Punjab

1 ਜੁਲਾਈ ਤੋਂ ਔਰਤਾਂ ਦੇ ਖਾਤਿਆਂ ‘ਚ ਆਉਣਗੇ ਪੈਸੇ, ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ

1 ਜੁਲਾਈ ਤੋਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ, ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ

1 ਜੁਲਾਈ ਤੋਂ ਔਰਤਾਂ ਦੇ ਖਾਤਿਆਂ ‘ਚ ਆਉਣਗੇ ਪੈਸੇ, ਸੀਐਮ ਭਗਵੰਤ ਮਾਨ ਦਾ ਵੱਡਾ ਐਲਾਨ

ਚੰਡੀਗੜ੍ਹ: ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ 1 ਜੁਲਾਈ ਤੋਂ ਯੋਜਨਾ ਦੀ ਪਹਿਲੀ ਕਿਸ਼ਤ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਜਾਵੇਗੀ।

ਮਹਿਲਾਵਾਂ ਨੂੰ ਕਿੰਨੀ ਮਿਲੇਗੀ ਰਾਸ਼ੀ?

ਮੁੱਖ ਮੰਤਰੀ ਨੇ ਦੱਸਿਆ ਕਿ ਯੋਜਨਾ ਤਹਿਤ ਪਹਿਲੇ ਪੜਾਅ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਇਕੱਠੀ ਜਾਰੀ ਕੀਤੀ ਜਾਵੇਗੀ। ਇਸ ਤਹਿਤ ਅਨੁਸੂਚਿਤ ਜਾਤੀ ਨਾਲ ਸਬੰਧਤ ਮਹਿਲਾਵਾਂ ਨੂੰ ₹4,500, ਜਦਕਿ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਮਹਿਲਾਵਾਂ ਨੂੰ ₹3,000 ਦੀ ਰਾਸ਼ੀ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਜਨਰਲ ਸ਼੍ਰੇਣੀ ਦੀਆਂ ਔਰਤਾਂ ਨੂੰ ₹1,000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਦੇ ਹਿਸਾਬ ਨਾਲ ਸਹਾਇਤਾ ਦਿੱਤੀ ਜਾਵੇਗੀ।

ਪੰਜਾਬ ਦੀਆਂ 97 ਫੀਸਦੀ ਮਹਿਲਾਵਾਂ ਨੂੰ ਹੋਵੇਗਾ ਲਾਭ

ਮੁੱਖ ਮੰਤਰੀ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਮਹਿਲਾਵਾਂ ਵੀ ਇਸ ਸਕੀਮ ਲਈ ਯੋਗ ਹੋਣਗੀਆਂ। ਸੀਐਮ ਮਾਨ ਮੁਤਾਬਕ ਪੰਜਾਬ ਦੀਆਂ ਲਗਭਗ 97 ਫੀਸਦੀ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲਣ ਦੀ ਸੰਭਾਵਨਾ ਹੈ ਅਤੇ ਸਰਕਾਰ ਵੱਲੋਂ ਇਸ ਲਈ ਕਰੀਬ ₹9,300 ਕਰੋੜ ਦਾ ਬਜਟ ਰੱਖਿਆ ਗਿਆ ਹੈ। ਐਸ.ਆਈ.ਆਰ. (Special Intensive Revision) ਪ੍ਰਕਿਰਿਆ ‘ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਵੱਲੋਂ ਇਸ ਪ੍ਰਕਿਰਿਆ ਦੀ ਦੁਰਵਰਤੋਂ ਕੀਤੀ ਜਾ ਸਕਦੀ ਹੈ, ਪਰ ਪੰਜਾਬ ਸਰਕਾਰ ਇਸ ਮਾਮਲੇ ‘ਤੇ ਪੂਰੀ ਤਰ੍ਹਾਂ ਚੌਕਸ ਹੈ।

ਸੁਖਬੀਰ ਬਾਦਲ ‘ਤੇ ਸੀਐਮ ਮਾਨ ਦੇ ਤਿੱਖੇ ਹਮਲੇ

ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਪੰਜਾਬ ਦੇ ਲੋਕਾਂ ਅਤੇ ਮੁੱਦਿਆਂ ਨੂੰ ਨਹੀਂ ਸਮਝਦਾ, ਉਹ ਸੂਬੇ ਦੀ ਅਗਵਾਈ ਨਹੀਂ ਕਰ ਸਕਦਾ।

ਬੇਅਦਬੀ ਰੋਕੂ ਕਾਨੂੰਨ ਨੂੰ ਲੈ ਕੇ ਵੀ ਕੀਤਾ ਵੱਡਾ ਦਾਅਵਾ

ਮੁੱਖ ਮੰਤਰੀ ਭਗਵੰਤ ਮਾਨ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਾਨੂੰਨ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤਾ ਗਿਆ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਖਾਮੀ ਨਾ ਰਹਿ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਬੇਅਦਬੀ ਦੇ ਦੋਸ਼ੀਆਂ ਵੱਲੋਂ ਮਾਨਸਿਕ ਬਿਮਾਰੀ ਦਾ ਹਵਾਲਾ ਦੇ ਕੇ ਸਜ਼ਾ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾਂਦੀ ਸੀ, ਪਰ ਨਵੇਂ ਕਾਨੂੰਨ ਵਿੱਚ ਇਸ ਪੱਖ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਵਰਗੇ ਗੰਭੀਰ ਅਪਰਾਧਾਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਧਰਮ ਦੀ ਦੁਰਵਰਤੋਂ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਲਈ ਸਰਬਉੱਚ ਸੰਸਥਾ ਹੈ ਅਤੇ ਇਸ ਦਾ ਸਤਿਕਾਰ ਹਰ ਕਿਸੇ ਲਈ ਲਾਜ਼ਮੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ‘ਤੇ ਵੀ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪਾਰਟੀ ਅੰਦਰੂਨੀ ਧੜੇਬੰਦੀ ਦਾ ਸ਼ਿਕਾਰ ਹੈ ਅਤੇ ਪੰਜਾਬ ਲਈ ਉਸ ਕੋਲ ਕੋਈ ਸਪੱਸ਼ਟ ਵਿਜ਼ਨ ਨਹੀਂ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼