Punjab

ਨੌਜਵਾਨ ਕਤਲ ਮਾਮਲੇ ਦੀ ਗੁੱਥੀ ਸੁਲਝੀ, 3 ਮੁਲਜ਼ਮ ਗ੍ਰਿਫ਼ਤਾਰ; ਕਾਰਨ ਜਾਣ ਕੇ ਰਹਿ ਜਾਵੋਗੇ ਹੈਰਾਨ

ਨੌਜਵਾਨ ਕਤਲ ਮਾਮਲੇ ਦੀ ਗੁੱਥੀ ਸੁਲਝੀ, 3 ਮੁਲਜ਼ਮ ਗ੍ਰਿਫ਼ਤਾਰ; ਕਾਰਨ ਜਾਣ ਕੇ ਰਹਿ ਜਾਵੋਗੇ ਹੈਰਾਨ

ਨੌਜਵਾਨ ਕਤਲ ਮਾਮਲੇ ਦੀ ਗੁੱਥੀ ਸੁਲਝੀ, 3 ਮੁਲਜ਼ਮ ਗ੍ਰਿਫ਼ਤਾਰ; ਕਾਰਨ ਜਾਣ ਕੇ ਰਹਿ ਜਾਵੋਗੇ ਹੈਰਾਨ

ਮਾਨਸਾ/ਬੁਢਲਾਡਾ: ਬੁਢਲਾਡਾ ਨਜ਼ਦੀਕ ਵਾਪਰੇ ਨੌਜਵਾਨ ਦੇ ਕਤਲ ਮਾਮਲੇ ਨੂੰ ਮਾਨਸਾ ਪੁਲਿਸ ਨੇ ਸਫ਼ਲਤਾਪੂਰਵਕ ਟਰੇਸ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਇੱਕ ਹੋਰ ਦੋਸ਼ੀ ਦੀ ਭਾਲ ਜਾਰੀ ਹੈ।ਪੁਲਿਸ ਅਨੁਸਾਰ 17 ਜੂਨ ਦੀ ਸਵੇਰ ਪਿੰਡ ਦਰਿਆਪੁਰ ਖੁਰਦ ਦੇ ਰਹਿਣ ਵਾਲੇ 29 ਸਾਲਾ ਰਾਜਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਵਾਰਦਾਤ ਦੇ ਪਿੱਛੇ ਪ੍ਰੇਮ ਸਬੰਧਾਂ ਅਤੇ ਪਰਿਵਾਰਕ ਰੰਜਿਸ਼ ਦਾ ਮਾਮਲਾ ਸੀ।

File photo of deceased Rajdeep

ਪੁਲਿਸ ਮੁਤਾਬਕ ਮੁਲਜ਼ਮ ਮਤੀ ਸਿੰਘ ਦੀ ਭਰਜਾਈ ਅਤੇ ਮ੍ਰਿਤਕ ਰਾਜਦੀਪ ਸਿੰਘ ਵਿਚਕਾਰ ਕਥਿਤ ਨਜਾਇਜ਼ ਸਬੰਧ ਸਨ। ਇਸ ਗੱਲ ਤੋਂ ਪਰੇਸ਼ਾਨ ਹੋ ਕੇ ਮਤੀ ਸਿੰਘ ਦੇ ਭਰਾ ਹਰਦੀਪ ਸਿੰਘ ਨੇ ਕੁਝ ਸਮਾਂ ਪਹਿਲਾਂ ਖੁਦਕੁਸ਼ੀ ਕਰ ਲਈ ਸੀ। ਇਸੇ ਰੰਜਿਸ਼ ਦੇ ਚਲਦਿਆਂ ਮੁਲਜ਼ਮਾਂ ਨੇ ਰਾਜਦੀਪ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

Police arrest 3 accused

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਤੀ ਸਿੰਘ, ਮਨਪ੍ਰੀਤ ਸਿੰਘ ਉਰਫ਼ ਲਾਡੀ ਅਤੇ ਮਨਪ੍ਰੀਤ ਸਿੰਘ ਉਰਫ਼ ਜੱਗਾ ਡੌਨ ਵਜੋਂ ਹੋਈ ਹੈ। ਜਦਕਿ ਚੌਥਾ ਦੋਸ਼ੀ ਸਨੀ ਸਿੰਘ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹੈ। ਪੁਲਿਸ ਦਾ ਕਹਿਣਾ ਹੈ ਕਿ ਉਸਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼