ਮੈਡੀਕਲ ਸਟੋਰ ਕਤਲ ਕਾਂਡ ਦਾ ਮੁੱਖ ਦੋਸ਼ੀ ਕਾਬੂ, ਤੀਜੇ ਮੁਲਜ਼ਮ ਦੀ ਭਾਲ ਜਾਰੀ
ਮੈਡੀਕਲ ਸਟੋਰ ਕਤਲ ਕਾਂਡ ਦਾ ਮੁੱਖ ਦੋਸ਼ੀ ਕਾਬੂ, ਤੀਜੇ ਮੁਲਜ਼ਮ ਦੀ ਭਾਲ ਜਾਰੀ
ਚੰਡੀਗੜ੍ਹ: ਸੈਕਟਰ-11 ਸਥਿਤ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਕਤਲ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋ ਮੁੱਖ ਮੁਲਜ਼ਮਾਂ ਦਾ ਪੁਲਿਸ ਨਾਲ ਮੁਕਾਬਲਾ ਹੋਇਆ, ਜਿਸ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ। ਮੁਲਜ਼ਮਾਂ ਦੀ ਪਛਾਣ ਸੰਨੀ ਮਹਿਰਾ ਅਤੇ ਆਰੀਅਨ ਵਜੋਂ ਹੋਈ ਹੈ। ਸੰਨੀ ਨੂੰ ਇਸ ਕਤਲ ਕਾਂਡ ਦਾ ਮੁੱਖ ਸ਼ੂਟਰ ਦੱਸਿਆ ਜਾ ਰਿਹਾ ਹੈ।ਪੁਲਿਸ ਮੁਤਾਬਕ ਦੋਵੇਂ ਮੁਲਜ਼ਮਾਂ ਨੂੰ ਜੰਮੂ ਤੋਂ ਚੰਡੀਗੜ੍ਹ ਲਿਆਂਦਾ ਜਾ ਰਿਹਾ ਸੀ। ਇਸ ਦੌਰਾਨ ਉਨ੍ਹਾਂ ਨੇ ਕਥਿਤ ਤੌਰ ‘ਤੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਤਾਂ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਗੋਲੀ ਚਲਾਉਣੀ ਪਈ, ਜਿਸ ਕਾਰਨ ਦੋਵੇਂ ਮੁਲਜ਼ਮਾਂ ਦੇ ਪੈਰਾਂ ਵਿੱਚ ਗੋਲੀਆਂ ਲੱਗੀਆਂ। ਮੁਕਾਬਲੇ ਦੌਰਾਨ ਇੱਕ ਪੁਲਿਸ ਅਧਿਕਾਰੀ ਵੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਮੁਲਜ਼ਮਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਨਿਗਰਾਨੀ ਹੇਠ ਇਲਾਜ ਜਾਰੀ ਹੈ।
#WATCH | Chandigarh: Three accused arrested in the murder of Janki Das, the cashier of Shri Kumar Medical Hall, were being brought from Jammu to Chandigarh when they allegedly attempted to escape during transit. During the police action that followed, two of the accused, Aryan… https://t.co/ilz5i7VKlD pic.twitter.com/aV61o5Da8C
— ANI (@ANI) June 18, 2026
ਚੰਡੀਗੜ੍ਹ ਪੁਲਿਸ ਦੇ ਆਈਜੀ ਪੁਸ਼ਪੇਂਦਰ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਨਾਲ ਜੁੜਿਆ ਤੀਜਾ ਮੁਲਜ਼ਮ ਅਮਿਤ ਅਜੇ ਵੀ ਫ਼ਰਾਰ ਹੈ। ਉਸ ਦੀ ਗ੍ਰਿਫ਼ਤਾਰੀ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਅਤੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਸੀਸੀਟੀਵੀ ਫੁਟੇਜ, ਤਕਨੀਕੀ ਸਬੂਤਾਂ ਅਤੇ ਹੋਰ ਸੂਤਰਾਂ ਦੀ ਮਦਦ ਨਾਲ ਉਸ ਦੀ ਭਾਲ ਕਰ ਰਹੀ ਹੈ।
#WATCH | Chandigarh: Three accused arrested in the murder of Janki Das, the cashier of Shri Kumar Medical Hall, were being brought from Jammu to Chandigarh when they allegedly attempted to escape during transit. During the police action that followed, two of the accused, Aryan… https://t.co/ilz5i7VKlD pic.twitter.com/5VRuH3qZoq
— ANI (@ANI) June 18, 2026
ਉਨ੍ਹਾਂ ਇਹ ਵੀ ਦੱਸਿਆ ਕਿ ਕਤਲ ਵਿੱਚ ਵਰਤਿਆ ਗਿਆ ਹਥਿਆਰ ਅਜੇ ਤੱਕ ਬਰਾਮਦ ਨਹੀਂ ਹੋ ਸਕਿਆ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ ‘ਤੇ ਹਥਿਆਰ ਦੀ ਭਾਲ ਜਾਰੀ ਹੈ। ਪੁਲਿਸ ਦਾ ਮੰਨਣਾ ਹੈ ਕਿ ਹਥਿਆਰ ਦੀ ਬਰਾਮਦਗੀ ਨਾਲ ਜਾਂਚ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਕਈ ਅਹਿਮ ਖੁਲਾਸੇ ਹੋ ਸਕਦੇ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਜਾਂਚ ਟੀਮ ਕਤਲ ਦੇ ਮਕਸਦ, ਮੁਲਜ਼ਮਾਂ ਦੀ ਭੂਮਿਕਾ ਅਤੇ ਘਟਨਾ ਨਾਲ ਜੁੜੇ ਹੋਰ ਪੱਖਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਦੋਵੇਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦਕਿ ਫ਼ਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸੈਕਟਰ-11 ਸਥਿਤ ਕੁਮਾਰ ਮੈਡੀਕਲ ਹਾਲ ਦੇ ਬਾਹਰ ਦਿਨ-ਦਿਹਾੜੇ ਹੋਈ ਫਾਇਰਿੰਗ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਸੀ। ਦੁਪਹਿਰ ਕਰੀਬ 3 ਵਜੇ ਦੋ ਨਕਾਬਪੋਸ਼ ਹਮਲਾਵਰ ਦੁਕਾਨ ਅੰਦਰ ਦਾਖ਼ਲ ਹੋਏ ਅਤੇ ਕੈਸ਼ੀਅਰ ਜਾਨਕੀ ਦਾਸ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੰਭੀਰ ਰੂਪ ਵਿੱਚ ਜ਼ਖ਼ਮੀ ਜਾਨਕੀ ਦਾਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਸੀ, ਜਿਸ ਵਿੱਚ ਹਮਲਾਵਰਾਂ ਨੂੰ ਬੇਖ਼ੌਫ਼ ਹੋ ਕੇ ਦੁਕਾਨ ਅੰਦਰ ਦਾਖ਼ਲ ਹੋ ਕੇ ਗੋਲੀਆਂ ਚਲਾਉਂਦੇ ਦੇਖਿਆ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ਅਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਅਹਿਮ ਖੁਲਾਸਿਆਂ ਦੀ ਉਮੀਦ ਜਤਾਈ ਜਾ ਰਹੀ ਹੈ।





