Punjab

ਕਥਿਤ ਵੀਡੀਓ ਮਾਮਲੇ ‘ਤੇ ਭਖੀ ਸਿਆਸਤ! ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ, ਭਗਵੰਤ ਮਾਨ ਦੇ ਅਸਤੀਫ਼ੇ ਅਤੇ ਕਾਰਵਾਈ ਦੀ ਉੱਠੀ ਮੰਗ

ਕਥਿਤ ਵੀਡੀਓ ਮਾਮਲੇ 'ਤੇ ਭਖੀ ਸਿਆਸਤ! ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ, ਭਗਵੰਤ ਮਾਨ ਦੇ ਅਸਤੀਫ਼ੇ ਅਤੇ ਕਾਰਵਾਈ ਦੀ ਉੱਠੀ ਮੰਗ

ਕਥਿਤ ਵੀਡੀਓ ਮਾਮਲੇ ‘ਤੇ ਭਖੀ ਸਿਆਸਤ! ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ, ਭਗਵੰਤ ਮਾਨ ਦੇ ਅਸਤੀਫ਼ੇ ਅਤੇ ਕਾਰਵਾਈ ਦੀ ਉੱਠੀ ਮੰਗ

ਲੁਧਿਆਣਾ/ਅੰਮ੍ਰਿਤਸਰ/ਬਰਨਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੇ ਕਥਿਤ ਵੀਡੀਓ ਮਾਮਲੇ ਨੂੰ ਲੈ ਕੇ ਸਿਆਸੀ ਅਤੇ ਧਾਰਮਿਕ ਮਾਹੌਲ ਲਗਾਤਾਰ ਗਰਮਾਇਆ ਹੋਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਵੱਖ-ਵੱਖ ਸੰਗਠਨਾਂ ਅਤੇ ਸਿਆਸੀ ਧਿਰਾਂ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ ਤੇਜ਼ ਹੋ ਗਈ ਹੈ। ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂਆਂ ਅਤੇ ਵਰਕਰਾਂ ਵੱਲੋਂ ਲੁਧਿਆਣਾ, ਅੰਮ੍ਰਿਤਸਰ ਅਤੇ ਬਰਨਾਲਾ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜੇ ਗਏ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਦੇ ਨਾਂ ਮੰਗ-ਪੱਤਰ ਸੌਂਪੇ ਗਏ।

CM BHAGWANT MANN ALLEGED VIDEO CASE

ਲੁਧਿਆਣਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਆਗੂ ਸੰਦੀਪ ਸਿੰਘ ਰੁਪਾਲੋ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹਰਕਤ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਭਗਵੰਤ ਮਾਨ ਖ਼ਿਲਾਫ਼ ਬੇਅਦਬੀ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਰਾਸ਼ਟਰਪਤੀ ਤੋਂ ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਵੀ ਮੰਗ ਕੀਤੀ। ਪਾਰਟੀ ਦੇ ਹੋਰ ਆਗੂਆਂ ਨੇ ਦਾਅਵਾ ਕੀਤਾ ਕਿ ਕਥਿਤ ਵੀਡੀਓ ਦੀ ਫੋਰੈਂਸਿਕ ਜਾਂਚ ਵਿੱਚ ਇਹ ਸਾਹਮਣੇ ਆਇਆ ਹੈ ਕਿ ਵੀਡੀਓ ਨਾਲ ਕਿਸੇ ਕਿਸਮ ਦੀ ਛੇੜਛਾੜ ਨਹੀਂ ਕੀਤੀ ਗਈ ਅਤੇ ਨਾ ਹੀ ਇਹ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਰਿਪੋਰਟਾਂ ਨਾਲ ਅਸਹਿਮਤੀ ਸੀ ਤਾਂ ਮਾਮਲੇ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਣੀ ਚਾਹੀਦੀ ਸੀ।

CM BHAGWANT MANN ALLEGED VIDEO CASE

ਅੰਮ੍ਰਿਤਸਰ ਵਿੱਚ ਵੀ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਪ੍ਰਦਰਸ਼ਨ ਕਰਦਿਆਂ ਆਗੂਆਂ ਨੇ ਕਿਹਾ ਕਿ ਇਸ ਮਾਮਲੇ ਨੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉੱਧਰ ਬਰਨਾਲਾ ਦੇ ਕਚਹਿਰੀ ਚੌਕ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਫੋਰੈਂਸਿਕ ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਵਿਵਾਦ ਹੋਰ ਗਹਿਰਾ ਹੋ ਗਿਆ ਹੈ ਅਤੇ ਮਾਮਲੇ ਦੀ ਨਿਰਪੱਖ ਜਾਂਚ ਲਈ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

CM BHAGWANT MANN ALLEGED VIDEO CASE

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੱਚਾਈ ਸਾਹਮਣੇ ਲਿਆਉਣ ਲਈ ਸੁਤੰਤਰ ਅਤੇ ਨਿਰਪੱਖ ਜਾਂਚ ਲਾਜ਼ਮੀ ਹੈ। ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਮੰਗ ਵੀ ਦੁਹਰਾਈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼