Punjab

ਏਅਰ ਫੋਰਸ ਦਾ ਕਾਂਸਟੇਬਲ ਅਫੀਮ ਸਮੇਤ ਗ੍ਰਿਫ਼ਤਾਰ, 3 ਕਿੱਲੋ 15 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ

ਏਅਰ ਫੋਰਸ ਦਾ ਕਾਂਸਟੇਬਲ ਅਫੀਮ ਸਮੇਤ ਗ੍ਰਿਫ਼ਤਾਰ, 3 ਕਿੱਲੋ 15 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ

ਏਅਰ ਫੋਰਸ ਦਾ ਕਾਂਸਟੇਬਲ ਅਫੀਮ ਸਮੇਤ ਗ੍ਰਿਫ਼ਤਾਰ, 3 ਕਿੱਲੋ 15 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ

ਬਰਨਾਲਾ: ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਭਦੌੜ ਪੁਲਿਸ ਨੂੰ ਇੱਕ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਇੱਕ ਕਥਿਤ ਨਸ਼ਾ ਤਸਕਰ ਨੂੰ 3 ਕਿੱਲੋ 15 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਅੰਦਾਜ਼ਨ ਬਾਜ਼ਾਰੀ ਕੀਮਤ ਲਗਭਗ 5.5 ਲੱਖ ਰੁਪਏ ਦੱਸੀ ਜਾ ਰਹੀ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ 35 ਸਾਲਾ ਸਿਮਰਤਪਾਲ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਬੁਤਾਲਾ ਦਾ ਰਹਿਣ ਵਾਲਾ ਹੈ। ਉਹ ਚੰਡੀਗੜ੍ਹ ਵਿਖੇ ਭਾਰਤੀ ਹਵਾਈ ਸੈਨਾ (ਏਅਰ ਫੋਰਸ) ਵਿੱਚ ਕਾਂਸਟੇਬਲ ਦੇ ਅਹੁਦੇ ‘ਤੇ ਤਾਇਨਾਤ ਸੀ ਅਤੇ ਪਿਛਲੇ ਕਰੀਬ 15 ਸਾਲਾਂ ਤੋਂ ਸੇਵਾ ਨਿਭਾ ਰਿਹਾ ਸੀ। ਭਦੌੜ ਥਾਣੇ ਦੇ ਐਸਐਚਓ ਇੰਸਪੈਕਟਰ ਹਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਜੰਗੀਆਣਾ ਬੱਸ ਸਟੈਂਡ ਨੇੜੇ ਇੱਕ ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾਹਟ ਵਿੱਚ ਭੱਜਣ ਲੱਗਾ। ਸ਼ੱਕ ਦੇ ਆਧਾਰ ‘ਤੇ ਉਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਬੈਗ ਵਿੱਚੋਂ 3 ਕਿੱਲੋ 15 ਗ੍ਰਾਮ ਅਫੀਮ ਬਰਾਮਦ ਹੋਈ। ਬਰਾਮਦਗੀ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਖ਼ਿਲਾਫ਼ NDPS ਐਕਟ ਦੀ ਧਾਰਾ 18 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਅਦਾਲਤ ਤੋਂ ਦੋ ਦਿਨਾਂ ਦਾ ਪੁਲਿਸ ਰਿਮਾਂਡ ਵੀ ਹਾਸਲ ਕੀਤਾ ਗਿਆ ਹੈ ਤਾਂ ਜੋ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।

AIR FORCE CONSTABLE ARRESTED

ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਇਹ ਅਫੀਮ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ ਤੋਂ ਲੈ ਕੇ ਆਇਆ ਸੀ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਨਸ਼ੀਲਾ ਪਦਾਰਥ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਕੰਮ ਕਰ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਦੇ ਸੰਪਰਕਾਂ ਅਤੇ ਨਸ਼ਾ ਸਪਲਾਈ ਚੇਨ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼