Punjab

ਬੁਢਲਾਡਾ ‘ਚ ਤੜਕੇ ਖੂਨੀ ਵਾਰਦਾਤ! ਕੰਮ ‘ਤੇ ਜਾ ਰਹੇ 29 ਸਾਲਾ ਨੌਜਵਾਨ ਦਾ ਕਤਲ, ਪਰਿਵਾਰ ਨੇ ਜਤਾਇਆ ਸ਼ੱਕ; ਪੁਲਿਸ ਨੇ ਜਾਂਚ ਕੀਤੀ ਤੇਜ਼।

ਬੁਢਲਾਡਾ 'ਚ ਤੜਕੇ ਖੂਨੀ ਵਾਰਦਾਤ! ਕੰਮ 'ਤੇ ਜਾ ਰਹੇ 29 ਸਾਲਾ ਨੌਜਵਾਨ ਦਾ ਕਤਲ, ਪਰਿਵਾਰ ਨੇ ਜਤਾਇਆ ਸ਼ੱਕ; ਪੁਲਿਸ ਨੇ ਜਾਂਚ ਕੀਤੀ ਤੇਜ਼।

ਕੰਮ ‘ਤੇ ਜਾ ਰਹੇ 29 ਸਾਲਾ ਨੌਜਵਾਨ ਦਾ ਕਤਲ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ; ਪੁਲਿਸ ਵੱਲੋਂ ਜਾਂਚ ਤੇਜ਼

ਮਾਨਸਾ/ਬੁਢਲਾਡਾ: ਮਾਨਸਾ ਜ਼ਿਲ੍ਹੇ ਦੇ ਕਸਬਾ ਬੁਢਲਾਡਾ ਨੇੜੇ ਬੁੱਧਵਾਰ ਤੜਕੇ ਇੱਕ 29 ਸਾਲਾ ਨੌਜਵਾਨ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਜਦੀਪ ਸਿੰਘ ਵਾਸੀ ਪਿੰਡ ਦਰਿਆਪੁਰ ਖੁਰਦ ਵਜੋਂ ਹੋਈ ਹੈ, ਜੋ ਬੁਢਲਾਡਾ ਸਬਜ਼ੀ ਮੰਡੀ ਵਿੱਚ ਮੁਨੀਮ ਵਜੋਂ ਕੰਮ ਕਰਦਾ ਸੀ।

mansa murder

ਜਾਣਕਾਰੀ ਅਨੁਸਾਰ ਰਾਜਦੀਪ ਸਿੰਘ ਹਰ ਰੋਜ਼ ਦੀ ਤਰ੍ਹਾਂ ਸਵੇਰੇ ਕਰੀਬ 4 ਵਜੇ ਆਪਣੇ ਘਰੋਂ ਕੰਮ ਲਈ ਨਿਕਲਿਆ ਸੀ। ਇਸ ਦੌਰਾਨ ਦਰਿਆਪੁਰ ਅਤੇ ਕੁਲਾਣਾ ਦੇ ਵਿਚਕਾਰ ਰੇਲਵੇ ਫਾਟਕ ਨੇੜੇ ਅਣਪਛਾਤੇ ਵਿਅਕਤੀਆਂ ਨੇ ਉਸ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ।ਮ੍ਰਿਤਕ ਵਿਆਹਿਆ ਹੋਇਆ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੀ ਮਾਤਾ ਜਸਵੀਰ ਕੌਰ ਨੇ ਆਪਣੇ ਗੁਆਂਢ ਵਿੱਚ ਰਹਿੰਦੇ ਕੁਝ ਵਿਅਕਤੀਆਂ ਉੱਤੇ ਸ਼ੱਕ ਜ਼ਾਹਿਰ ਕਰਦਿਆਂ ਕਿਹਾ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰੇ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

mansa murder

ਉੱਧਰ, ਬੁਢਲਾਡਾ ਦੇ ਡੀਐਸਪੀ ਸਿਕੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ 5:30 ਵਜੇ ਪੁਲਿਸ ਨੂੰ ਘਟਨਾ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ਉਪਰੰਤ ਪੁਲਿਸ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮਾਮਲਾ ਦਰਜ ਕਰਕੇ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼