Punjab

ਕੈਨੇਡਾ ਤੋਂ ਵਾਪਸੀ ਮਗਰੋਂ ਪਰਮਬੰਸ ਰੋਮਾਣਾ ਦੇ ਵੱਡੇ ਖੁਲਾਸੇ, ਝੂਠਾ ਪ੍ਰਚਾਰ ਕਰਨ ਵਾਲਿਆਂ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ

ਕੈਨੇਡਾ ਤੋਂ ਵਾਪਸੀ ਮਗਰੋਂ ਪਰਮਬੰਸ ਰੋਮਾਣਾ ਦੇ ਵੱਡੇ ਖੁਲਾਸੇ, ਝੂਠਾ ਪ੍ਰਚਾਰ ਕਰਨ ਵਾਲਿਆਂ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ

ਕੈਨੇਡਾ ਤੋਂ ਵਾਪਸੀ ਮਗਰੋਂ ਪਰਮਬੰਸ ਰੋਮਾਣਾ ਦੇ ਵੱਡੇ ਖੁਲਾਸੇ, ਝੂਠਾ ਪ੍ਰਚਾਰ ਕਰਨ ਵਾਲਿਆਂ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚਿਤਾਵਨੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਕੈਨੇਡਾ ਦੌਰੇ ਨੂੰ ਲੈ ਕੇ ਚੱਲ ਰਹੇ ਵਿਵਾਦਾਂ ‘ਤੇ ਆਪਣਾ ਪੱਖ ਰੱਖਦਿਆਂ ਕਈ ਵੱਡੇ ਖੁਲਾਸੇ ਕੀਤੇ ਹਨ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਡਿਪੋਰਟ ਨਹੀਂ ਕੀਤਾ ਗਿਆ, ਸਗੋਂ ਉਨ੍ਹਾਂ ਨੇ ਖੁਦ ਆਪਣੀ ਮਰਜ਼ੀ ਨਾਲ ਕੈਨੇਡਾ ਵਿੱਚ ਦਾਖਲੇ ਦੀ ਅਰਜ਼ੀ ਵਾਪਸ ਲੈ ਕੇ ਭਾਰਤ ਪਰਤਣ ਦਾ ਫੈਸਲਾ ਕੀਤਾ ਸੀ।

https://www.facebook.com/ShiromaniAkaliDal/videos/1291373956359690

“ਕੈਨੇਡਾ ਦਾਖਲੇ ਲਈ ਸਿਆਸੀ ਸਰਗਰਮੀਆਂ ਤੋਂ ਦੂਰ ਰਹਿਣ ਦੀ ਸ਼ਰਤ ਰੱਖੀ ਗਈ”

ਪਰਮਬੰਸ ਸਿੰਘ ਰੋਮਾਣਾ ਨੇ ਦੱਸਿਆ ਕਿ ਵੈਂਨਕੂਵਰ ਪਹੁੰਚਣ ਮਗਰੋਂ ਕੈਨੇਡੀਅਨ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਪੁੱਛਗਿੱਛ ਲਈ ਰੋਕਿਆ ਸੀ। ਉਨ੍ਹਾਂ ਮੁਤਾਬਕ ਅਧਿਕਾਰੀਆਂ ਨੇ ਉਨ੍ਹਾਂ ਤੋਂ ਲਿਖਤੀ ਭਰੋਸਾ ਮੰਗਿਆ ਕਿ ਉਹ ਕੈਨੇਡਾ ਦੌਰਾਨ ਕਿਸੇ ਵੀ ਸਿਆਸੀ ਗਤੀਵਿਧੀ ਵਿੱਚ ਹਿੱਸਾ ਨਹੀਂ ਲੈਣਗੇ। ਰੋਮਾਣਾ ਨੇ ਕਿਹਾ ਕਿ ਉਹ ਇਸ ਸ਼ਰਤ ਨਾਲ ਸਹਿਮਤ ਨਹੀਂ ਹੋਏ ਅਤੇ ਆਪਣੀ ਮਰਜ਼ੀ ਨਾਲ ਵਾਪਸ ਆਉਣ ਦਾ ਫੈਸਲਾ ਕਰ ਲਿਆ।

Bunty Romana Canada controversy

“ਮੇਰੇ ਖ਼ਿਲਾਫ਼ ਘੜੀ-ਘੜਾਈ ਸ਼ਿਕਾਇਤ ਭੇਜੀ ਗਈ”

ਅਕਾਲੀ ਆਗੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਕੈਨੇਡਾ ਦੇ ਅਧਿਕਾਰੀਆਂ ਕੋਲ ਮਨੀਲਾ ਤੋਂ ਇੱਕ ਘੜੀ-ਘੜਾਈ ਸ਼ਿਕਾਇਤ ਭੇਜੀ ਗਈ ਸੀ, ਜਿਸ ਦਾ ਮਕਸਦ ਉਨ੍ਹਾਂ ਨੂੰ ਕੈਨੇਡਾ ਵਿੱਚ ਦਾਖਲ ਹੋਣ ਤੋਂ ਰੋਕਣਾ ਸੀ। ਉਨ੍ਹਾਂ ਕਿਹਾ ਕਿ ਉਹ ਅਦਾਲਤ ਤੋਂ ਵਿਦੇਸ਼ ਜਾਣ ਦੀ ਕਾਨੂੰਨੀ ਪ੍ਰਵਾਨਗੀ ਲੈ ਕੇ ਗਏ ਸਨ, ਫਿਰ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ।

https://www.facebook.com/share/v/18o5SgPdzG/

ਰੋਮਾਣਾ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਸਾਰੇ ਸਿਆਸੀ ਮਾਮਲਿਆਂ ਦਾ ਵੇਰਵਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੁਝ ਮਾਮਲਿਆਂ ਬਾਰੇ ਤਾਂ ਉਹ ਖੁਦ ਵੀ ਭੁੱਲ ਚੁੱਕੇ ਸਨ। ਸ਼ਿਕਾਇਤ ਰਾਹੀਂ ਇਹ ਪ੍ਰਭਾਵ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਕਿ ਉਹ ਜਨਤਕ ਸੁਰੱਖਿਆ ਲਈ ਖ਼ਤਰਾ ਹੋ ਸਕਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕੈਨੇਡਾ ਦੌਰੇ ਦਾ ਮੁੱਖ ਮਕਸਦ ਆਪਣੀ ਬੇਟੀ ਨੂੰ ਮਿਲਣਾ ਅਤੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣਾ ਸੀ। ਇਸ ਤੋਂ ਇਲਾਵਾ ਉਹ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਐਨਆਰਆਈ ਭਾਈਚਾਰੇ ਨਾਲ ਵੀ ਮੁਲਾਕਾਤ ਕਰਨਾ ਚਾਹੁੰਦੇ ਸਨ। ਪਰਮਬੰਸ ਰੋਮਾਣਾ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਕੈਨੇਡਾ ਵਿੱਚ ਅਕਾਲੀ ਦਲ ਨੂੰ ਮਿਲ ਰਹੇ ਸਮਰਥਨ ਕਾਰਨ ‘ਆਪ’ ਘਬਰਾਈ ਹੋਈ ਹੈ। ਉਨ੍ਹਾਂ ਕਿਹਾ ਕਿ ਐਨਆਰਆਈ ਭਾਈਚਾਰੇ ਵਿੱਚ ਅਕਾਲੀ ਦਲ ਖ਼ਿਲਾਫ਼ ਮਾਹੌਲ ਬਣਾਉਣ ਅਤੇ ਪਾਰਟੀ ਆਗੂਆਂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਗਈ। ਰੋਮਾਣਾ ਨੇ ਕਿਹਾ ਕਿ ਕੁਝ ਮੀਡੀਆ ਅਦਾਰਿਆਂ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਵੱਲੋਂ ਉਨ੍ਹਾਂ ਖ਼ਿਲਾਫ਼ ਗੁੰਮਰਾਹਕੁੰਨ ਮੁਹਿੰਮ ਚਲਾਈ ਗਈ। ਉਨ੍ਹਾਂ ਖ਼ਾਸ ਤੌਰ ‘ਤੇ ਉਸ ਦਾਅਵੇ ਨੂੰ ਝੂਠਾ ਕਰਾਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਉਹ ਵੈਂਨਕੂਵਰ ਸ਼ਰਾਬੀ ਹਾਲਤ ਵਿੱਚ ਪਹੁੰਚੇ ਸਨ। ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਉਨ੍ਹਾਂ ਨੇ ਜ਼ਿੰਦਗੀ ਵਿੱਚ ਕਦੇ ਸ਼ਰਾਬ ਨੂੰ ਹੱਥ ਤੱਕ ਨਹੀਂ ਲਾਇਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਝੂਠੀਆਂ ਅਤੇ ਬੇਬੁਨਿਆਦ ਖ਼ਬਰਾਂ ਚਲਾਉਣ ਵਾਲੇ ਮੀਡੀਆ ਅਦਾਰਿਆਂ ਖ਼ਿਲਾਫ਼ ਮਾਣਹਾਨੀ ਦੇ ਕੇਸ ਦਾਇਰ ਕੀਤੇ ਜਾਣਗੇ, ਜਦਕਿ ਗਲਤ ਜਾਣਕਾਰੀ ਫੈਲਾਉਣ ਵਾਲੇ ਸੋਸ਼ਲ ਮੀਡੀਆ ਪੇਜਾਂ ਖ਼ਿਲਾਫ਼ ਪੁਲਿਸ ਸ਼ਿਕਾਇਤ ਵੀ ਦਰਜ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਕਾਨੂੰਨੀ ਤੌਰ ‘ਤੇ ਸਖ਼ਤੀ ਨਾਲ ਨਿਪਟਿਆ ਜਾਵੇਗਾ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼