Punjab

‘ਆਪ’ ਦਾ ਵੱਡਾ ਦਾਅਵਾ: ਵਾਇਰਲ ਵੀਡੀਓ ਵਿੱਚ ਭਗਵੰਤ ਮਾਨ ਨਹੀਂ, 1,191 ਐਂਗਲਾਂ ਤੋਂ ਹੋਈ ਫੋਰੈਂਸਿਕ ਜਾਂਚ

'ਆਪ' ਦਾ ਵੱਡਾ ਦਾਅਵਾ: ਵਾਇਰਲ ਵੀਡੀਓ ਵਿੱਚ ਭਗਵੰਤ ਮਾਨ ਨਹੀਂ, 1,191 ਐਂਗਲਾਂ ਤੋਂ ਹੋਈ ਫੋਰੈਂਸਿਕ ਜਾਂਚ

‘ਆਪ’ ਦਾ ਵੱਡਾ ਦਾਅਵਾ: ਵਾਇਰਲ ਵੀਡੀਓ ਵਿੱਚ ਭਗਵੰਤ ਮਾਨ ਨਹੀਂ, 1,191 ਐਂਗਲਾਂ ਤੋਂ ਹੋਈ ਫੋਰੈਂਸਿਕ ਜਾਂਚ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਕਥਿਤ ਵਿਵਾਦਤ ਵੀਡੀਓ ਨੂੰ ਲੈ ਕੇ ਸਿਆਸੀ ਮਾਹੌਲ ਲਗਾਤਾਰ ਗਰਮਾਇਆ ਹੋਇਆ ਹੈ। ਇਸ ਮਾਮਲੇ ‘ਤੇ ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਇੱਕ ਅਹਿਮ ਪ੍ਰੈੱਸ ਕਾਨਫਰੰਸ ਕਰਕੇ ਦੋ ਸੁਤੰਤਰ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਜਨਤਕ ਕੀਤੀਆਂ ਅਤੇ ਦਾਅਵਾ ਕੀਤਾ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ। ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਬੁਲਾਰੇ ਬਲਤੇਜ ਪੰਨੂ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਭਾਰਤ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਦੋ ਸੁਤੰਤਰ ਫੋਰੈਂਸਿਕ ਲੈਬਾਂ ਤੋਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਚਿਹਰੇ, ਸਰੀਰਕ ਬਣਤਰ ਅਤੇ ਚਾਲ ਸਮੇਤ ਕੁੱਲ 1,191 ਵੱਖ-ਵੱਖ ਐਂਗਲਾਂ ਤੋਂ ਵਿਸ਼ਲੇਸ਼ਣ ਕੀਤਾ ਗਿਆ।

 

ਹਰਪਾਲ ਚੀਮਾ ਮੁਤਾਬਕ ਫੋਰੈਂਸਿਕ ਮਾਹਿਰਾਂ ਨੇ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਚਿਹਰੇ ਦੀ ਬਣਤਰ, ਸਾਈਡ ਪ੍ਰੋਫਾਈਲ, ਬੈਕ ਪ੍ਰੋਫਾਈਲ ਅਤੇ ਸਰੀਰਕ ਹਾਵ-ਭਾਵ ਦਾ ਵਿਸਥਾਰ ਨਾਲ ਅਧਿਐਨ ਕੀਤਾ। ਰਿਪੋਰਟਾਂ ਵਿੱਚ ਕਈ ਅਜਿਹੇ ਅੰਤਰ ਸਾਹਮਣੇ ਆਏ ਹਨ ਜੋ ਦੋਵਾਂ ਦੀ ਪਛਾਣ ਨੂੰ ਵੱਖਰਾ ਦਰਸਾਉਂਦੇ ਹਨ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਵੀਡੀਓ ਵਿੱਚ ਦਿਖ ਰਹੇ ਵਿਅਕਤੀ ਦੀ ਲੰਬਾਈ ਕਰੀਬ 5 ਫੁੱਟ 10 ਇੰਚ ਦਰਜ ਕੀਤੀ ਗਈ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲੰਬਾਈ ਲਗਭਗ 5 ਫੁੱਟ 8 ਇੰਚ ਹੈ। ਇਸ ਤੋਂ ਇਲਾਵਾ ਮੋਢਿਆਂ ਦੀ ਚੌੜਾਈ, ਸਰੀਰਕ ਬਣਤਰ ਅਤੇ ਖੜ੍ਹੇ ਹੋਣ ਦੇ ਢੰਗ (ਪੋਸਚਰ) ਵਿੱਚ ਵੀ ਸਪੱਸ਼ਟ ਅੰਤਰ ਮਿਲੇ ਹਨ। ਬਲਤੇਜ ਪੰਨੂ ਨੇ ਕਿਹਾ ਕਿ ਦੋਵਾਂ ਫੋਰੈਂਸਿਕ ਰਿਪੋਰਟਾਂ ਇੱਕੋ ਨਤੀਜੇ ‘ਤੇ ਪਹੁੰਚੀਆਂ ਹਨ ਕਿ ਵਾਇਰਲ ਵੀਡੀਓ ਵਿੱਚ ਦਿਖਾਇਆ ਗਿਆ ਵਿਅਕਤੀ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਵੀਡੀਓ ਇੱਕ ਅਦਾਕਾਰ ਦੀ ਹੈ ਅਤੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਇਸ ਨੂੰ ਫੈਲਾਇਆ ਗਿਆ।

 

ਪ੍ਰੈੱਸ ਕਾਨਫਰੰਸ ਦੌਰਾਨ ਹਰਪਾਲ ਚੀਮਾ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਮਾਨ ਨੂੰ ਮਿਲ ਰਹੇ ਲੋਕ ਸਮਰਥਨ ਤੋਂ ਘਬਰਾਕੇ ਕੁਝ ਸਿਆਸੀ ਤਾਕਤਾਂ ਵੱਲੋਂ ਉਨ੍ਹਾਂ ਦੀ ਛਵੀ ਖ਼ਰਾਬ ਕਰਨ ਲਈ ਫਰਜ਼ੀ ਵੀਡੀਓ ਦਾ ਸਹਾਰਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਪਾਰਟੀ ਵੱਲੋਂ ਪੰਜਾਬ ਦੇ ਡੀਜੀਪੀ ਨਾਲ ਵੀ ਮੁਲਾਕਾਤ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।’ਆਪ’ ਆਗੂਆਂ ਨੇ ਇਸ ਨੂੰ ਪੰਜਾਬ ਦੀ ਸ਼ਾਂਤੀ ਅਤੇ ਪੰਥਕ ਭਾਵਨਾਵਾਂ ਨੂੰ ਪ੍ਰਭਾਵਿਤ ਕਰਨ ਦੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜੇਕਰ ਦੋਸ਼ੀ ਵਿਦੇਸ਼ਾਂ ਵਿੱਚ ਵੀ ਹੋਏ ਤਾਂ ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਕਟਘਰੇ ਵਿੱਚ ਲਿਆਂਦਾ ਜਾਵੇਗਾ। ਇਸ ਦੌਰਾਨ ਪਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਣਪੁਸ਼ਟ ਅਤੇ ਭੜਕਾਊ ਪੋਸਟਾਂ ਤੋਂ ਸਾਵਧਾਨ ਰਹਿਣ ਅਤੇ ਕਿਸੇ ਵੀ ਸਮੱਗਰੀ ਨੂੰ ਸਾਂਝਾ ਕਰਨ ਤੋਂ ਪਹਿਲਾਂ ਉਸ ਦੀ ਸੱਚਾਈ ਦੀ ਪੁਸ਼ਟੀ ਜ਼ਰੂਰ ਕਰਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਚਰਚਾ ਹੋਈ ਸੀ, ਜਿੱਥੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਮੁੱਖ ਮੰਤਰੀ ਮਾਨ ਸਬੰਧੀ ਫੈਸਲਾ ਸੁਣਾਇਆ ਗਿਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ ਅਤੇ ਉਨ੍ਹਾਂ ਨੇ ਇਸ ਨੂੰ ਆਪਣੇ ਖ਼ਿਲਾਫ਼ ਚਲਾਇਆ ਜਾ ਰਿਹਾ ਪ੍ਰਚਾਰ ਕਰਾਰ ਦਿੱਤਾ ਸੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼