਨਕ ਧਮਾਕੇ ਵਿੱਚ ਇੱਕ ਨੌਜਵਾਨ ਮਕੈਨਿਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਕੰਦਰ ਸਿੰਘ (25) ਵਾਸੀ ਪਿੰਡ ਠੀਕਰੀਵਾਲਾ ਵਜੋਂ ਹੋਈ ਹੈ।

Barnala: AC explosion during repair work kills 25-year-old mechanic -  Babushahi.com

ਮਿਲੀ ਜਾਣਕਾਰੀ ਅਨੁਸਾਰ ਸਿਕੰਦਰ ਸਿੰਘ ਆਪਣੇ ਸਾਥੀਆਂ ਨਾਲ ਇੱਕ ਖਰਾਬ ਏਅਰ ਕੰਡੀਸ਼ਨਰ ਦੀ ਸਰਵਿਸ ਅਤੇ ਮੁਰੰਮਤ ਕਰਨ ਲਈ ਕੇਸੀ ਰੋਡ ਸਥਿਤ ਇੱਕ ਘਰ ਵਿੱਚ ਗਿਆ ਹੋਇਆ ਸੀ। ਮੁਰੰਮਤ ਦਾ ਕੰਮ ਚੱਲ ਰਿਹਾ ਸੀ ਕਿ ਅਚਾਨਕ ਇੱਕ ਜ਼ਬਰਦਸਤ ਧਮਾਕਾ ਹੋ ਗਿਆ। ਧਮਾਕਾ ਇੰਨਾ ਭਿਆਨਕ ਸੀ ਕਿ ਆਲੇ-ਦੁਆਲੇ ਦੇ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਵੱਡੀ ਗਿਣਤੀ ਵਿੱਚ ਲੋਕ ਘਟਨਾ ਸਥਾਨ ‘ਤੇ ਇਕੱਠੇ ਹੋ ਗਏ।ਧਮਾਕੇ ਕਾਰਨ ਸਿਕੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਅਤੇ ਉਸਦੇ ਸਾਥੀਆਂ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਗੈਸ ਪ੍ਰੈਸ਼ਰ ਜਾਂ ਤਕਨੀਕੀ ਖ਼ਰਾਬੀ ਕਾਰਨ ਹੋ ਸਕਿਆ ਹਾਦਸਾ

ਮੁੱਢਲੀ ਜਾਂਚ ਅਤੇ ਤਕਨੀਕੀ ਮਾਹਿਰਾਂ ਦੇ ਅਨੁਸਾਰ ਇਹ ਧਮਾਕਾ ਏਸੀ ਦੀ ਮੁਰੰਮਤ ਦੌਰਾਨ ਕਿਸੇ ਤਕਨੀਕੀ ਨੁਕਸ ਜਾਂ ਕੰਪ੍ਰੈਸਰ/ਗੈਸ ਸਿਲੰਡਰ ਵਿੱਚ ਵੱਧ ਗੈਸ ਪ੍ਰੈਸ਼ਰ ਹੋਣ ਕਾਰਨ ਵਾਪਰਿਆ ਹੋ ਸਕਦਾ ਹੈ। ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਡਾਕਟਰ ਨੇ ਕੀ ਕਿਹਾ?

ਹਸਪਤਾਲ ਦੇ ਡਾਕਟਰ ਗੁਰਮਹਿਰ ਢਿੱਲੋਂ ਨੇ ਦੱਸਿਆ ਕਿ ਦੁਪਹਿਰ ਕਰੀਬ 1:30 ਵਜੇ ਇੱਕ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਆਂਦਾ ਗਿਆ ਸੀ। ਉਨ੍ਹਾਂ ਦੇ ਅਨੁਸਾਰ ਨੌਜਵਾਨ ਏਸੀ ਦੀ ਸਰਵਿਸ ਕਰ ਰਿਹਾ ਸੀ ਜਦੋਂ ਅਚਾਨਕ ਏਸੀ ਨਾਲ ਸਬੰਧਤ ਸਿਲੰਡਰ ਵਿੱਚ ਧਮਾਕਾ ਹੋ ਗਿਆ। ਗੰਭੀਰ ਸੱਟਾਂ ਕਾਰਨ ਉਸਦੀ ਮੌਤ ਹੋ ਗਈ। ਡਾਕਟਰਾਂ ਨੇ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ ਅਤੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼