Punjab

ਵਪਾਰੀਆਂ ਦੀ ਹਰ ਸਮੱਸਿਆ ਦਾ ਹੋਵੇਗਾ ਹੱਲ, ਮਾਨ ਸਰਕਾਰ ਹਮੇਸ਼ਾ ਨਾਲ ਖੜ੍ਹੀ: ਅਰਵਿੰਦ ਕੇਜਰੀਵਾਲ

ਵਪਾਰੀਆਂ ਦੀ ਹਰ ਸਮੱਸਿਆ ਦਾ ਹੋਵੇਗਾ ਹੱਲ, ਮਾਨ ਸਰਕਾਰ ਹਮੇਸ਼ਾ ਨਾਲ ਖੜ੍ਹੀ: ਅਰਵਿੰਦ ਕੇਜਰੀਵਾਲ

ਵਪਾਰੀਆਂ ਦੀ ਹਰ ਸਮੱਸਿਆ ਦਾ ਹੋਵੇਗਾ ਹੱਲ, ਮਾਨ ਸਰਕਾਰ ਹਮੇਸ਼ਾ ਨਾਲ ਖੜ੍ਹੀ: ਅਰਵਿੰਦ ਕੇਜਰੀਵਾਲ

ਜਲੰਧਰ/ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਜਲੰਧਰ ਵਿਖੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੀ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਵਪਾਰੀ ਵਰਗ ਨੂੰ ਦਰਪੇਸ਼ ਹਰ ਮੁਸ਼ਕਲ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।

Image

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਛੋਟੇ ਵਪਾਰੀ ਸੂਬੇ ਦੀ ਆਰਥਿਕਤਾ ਦੀ ਅਸਲ ਰੀੜ੍ਹ ਦੀ ਹੱਡੀ ਹਨ, ਪਰ ਪਿਛਲੀਆਂ ਸਰਕਾਰਾਂ ਨੇ ਹਮੇਸ਼ਾ ਉਨ੍ਹਾਂ ਨੂੰ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਪਾਰੀਆਂ ਨੂੰ ਪਰੇਸ਼ਾਨ ਕਰਨ ਵਾਲੀਆਂ ਪ੍ਰਥਾਵਾਂ ਨੂੰ ਖ਼ਤਮ ਕਰਕੇ ਪੰਜਾਬ ਰਾਜ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਹੈ, ਤਾਂ ਜੋ ਉਨ੍ਹਾਂ ਦੀਆਂ ਛੋਟੀਆਂ ਤੋਂ ਛੋਟੀਆਂ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾ ਸਕੇ।

Image

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ ਦਹਾਕਿਆਂ ਦੇ ਮਾੜੇ ਸ਼ਾਸਨ ਅਤੇ ਸ਼ੋਸ਼ਣ ਤੋਂ ਮੁਕਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਾਰਦਰਸ਼ੀ ਅਤੇ ਲੋਕ-ਭਲਾਈ ਕੇਂਦਰਿਤ ਸ਼ਾਸਨ ਨੂੰ ਤਰਜੀਹ ਦੇ ਰਹੀ ਹੈ। ਸਿੰਚਾਈ, ਰੁਜ਼ਗਾਰ, ਜਨਤਕ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਕੀਤੇ ਗਏ ਕੰਮਾਂ ਨਾਲ ਲੋਕਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਆਇਆ ਹੈ। ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਚਾਰ ਸਾਲ ਸੱਤਾ ਵਿੱਚ ਰਹਿਣ ਤੋਂ ਬਾਅਦ ਵੀ ਲੋਕ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਬਠਿੰਡਾ ਦੇ ਹਾਲੀਆ ਰੋਡ ਸ਼ੋਅ ਦਾ ਹਵਾਲਾ ਦਿੰਦਿਆਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਪਿਆਰ ਅਤੇ ਸਮਰਥਨ ਇਸ ਗੱਲ ਦਾ ਸਬੂਤ ਹੈ ਕਿ ਉਹ ਮੁੜ ਭਗਵੰਤ ਮਾਨ ਸਰਕਾਰ ਨੂੰ ਸੱਤਾ ਵਿੱਚ ਦੇਖਣਾ ਚਾਹੁੰਦੇ ਹਨ।

ਵਪਾਰੀਆਂ ਦੀ ਹਰ ਸਮੱਸਿਆ ਦਾ ਹੋਵੇਗਾ ਹੱਲ, ਮਾਨ ਸਰਕਾਰ ਹਮੇਸ਼ਾ ਨਾਲ ਖੜ੍ਹੀ: ਅਰਵਿੰਦ ਕੇਜਰੀਵਾਲ

ਆਪਣੇ ਬਚਪਨ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਖੁਦ ਇੱਕ ਛੋਟੇ ਵਪਾਰੀ ਦੇ ਪਰਿਵਾਰ ਨਾਲ ਸਬੰਧਤ ਰਹੇ ਹਨ ਅਤੇ ਚੰਗੀ ਤਰ੍ਹਾਂ ਜਾਣਦੇ ਹਨ ਕਿ ਵਪਾਰੀ ਵਰਗ ਨੂੰ ਕਿਹੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਅਕਸਰ ਵੱਡੇ ਉਦਯੋਗਪਤੀਆਂ ਦੀ ਗੱਲ ਕਰਦੀਆਂ ਹਨ, ਪਰ ਅਸਲ ਵਿੱਚ ਸੂਬੇ ਦੀ ਆਰਥਿਕਤਾ ਛੋਟੇ ਵਪਾਰੀਆਂ ਦੇ ਸਹਾਰੇ ਚੱਲਦੀ ਹੈ।

ਵਪਾਰੀਆਂ ਦੀ ਹਰ ਸਮੱਸਿਆ ਦਾ ਹੋਵੇਗਾ ਹੱਲ, ਮਾਨ ਸਰਕਾਰ ਹਮੇਸ਼ਾ ਨਾਲ ਖੜ੍ਹੀ: ਅਰਵਿੰਦ ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਵਪਾਰੀਆਂ ਅਤੇ ਉਦਯੋਗਪਤੀਆਂ ਤੋਂ ਜਬਰੀ ਉਗਰਾਹੀ ਕੀਤੀ ਜਾਂਦੀ ਸੀ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹੀਆਂ ਪ੍ਰਥਾਵਾਂ ਨੂੰ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗੁੰਡਾ ਟੈਕਸ ਜਾਂ ਫਿਰੌਤੀ ਦੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਪ ਮੁਖੀ ਨੇ ਆਪਣੇ ਭਾਸ਼ਣ ਦੌਰਾਨ ਪੰਜਾਬ ਦੀਆਂ ਸਿਆਸੀ ਪਾਰਟੀਆਂ ‘ਤੇ ਤਿੱਖੇ ਤੰਜ਼ ਵੀ ਕੱਸੇ। ਉਨ੍ਹਾਂ ਕਿਹਾ ਕਿ ਇੱਕ ਪਾਰਟੀ ਨੂੰ ਲੋਕ “ਚਿੱਟਾ ਪਾਰਟੀ” ਅਤੇ “ਬੇਅਦਬੀ ਪਾਰਟੀ” ਵਜੋਂ ਜਾਣਦੇ ਹਨ, ਦੂਜੀ ਨੂੰ “ਈਡੀ ਪਾਰਟੀ” ਕਰਾਰ ਦਿੱਤਾ, ਜਦਕਿ ਤੀਜੀ ਨੂੰ “ਝਗੜਾ ਪਾਰਟੀ” ਕਹਿੰਦੇ ਹੋਏ ਦੋਸ਼ ਲਾਇਆ ਕਿ ਉਸ ਦੇ ਆਗੂ ਆਪਸ ਵਿੱਚ ਹੀ ਲੜਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਚੌਥੀ ਪਾਰਟੀ ਆਮ ਆਦਮੀ ਪਾਰਟੀ ਹੈ, ਜੋ ਲੋਕਾਂ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ।

ਵਪਾਰੀਆਂ ਦੀ ਹਰ ਸਮੱਸਿਆ ਦਾ ਹੋਵੇਗਾ ਹੱਲ, ਮਾਨ ਸਰਕਾਰ ਹਮੇਸ਼ਾ ਨਾਲ ਖੜ੍ਹੀ: ਅਰਵਿੰਦ ਕੇਜਰੀਵਾਲ

ਮੀਟਿੰਗ ਦੌਰਾਨ ਵਪਾਰੀਆਂ ਨੇ ਵੀ ਆਪਣੇ ਮੁੱਦੇ ਸਰਕਾਰ ਸਾਹਮਣੇ ਰੱਖੇ, ਜਿਨ੍ਹਾਂ ਦੇ ਹੱਲ ਲਈ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼