Punjab

CM ਮਾਨ ਦੀ ਪੇਸ਼ੀ ਦੀ ਵੀਡੀਓ ਜਨਤਕ, ਵਿਵਾਦਤ ਵੀਡੀਓ ਮਾਮਲੇ ‘ਚ ਹੋਏ ਖੁਲਾਸੇ!

CM ਮਾਨ ਦੀ ਪੇਸ਼ੀ ਦੀ ਵੀਡੀਓ ਜਨਤਕ, ਵਿਵਾਦਤ ਵੀਡੀਓ ਮਾਮਲੇ 'ਚ ਹੋਏ ਖੁਲਾਸੇ!

CM ਮਾਨ ਦੀ ਪੇਸ਼ੀ ਦੀ ਵੀਡੀਓ ਜਨਤਕ, ਵਿਵਾਦਤ ਵੀਡੀਓ ਮਾਮਲੇ ‘ਚ ਹੋਏ ਖੁਲਾਸੇ !

ਅੰਮ੍ਰਿਤਸਰ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੀ ਵਿਵਾਦਤ ਵੀਡੀਓ ਨੂੰ ਲੈ ਕੇ ਚੱਲ ਰਹੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਵੀਂ ਜਾਣਕਾਰੀ ਜਨਤਕ ਕੀਤੀ ਗਈ ਹੈ। ਜਾਰੀ ਕੀਤੇ ਗਏ ਵੇਰਵਿਆਂ ਅਨੁਸਾਰ 15 ਜਨਵਰੀ 2026 ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਦੋਂ ਵੱਖ-ਵੱਖ ਮਸਲਿਆਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਨ ਤਾਂ ਉਸ ਸਮੇਂ ਵਿਵਾਦਤ ਵੀਡੀਓ ਦਾ ਮਾਮਲਾ ਵੀ ਚਰਚਾ ਦਾ ਕੇਂਦਰ ਰਿਹਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਵੇਲੇ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਨਾਲ ਜੋੜੀ ਜਾ ਰਹੀ ਵੀਡੀਓ ਪੂਰੀ ਤਰ੍ਹਾਂ ਫਰਜ਼ੀ ਹੈ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਅਜੋਕੇ ਸਮੇਂ ਵਿੱਚ ਕਈ ਲੋਕਾਂ ਦੀਆਂ AI ਆਧਾਰਿਤ ਵੀਡੀਓਜ਼ ਬਣਾਈਆਂ ਜਾ ਰਹੀਆਂ ਹਨ ਅਤੇ ਉਹ ਖੁਦ ਵੀ ਇਸ ਮਾਮਲੇ ਦੀ ਫੋਰੈਂਸਿਕ ਜਾਂਚ ਕਰਵਾਉਣ ਲਈ ਤਿਆਰ ਹਨ।

Bhagwant Mann Viral Video

ਮੀਟਿੰਗ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਮਾਮਲੇ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਅਤੇ ਗੁਰੂ ਸਾਹਿਬਾਨ ਦੀ ਮਰਿਆਦਾ ਨਾਲ ਜੁੜਿਆ ਹੋਇਆ ਦੱਸਿਆ। ਉਨ੍ਹਾਂ ਕਿਹਾ ਸੀ ਕਿ ਵੀਡੀਓ ਦੀ ਸੱਚਾਈ ਜਾਂ ਹਕੀਕਤ ਬਾਰੇ ਅੰਤਿਮ ਨਤੀਜਾ ਕੇਵਲ ਵਿਗਿਆਨਕ ਅਤੇ ਨਿਰਪੱਖ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਸਾਹਮਣੇ ਆ ਸਕਦਾ ਹੈ। ਜਥੇਦਾਰ ਗੜਗੱਜ ਨੇ ਮੁੱਖ ਮੰਤਰੀ ਨੂੰ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਦੋ ਫੋਰੈਂਸਿਕ ਲੈਬਾਂ ਦੇ ਨਾਮ ਦੇਣ ਲਈ ਵੀ ਕਿਹਾ ਸੀ ਤਾਂ ਜੋ ਜਾਂਚ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ। ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਸੀ ਕਿ ਜੇਕਰ ਵੀਡੀਓ ਝੂਠੀ ਸਾਬਤ ਹੁੰਦੀ ਹੈ ਤਾਂ ਕਿਸੇ ਦੀ ਕਿਰਦਾਰਕੁਸ਼ੀ ਨਹੀਂ ਹੋਣੀ ਚਾਹੀਦੀ, ਪਰ ਜੇਕਰ ਵੀਡੀਓ ਸਹੀ ਨਿਕਲਦੀ ਹੈ ਤਾਂ ਇਸ ਸਬੰਧੀ ਅਗਲਾ ਫੈਸਲਾ ਖ਼ਾਲਸਾ ਪੰਥ ਕਰੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਬਿਆਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੁੱਖ ਮੰਤਰੀ ਵੱਲੋਂ ਜਾਂਚ ਲਈ ਦੋ ਫੋਰੈਂਸਿਕ ਲੈਬਾਂ ਦੇ ਨਾਮ ਦੇਣ ਬਾਰੇ ਕਿਹਾ ਗਿਆ ਸੀ, ਪਰ ਇਹ ਨਾਮ ਅੱਜ ਤੱਕ ਮੁਹੱਈਆ ਨਹੀਂ ਕਰਵਾਏ ਗਏ। ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਬੁਲਾਰੇ ਬਲਤੇਜ ਪੰਨੂ ਨੇ ਵੀ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ੁਰੂ ਤੋਂ ਹੀ ਵੀਡੀਓ ਨੂੰ ਨਕਲੀ ਦੱਸ ਰਹੇ ਹਨ ਅਤੇ ਹੁਣ ਸਾਹਮਣੇ ਆਈ ਰਿਕਾਰਡਿੰਗ ਨੇ ਵੀ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਮੁੱਖ ਮੰਤਰੀ ਨੇ ਉਸ ਵੇਲੇ ਵੀ ਵੀਡੀਓ ਨੂੰ AI ਨਾਲ ਬਣੀ ਹੋਈ ਕਲਿੱਪ ਕਰਾਰ ਦਿੱਤਾ ਸੀ।

CM ਮਾਨ ਦੀ ਪੇਸ਼ੀ ਦੀ ਵੀਡੀਓ ਜਨਤਕ, ਵਿਵਾਦਤ ਵੀਡੀਓ ਮਾਮਲੇ 'ਚ ਹੋਏ ਖੁਲਾਸੇ!

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਵੇਰਵਿਆਂ ਤੋਂ ਬਾਅਦ ਇਹ ਮਾਮਲਾ ਇੱਕ ਵਾਰ ਫਿਰ ਸਿਆਸੀ ਅਤੇ ਧਾਰਮਿਕ ਚਰਚਾ ਦਾ ਵਿਸ਼ਾ ਬਣ ਗਿਆ ਹੈ। ਹੁਣ ਸਭ ਦੀ ਨਜ਼ਰ ਫੋਰੈਂਸਿਕ ਜਾਂਚ ਅਤੇ ਇਸ ਨਾਲ ਜੁੜੇ ਅਗਲੇ ਘਟਨਾਕ੍ਰਮ ‘ਤੇ ਟਿਕੀ ਹੋਈ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼