Punjab

ਫਿਰੋਜ਼ਪੁਰ ‘ਚ ਨੌਜਵਾਨ ਦੀ ਰਹੱਸਮਈ ਮੌਤ, ਪਰਿਵਾਰ ਨੇ ਦੋਸਤਾਂ ‘ਤੇ ਜਤਾਇਆ ਸ਼ੱਕ

ਫਿਰੋਜ਼ਪੁਰ ‘ਚ ਨੌਜਵਾਨ ਦੀ ਰਹੱਸਮਈ ਮੌਤ, ਪਰਿਵਾਰ ਨੇ ਦੋਸਤਾਂ ‘ਤੇ ਜਤਾਇਆ ਸ਼ੱਕ

ਫਿਰੋਜ਼ਪੁਰ ‘ਚ ਨੌਜਵਾਨ ਦੀ ਰਹੱਸਮਈ ਮੌਤ, ਪਰਿਵਾਰ ਨੇ ਦੋਸਤਾਂ ‘ਤੇ ਜਤਾਇਆ ਸ਼ੱਕ

ਫਿਰੋਜ਼ਪੁਰ: ਸ਼ਹਿਰ ਦੇ ਗਾਂਧੀ ਨਗਰ ਇਲਾਕੇ ਵਿੱਚ ਇੱਕ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਰਮਾਨ ਵਜੋਂ ਹੋਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ, ਜਦਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਉਸਦੇ ਕੁਝ ਦੋਸਤਾਂ ‘ਤੇ ਗੰਭੀਰ ਦੋਸ਼ ਲਗਾਏ ਹਨ। ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਰਾਤ ਸਮੇਂ ਅਰਮਾਨ ਦੇ ਕੁਝ ਦੋਸਤ ਉਸਦੇ ਕੋਲ ਆਏ ਸਨ ਅਤੇ ਕਮਰਾ ਬੰਦ ਕਰਕੇ ਇਕੱਠੇ ਬੈਠੇ ਰਹੇ। ਉਨ੍ਹਾਂ ਦਾ ਦਾਅਵਾ ਹੈ ਕਿ ਕਮਰੇ ਅੰਦਰ ਪਾਰਟੀ ਚੱਲ ਰਹੀ ਸੀ, ਪਰ ਪਰਿਵਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਸੀ।

ਫਿਰੋਜ਼ਪੁਰ ‘ਚ ਨੌਜਵਾਨ ਦੀ ਰਹੱਸਮਈ ਮੌਤ, ਪਰਿਵਾਰ ਨੇ ਦੋਸਤਾਂ ‘ਤੇ ਜਤਾਇਆ ਸ਼ੱਕ

ਉਨ੍ਹਾਂ ਕਿਹਾ ਕਿ ਜਦੋਂ ਸਵੇਰੇ ਪਰਿਵਾਰਕ ਮੈਂਬਰਾਂ ਨੇ ਕਮਰੇ ਵਿੱਚ ਜਾ ਕੇ ਦੇਖਿਆ ਤਾਂ ਅਰਮਾਨ ਦੀ ਲਾਸ਼ ਜ਼ਮੀਨ ‘ਤੇ ਪਈ ਸੀ। ਨਾਲ ਹੀ ਕਮਰੇ ਦਾ ਇੱਕ ਹੋਰ ਦਰਵਾਜ਼ਾ ਟੁੱਟਿਆ ਹੋਇਆ ਸੀ, ਜਿਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਕੁਝ ਲੋਕ ਉਥੋਂ ਭੱਜ ਕੇ ਗਏ ਹਨ।ਅਰਮਾਨ ਦੀ ਮਾਤਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਸ਼ੱਕ ਹੈ ਕਿ ਉਸਦੇ ਦੋਸਤਾਂ ਦਾ ਇਸ ਘਟਨਾ ਨਾਲ ਕੋਈ ਨਾ ਕੋਈ ਸਬੰਧ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਆਮ ਨਹੀਂ ਹੈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਨਿਰਪੱਖ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਅਨੁਸਾਰ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ।

crimescene – International Forensic Strategic Alliance

ਪੁਲਿਸ ਨੇ ਦੱਸਿਆ ਕਿ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਸਾਰੇ ਸੰਭਾਵਿਤ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੋ ਵੀ ਤੱਥ ਜਾਂ ਸਬੂਤ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਰਿਪੋਰਟ ਦੀ ਵੀ ਉਡੀਕ ਕੀਤੀ ਜਾ ਰਹੀ ਹੈ। ਰਿਪੋਰਟ ਆਉਣ ਤੋਂ ਬਾਅਦ ਮਾਮਲੇ ਦੀ ਤਸਵੀਰ ਹੋਰ ਸਪੱਸ਼ਟ ਹੋਣ ਦੀ ਉਮੀਦ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼