Punjab

ਪੰਜਾਬੀਆਂ ਲਈ ਵੱਡੀ ਰਾਹਤ! ਹੁਣ ਡਿਪ੍ਰੈਸ਼ਨ, ਐਂਜ਼ਾਇਟੀ, ਸਿਜ਼ੋਫਰੀਨੀਆ ਸਮੇਤ ਮਾਨਸਿਕ ਰੋਗਾਂ ਦਾ ਇਲਾਜ ਵੀ MMSY ਤਹਿਤ ਹੋਵੇਗਾ ਕੈਸ਼ਲੈੱਸ।

ਪੰਜਾਬੀਆਂ ਲਈ ਵੱਡੀ ਰਾਹਤ! ਹੁਣ ਡਿਪ੍ਰੈਸ਼ਨ, ਐਂਜ਼ਾਇਟੀ, ਸਿਜ਼ੋਫਰੀਨੀਆ ਸਮੇਤ ਮਾਨਸਿਕ ਰੋਗਾਂ ਦਾ ਇਲਾਜ ਵੀ MMSY ਤਹਿਤ ਹੋਵੇਗਾ ਕੈਸ਼ਲੈੱਸ।

ਪੰਜਾਬੀਆਂ ਲਈ ਵੱਡੀ ਰਾਹਤ! ਹੁਣ ਡਿਪ੍ਰੈਸ਼ਨ, ਐਂਜ਼ਾਇਟੀ, ਸਿਜ਼ੋਫਰੀਨੀਆ ਸਮੇਤ ਮਾਨਸਿਕ ਰੋਗਾਂ ਦਾ ਇਲਾਜ ਵੀ MMSY ਤਹਿਤ ਹੋਵੇਗਾ ਕੈਸ਼ਲੈੱਸ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਮਾਨਸਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਚੁੱਕਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ (MMSY) ਦੇ ਤਹਿਤ ਮਾਨਸਿਕ ਰੋਗਾਂ ਦੇ ਇਲਾਜ ਨੂੰ ਵੀ ਕੈਸ਼ਲੈੱਸ ਸਿਹਤ ਕਵਰੇਜ ਵਿੱਚ ਸ਼ਾਮਲ ਕਰ ਦਿੱਤਾ ਹੈ। ਇਸ ਫ਼ੈਸਲੇ ਨਾਲ ਮਾਨਸਿਕ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਹਜ਼ਾਰਾਂ ਮਰੀਜ਼ਾਂ ਨੂੰ ਇਲਾਜ ਲਈ ਵੱਡੀ ਰਾਹਤ ਮਿਲੇਗੀ।ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪਹਿਲ ਦਾ ਮੁੱਖ ਉਦੇਸ਼ ਮਾਨਸਿਕ ਬਿਮਾਰੀਆਂ ਨਾਲ ਪੀੜਤ ਲੋਕਾਂ ਲਈ ਇਲਾਜ ਨੂੰ ਆਸਾਨ ਅਤੇ ਸਸਤਾ ਬਣਾਉਣਾ ਹੈ, ਤਾਂ ਜੋ ਆਰਥਿਕ ਤੰਗੀ ਕਿਸੇ ਵੀ ਮਰੀਜ਼ ਦੇ ਇਲਾਜ ਵਿੱਚ ਰੁਕਾਵਟ ਨਾ ਬਣੇ।ਯੋਜਨਾ ਤਹਿਤ ਸਿਜ਼ੋਫਰੀਨੀਆ, ਡਿਪ੍ਰੈਸ਼ਨ, ਬਾਈਪੋਲਰ ਡਿਸਆਰਡਰ, ਐਂਜ਼ਾਇਟੀ, ਤਣਾਅ ਨਾਲ ਜੁੜੀਆਂ ਸਮੱਸਿਆਵਾਂ ਅਤੇ ਨਸ਼ਾਖੋਰੀ ਨਾਲ ਸਬੰਧਿਤ ਮਾਨਸਿਕ ਰੋਗਾਂ ਦੇ ਇਲਾਜ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਰਕਾਰੀ ਹਸਪਤਾਲਾਂ ਵਿੱਚ ECT (ਇਲੈਕਟ੍ਰੋਕਨਵਲਸਿਵ ਥੈਰੇਪੀ), TMS (ਟ੍ਰਾਂਸਕ੍ਰੇਨਿਅਲ ਮੈਗਨੈਟਿਕ ਸਟੀਮੂਲੇਸ਼ਨ) ਵਰਗੀਆਂ ਆਧੁਨਿਕ ਇਲਾਜ ਸਹੂਲਤਾਂ ਅਤੇ ਲੋੜੀਂਦੇ ਟੈਸਟਾਂ ਨੂੰ ਵੀ ਯੋਜਨਾ ਦਾ ਹਿੱਸਾ ਬਣਾਇਆ ਗਿਆ ਹੈ।

May be an image of crowd

ਸਿਹਤ ਮੰਤਰੀ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ (WHO) ਅਤੇ ਨਿਮਹਾਂਸ ਦੇ ਅੰਕੜਿਆਂ ਅਨੁਸਾਰ ਭਾਰਤ ਵਿੱਚ 15 ਤੋਂ 20 ਕਰੋੜ ਲੋਕ ਕਿਸੇ ਨਾ ਕਿਸੇ ਮਾਨਸਿਕ ਸਿਹਤ ਸਮੱਸਿਆ ਨਾਲ ਪ੍ਰਭਾਵਿਤ ਹਨ। ਸਮਾਜਿਕ ਝਿਜਕ, ਜਾਗਰੂਕਤਾ ਦੀ ਘਾਟ ਅਤੇ ਮਾਹਿਰ ਡਾਕਟਰਾਂ ਦੀ ਕਮੀ ਕਾਰਨ ਕਈ ਲੋਕ ਸਮੇਂ ਸਿਰ ਇਲਾਜ ਨਹੀਂ ਕਰਵਾ ਪਾਉਂਦੇ। ਪੰਜਾਬ ਸਰਕਾਰ ਮੁਤਾਬਕ MMSY ਤਹਿਤ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ 2300 ਤੋਂ ਵੱਧ ਇਲਾਜੀ ਪ੍ਰਕਿਰਿਆਵਾਂ ਵਿੱਚੋਂ 81 ਪ੍ਰਕਿਰਿਆਵਾਂ ਮਾਨਸਿਕ ਸਿਹਤ ਨਾਲ ਸਬੰਧਿਤ ਹਨ। ਹੁਣ ਤੱਕ 457 ਮਰੀਜ਼ ਇਸ ਯੋਜਨਾ ਤਹਿਤ ਲਾਭ ਪ੍ਰਾਪਤ ਕਰ ਚੁੱਕੇ ਹਨ ਅਤੇ ਲਗਭਗ 55 ਲੱਖ ਰੁਪਏ ਦੇ ਦਾਅਵਿਆਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ।

Dr Balbir Singh - The Statesman

ਮਾਹਿਰਾਂ ਦੇ ਅਨੁਸਾਰ 18 ਤੋਂ 45 ਸਾਲ ਦੀ ਉਮਰ ਦੇ ਨੌਜਵਾਨ ਮਾਨਸਿਕ ਤਣਾਅ ਅਤੇ ਡਿਪ੍ਰੈਸ਼ਨ ਦਾ ਸਭ ਤੋਂ ਵੱਧ ਸ਼ਿਕਾਰ ਹੋ ਰਹੇ ਹਨ। ਪੜ੍ਹਾਈ ਦਾ ਦਬਾਅ, ਬੇਰੁਜ਼ਗਾਰੀ, ਆਰਥਿਕ ਅਸੁਰੱਖਿਆ, ਸੋਸ਼ਲ ਮੀਡੀਆ ਦੀ ਵਧਦੀ ਵਰਤੋਂ ਅਤੇ ਪਰਿਵਾਰਕ ਸਹਿਯੋਗ ਦੀ ਕਮੀ ਇਸ ਦੇ ਮੁੱਖ ਕਾਰਨਾਂ ਵਿੱਚ ਸ਼ਾਮਲ ਹਨ।ਮਨੋਚਿਕਿਤਸਕਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਾਨਸਿਕ ਸਿਹਤ ਨਾਲ ਜੁੜੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੋਰ ਬਿਮਾਰੀਆਂ ਵਾਂਗ ਮਾਨਸਿਕ ਰੋਗਾਂ ਦਾ ਵੀ ਸਹੀ ਅਤੇ ਸਮੇਂ ਸਿਰ ਇਲਾਜ ਸੰਭਵ ਹੈ। ਸਮੇਂ ਸਿਰ ਡਾਕਟਰੀ ਸਲਾਹ ਅਤੇ ਇਲਾਜ ਨਾਲ ਮਰੀਜ਼ ਦੀ ਸਿਹਤ ਵਿੱਚ ਮਹੱਤਵਪੂਰਨ ਸੁਧਾਰ ਲਿਆਂਦਾ ਜਾ ਸਕਦਾ ਹੈ।ਸਰਕਾਰ ਨੂੰ ਉਮੀਦ ਹੈ ਕਿ ਇਸ ਫ਼ੈਸਲੇ ਨਾਲ ਮਾਨਸਿਕ ਸਿਹਤ ਸੇਵਾਵਾਂ ਤੱਕ ਲੋਕਾਂ ਦੀ ਪਹੁੰਚ ਵਧੇਗੀ ਅਤੇ ਮਾਨਸਿਕ ਰੋਗਾਂ ਨੂੰ ਲੈ ਕੇ ਸਮਾਜ ਵਿੱਚ ਮੌਜੂਦ ਝਿਜਕ ਨੂੰ ਵੀ ਘਟਾਉਣ ਵਿੱਚ ਮਦਦ ਮਿਲੇਗੀ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼