Punjab

ਐੱਚ.ਐੱਸ. ਫੂਲਕਾ ਦੇ ਨਿਸ਼ਾਨੇ ‘ਤੇ CM ਮਾਨ, ਪੁਰਾਣੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਦਾਅਵਾ

ਐੱਚ.ਐੱਸ. ਫੂਲਕਾ ਦੇ ਨਿਸ਼ਾਨੇ 'ਤੇ CM ਮਾਨ, ਪੁਰਾਣੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਦਾਅਵਾ

ਐੱਚ.ਐੱਸ. ਫੂਲਕਾ ਦੇ ਨਿਸ਼ਾਨੇ ‘ਤੇ CM ਮਾਨ, ਪੁਰਾਣੀ ਵੀਡੀਓ ਨੂੰ ਲੈ ਕੇ ਕੀਤਾ ਵੱਡਾ ਦਾਅਵਾ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਭਾਜਪਾ ਦੇ ਸੀਨੀਅਰ ਆਗੂ ਅਤੇ ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ‘ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਫੂਲਕਾ ਨੇ ਦਾਅਵਾ ਕੀਤਾ ਕਿ ਸਾਲ 2015 ਵਿੱਚ ਬਰਗਾੜੀ ਕਾਂਡ ਨਾਲ ਜੁੜੇ ਸ਼ਹੀਦਾਂ ਦੇ ਭੋਗ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਸ਼ੇ ਦੀ ਹਾਲਤ ਵਿੱਚ ਸਮਾਗਮ ਵਿੱਚ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਦੀ ਇੱਕ ਪੁਰਾਣੀ ਵੀਡੀਓ ਉਨ੍ਹਾਂ ਕੋਲ ਮੌਜੂਦ ਹੈ, ਜਿਸ ਨੂੰ ਉਹ ਲੋਕਾਂ ਦੇ ਸਾਹਮਣੇ ਰੱਖ ਰਹੇ ਹਨ।

HS PHOOLKA

ਐੱਚ.ਐੱਸ. ਫੂਲਕਾ ਨੇ ਕਿਹਾ ਕਿ ਗੁਰੂ ਘਰ ਜਾਂ ਕਿਸੇ ਵੀ ਧਾਰਮਿਕ ਅਸਥਾਨ ‘ਤੇ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਜਾਣਾ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ੇ ਦੀ ਹਾਲਤ ਵਿੱਚ ਗੁਰਦੁਆਰਾ ਸਾਹਿਬ ਜਾਂਦਾ ਹੈ ਤਾਂ ਇਹ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਗੱਲ ਹੈ ਅਤੇ ਇਸ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਫੂਲਕਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਵਿਚਾਰ ਅਧੀਨ ਲਿਆ ਜਾਵੇ ਅਤੇ ਜੇਕਰ ਲੋੜ ਮਹਿਸੂਸ ਹੋਵੇ ਤਾਂ ਉਚਿਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹੱਤਤਾ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੀ ਹੈ। ਐੱਚ.ਐੱਸ. ਫੂਲਕਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਬਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੀ ਮਰਿਆਦਾ ਨੂੰ ਘਟਾਉਣ ਦੀ ਹਰ ਕੋਸ਼ਿਸ਼ ਦਾ ਵਿਰੋਧ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਮਾਮਲਿਆਂ ਪ੍ਰਤੀ ਸਚੇਤ ਰਹਿਣ ਅਤੇ ਧਾਰਮਿਕ ਸੰਸਥਾਵਾਂ ਦੀ ਮਰਿਆਦਾ ਨੂੰ ਕਮਜ਼ੋਰ ਕਰਨ ਵਾਲੀਆਂ ਕੋਸ਼ਿਸ਼ਾਂ ਦਾ ਸਮਰਥਨ ਨਾ ਕਰਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼