Punjab

ਦਿਲਜੀਤ ਦੋਸਾਂਝ ਦੇ ਨਾਂ ‘ਤੇ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਡੇ’

ਦਿਲਜੀਤ ਦੋਸਾਂਝ ਦੇ ਨਾਂ 'ਤੇ ਮਨਾਇਆ ਜਾਵੇਗਾ 'ਦਿਲਜੀਤ ਦੋਸਾਂਝ ਡੇ'

ਦਿਲਜੀਤ ਦੋਸਾਂਝ ਦੇ ਨਾਂ ‘ਤੇ ਮਨਾਇਆ ਜਾਵੇਗਾ ‘ਦਿਲਜੀਤ ਦੋਸਾਂਝ ਡੇ’

ਪੰਜਾਬੀ ਸੰਗੀਤ ਅਤੇ ਫ਼ਿਲਮ ਜਗਤ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਇੱਕ ਹੋਰ ਵੱਡੀ ਉਪਲਬਧੀ ਆਪਣੇ ਨਾਂ ਕਰ ਲਈ ਹੈ। ਵਿਸ਼ਵ ਪੱਧਰ ‘ਤੇ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਨਵੀਂ ਪਛਾਣ ਦਿਵਾਉਣ ਵਾਲੇ ਦਿਲਜੀਤ ਦੇ ਸਨਮਾਨ ਵਿੱਚ ‘ਦਿਲਜੀਤ ਦੋਸਾਂਝ ਡੇ’ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਦਿਲਜੀਤ ਦੋਸਾਂਝ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਸ ਸਨਮਾਨ ਨਾਲ ਜੁੜੀ ਇੱਕ ਵੀਡੀਓ ਸਾਂਝੀ ਕੀਤੀ। ਵੀਡੀਓ ਵਿੱਚ ਉਹ ਭਾਵੁਕ ਨਜ਼ਰ ਆਏ ਅਤੇ ਇਸ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸਾਥੀ ਕਲਾਕਾਰਾਂ ਨੇ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ।

Punjabi chhaa gye oye': Los Angeles declares January 6, 2027, as 'Diljit  Dosanjh Day' - The Tribune

 

ਦਿਲਜੀਤ ਦੋਸਾਂਝ ਦੀ ਲੋਕਪ੍ਰਿਯਤਾ ਸਿਰਫ਼ ਭਾਰਤ ਤੱਕ ਸੀਮਤ ਨਹੀਂ ਰਹੀ, ਸਗੋਂ ਕੈਨੇਡਾ, ਅਮਰੀਕਾ, ਯੂਕੇ ਅਤੇ ਆਸਟ੍ਰੇਲੀਆ ਸਮੇਤ ਕਈ ਦੇਸ਼ਾਂ ਵਿੱਚ ਉਨ੍ਹਾਂ ਦੀ ਵੱਡੀ ਫੈਨ ਫਾਲੋਇੰਗ ਹੈ। ਉਨ੍ਹਾਂ ਦੇ ਗੀਤ ਅਤੇ ਫ਼ਿਲਮਾਂ ਨੂੰ ਦੁਨੀਆ ਭਰ ਵਿੱਚ ਕਾਫ਼ੀ ਪਸੰਦ ਕੀਤਾ ਜਾਂਦਾ ਹੈ।

Diljit Dosanjh gets a day named after him in Los Angeles; LA City Council  declares January 6, 2027 as 'Diljit Dosanjh Day' 6 : Bollywood News -  Bollywood Hungama

ਇਸ ਦੌਰਾਨ ਕੁਝ ਮੀਡੀਆ ਰਿਪੋਰਟਾਂ ਵਿੱਚ ਇਹ ਦਾਅਵਾ ਵੀ ਕੀਤਾ ਜਾ ਰਿਹਾ ਹੈ ਕਿ ਦਿਲਜੀਤ ਦੋਸਾਂਝ ਕੋਲ ਅਮਰੀਕੀ ਨਾਗਰਿਕਤਾ ਹੈ। ਹਾਲਾਂਕਿ, ਗਾਇਕ ਵੱਲੋਂ ਇਸ ਸਬੰਧੀ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

Diljit Dosanjh day in LA🌴🇺🇸 The Los Angeles City Council has offici... | diljit  dosanjh | TikTok

ਵਰਕ ਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਮੈਂ ਵਾਪਸ ਆਵਾਂਗਾ’ ਨੂੰ ਲੈ ਕੇ ਚਰਚਾ ਵਿੱਚ ਹਨ। ਦਰਸ਼ਕਾਂ ਵੱਲੋਂ ਫ਼ਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼