Punjab

ਮਾਨਸਾ ਵਿੱਚ ਦਰਦਨਾਕ ਹਾਦਸਾ: ਅਗਨੀਵੀਰ ਸਿਪਾਹੀ ਦੀ ਮੌਤ, 2 ਦਿਨ ਪਹਿਲਾਂ ਆਇਆ ਸੀ ਘਰ

ਮਾਨਸਾ ਵਿੱਚ ਦਰਦਨਾਕ ਹਾਦਸਾ: ਅਗਨੀਵੀਰ ਸਿਪਾਹੀ ਦੀ ਮੌਤ, 2 ਦਿਨ ਪਹਿਲਾਂ ਆਇਆ ਸੀ ਘਰ

ਸੜਕ ਹਾਦਸੇ ਵਿੱਚ ਅਗਨੀਵੀਰ ਸਿਪਾਹੀ ਦੀ ਮੌਤ, ਦੋ ਦਿਨ ਪਹਿਲਾਂ ਹੀ ਆਇਆ ਸੀ ਛੁੱਟੀ ‘ਤੇ ਘਰ

ਮਾਨਸਾ: ਮਾਨਸਾ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਨੇ ਪੂਰੇ ਇਲਾਕੇ ਨੂੰ ਸੋਗ ਵਿੱਚ ਡੁੱਬੋ ਦਿੱਤਾ ਹੈ, ਜਿੱਥੇ ਭਾਰਤੀ ਫੌਜ ਦੇ ਅਗਨੀਵੀਰ ਸਿਪਾਹੀ ਬਲਵੀਰ ਸਿੰਘ ਦੀ ਮੌਤ ਹੋ ਗਈ। ਖਾਸ ਗੱਲ ਇਹ ਹੈ ਕਿ ਉਹ ਸਿਰਫ਼ ਦੋ ਦਿਨ ਪਹਿਲਾਂ ਹੀ ਛੁੱਟੀ ‘ਤੇ ਆਪਣੇ ਘਰ ਆਇਆ ਸੀ। ਹਾਦਸਾ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਨੇੜੇ ਵਾਪਰਿਆ, ਜਿੱਥੇ ਉਸਦੀ ਮੋਟਰਸਾਈਕਲ ਸੜਕ ਦੇ ਡਿਵਾਈਡਰ ਨਾਲ ਟਕਰਾ ਗਈ ਅਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ।ਪਰਿਵਾਰਕ ਜਾਣਕਾਰੀ ਮੁਤਾਬਕ, ਬਲਵੀਰ ਸਿੰਘ ਦੋ ਦਿਨ ਪਹਿਲਾਂ ਹੀ ਛੁੱਟੀ ‘ਤੇ ਘਰ ਆਇਆ ਸੀ। ਉਹ ਕਿਸੇ ਨਿੱਜੀ ਕੰਮ ਲਈ ਮਾਨਸਾ ਗਿਆ ਸੀ, ਜਦੋਂ ਇਹ ਹਾਦਸਾ ਵਾਪਰ ਗਿਆ।

Mansa News: ਦੋ ਦਿਨ ਪਹਿਲਾਂ ਛੁੱਟੀ 'ਤੇ ਆਏ Agniveer ਦੀ ਸੜਕ ਹਾਦਸੇ ਵਿਚ ਮੌਤ -  Punjabi Tribune

ਮ੍ਰਿਤਕ ਸਿਪਾਹੀ ਦੇ ਚਾਚੇ ਨੇ ਦੱਸਿਆ ਕਿ ਹਾਦਸਾ ਅਚਾਨਕ ਵਾਪਰਿਆ ਅਤੇ ਕਿਸੇ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ। ਮ੍ਰਿਤਕ ਦੀ ਪਛਾਣ ਬਲਵੀਰ ਸਿੰਘ ਵਜੋਂ ਹੋਈ ਹੈ, ਜੋ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਡੇਰਨਾ ਦਾ ਵਸਨੀਕ ਸੀ। ਉਹ 14 ਅਗਸਤ 2021 ਨੂੰ ਭਾਰਤੀ ਫੌਜ ਵਿੱਚ ਅਗਨੀਵੀਰ ਵਜੋਂ ਭਰਤੀ ਹੋਇਆ ਸੀ। ਉਹ ਅਣਵਿਆਹਿਆ ਸੀ ਅਤੇ ਆਪਣੇ ਪਿੱਛੇ ਮਾਤਾ-ਪਿਤਾ ਅਤੇ ਭੈਣ-ਭਰਾ ਛੱਡ ਗਿਆ ਹੈ, ਜਿਸ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪੋਸਟਮਾਰਟਮ ਤੋਂ ਬਾਅਦ ਭਾਰਤੀ ਫੌਜ ਦੀ ਇੱਕ ਟੁਕੜੀ ਮਾਨਸਾ ਸਿਵਲ ਹਸਪਤਾਲ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਸਾਬਕਾ ਫੌਜੀਆਂ ਵੱਲੋਂ ਵੀ ਸ਼ਰਧਾਂਜਲੀ ਭੇਟ ਕੀਤੀ ਗਈ। ਫੌਜ ਦੀ ਟੁਕੜੀ ਵੱਲੋਂ ਮ੍ਰਿਤਕ ਦੇਹ ਨੂੰ ਉਸਦੇ ਜੱਦੀ ਪਿੰਡ ਮੰਡੇਰਨਾ ਲਿਜਾਇਆ ਗਿਆ, ਜਿੱਥੇ ਉਸਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਸਿਟੀ-2 ਥਾਣਾ ਮੁਖੀ ਐਸਐਚਓ ਗੁਰਤੇਜ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਇਹ ਇੱਕ ਸੜਕ ਹਾਦਸਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਿਤਾ ਰੂਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਅਗਨੀਵੀਰ ਸਿਪਾਹੀ ਦੀ ਅਚਾਨਕ ਮੌਤ ਨਾਲ ਪੂਰੇ ਮੰਡੇਰਨਾ ਪਿੰਡ ਅਤੇ ਮਾਨਸਾ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰ ਰਹੇ ਹਨ ਅਤੇ ਮ੍ਰਿਤਕ ਨੂੰ ਸ਼ਰਧਾਂਜਲੀ ਦੇ ਰਹੇ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼