Punjab

ਲੁਧਿਆਣਾ ‘ਚ ਗਰਜੇ ਨਿਤਿਨ ਨਬੀਨ, ਕਿਹਾ- ‘ਪੰਜਾਬ ਫਤਿਹ ਲਈ ਅੱਗੇ ਵੱਧ ਰਹੀ ਹੈ ਭਾਜਪਾ’; ਜਾਖੜ ਤੇ ਬਿੱਟੂ ਨੇ ਵੀ ਸਾਧੇ ਨਿਸ਼ਾਨੇ

ਲੁਧਿਆਣਾ 'ਚ ਗਰਜੇ ਨਿਤਿਨ ਨਬੀਨ, ਕਿਹਾ- 'ਪੰਜਾਬ ਫਤਿਹ ਲਈ ਅੱਗੇ ਵੱਧ ਰਹੀ ਹੈ ਭਾਜਪਾ'; ਜਾਖੜ ਤੇ ਬਿੱਟੂ ਨੇ ਵੀ ਸਾਧੇ ਨਿਸ਼ਾਨੇ

ਲੁਧਿਆਣਾ ‘ਚ ਗਰਜੇ ਨਿਤਿਨ ਨਬੀਨ, ਕਿਹਾ- ‘ਪੰਜਾਬ ਫਤਿਹ ਲਈ ਅੱਗੇ ਵੱਧ ਰਹੀ ਹੈ ਭਾਜਪਾ’; ਜਾਖੜ ਤੇ ਬਿੱਟੂ ਨੇ ਵੀ ਸਾਧੇ ਨਿਸ਼ਾਨੇ

ਲੁਧਿਆਣਾ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਪੰਜਾਬ ਦੌਰੇ ‘ਤੇ ਹਨ। ਅੰਮ੍ਰਿਤਸਰ ਦੌਰੇ ਤੋਂ ਬਾਅਦ ਉਹ ਲੁਧਿਆਣਾ ਪਹੁੰਚੇ, ਜਿੱਥੇ ਜਲੰਧਰ ਬਾਈਪਾਸ ਵਿਖੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਲੁਧਿਆਣਾ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਫਿਰ ਦਾਣਾ ਮੰਡੀ ਵਿਖੇ ਆਯੋਜਿਤ ਜਨ ਸਭਾ ਨੂੰ ਸੰਬੋਧਨ ਕੀਤਾ।

“ਪੰਜਾਬ ਫਤਿਹ ਲਈ ਅੱਗੇ ਵੱਧ ਰਹੀ ਹੈ ਭਾਜਪਾ” – ਨਿਤਿਨ ਨਬੀਨ

ਜਨ ਸਭਾ ਨੂੰ ਸੰਬੋਧਨ ਕਰਦਿਆਂ ਨਿਤਿਨ ਨਬੀਨ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ ਅਤੇ ਸੂਬੇ ਵਿੱਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ, “ਪੰਜਾਬ ਗੁਰੂਆਂ, ਸੇਵਾ ਅਤੇ ਕੁਰਬਾਨੀ ਦੀ ਧਰਤੀ ਹੈ। ਮੈਂ ਸੰਕਲਪ ਲੈਂਦਾ ਹਾਂ ਕਿ ਭਾਜਪਾ ਪੰਜਾਬ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਕਈ ਰਾਜਨੀਤਿਕ ਪਾਰਟੀਆਂ ਨੇ ਪੰਜਾਬ ਨੂੰ ਲੁੱਟਣ ਦਾ ਕੰਮ ਕੀਤਾ ਹੈ, ਪਰ ਭਾਜਪਾ ਸੂਬੇ ਨੂੰ ਵਿਕਾਸ ਦੇ ਰਾਹ ‘ਤੇ ਲੈ ਕੇ ਜਾਵੇਗੀ।” ਨਿਤਿਨ ਨਬੀਨ ਨੇ ਕਿਹਾ ਕਿ ਭਾਜਪਾ ਸੂਬੇ ਦੇ ਹਰ ਪਿੰਡ ਤੱਕ ਪਹੁੰਚ ਕਰਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਜਿਨ੍ਹਾਂ ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੈ, ਉੱਥੇ ਵਿਕਾਸ ਦੇ ਕੰਮ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਮੁੱਢਲੀਆਂ ਸਹੂਲਤਾਂ ਤੋਂ ਵੀ ਵਾਂਝਾ ਹੋ ਰਿਹਾ ਹੈ ਅਤੇ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਫਸਲਾਂ ‘ਤੇ ਦਿੱਤੀ ਜਾਣ ਵਾਲੀ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਖਰੀਦ ਪ੍ਰਣਾਲੀ ਲਈ ਕੇਂਦਰ ਸਰਕਾਰ ਵੱਲੋਂ ਵੱਡੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਵੱਖ-ਵੱਖ ਸਕੀਮਾਂ ਤਹਿਤ ਹੁਣ ਤੱਕ ਚਾਰ ਲੱਖ ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।

ਸੁਨੀਲ ਜਾਖੜ ਨੇ ਸਰਕਾਰ ‘ਤੇ ਸਾਧੇ ਨਿਸ਼ਾਨੇ

ਭਾਜਪਾ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਵਿੱਚ ਹਿੰਦੂ-ਸਿੱਖ ਭਾਈਚਾਰੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਹੋਇਆ ਗਠਜੋੜ ਸਮਾਜਿਕ ਸਾਂਝ ਦਾ ਪ੍ਰਤੀਕ ਸੀ, ਜਦਕਿ ਅੱਜ ਕੁਝ ਤਾਕਤਾਂ ਸੂਬੇ ਵਿੱਚ ਵੰਡ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਾਜਪਾ ਦੀ ਸਰਕਾਰ ਬਣਨਾ ਜ਼ਰੂਰੀ ਹੈ। ਉਨ੍ਹਾਂ ਕਿਹਾ, “ਜੇਕਰ ਪੰਜਾਬ ਦੇ ਲੋਕ ਸੂਬੇ ਦੀ ਤਰੱਕੀ ਅਤੇ ਵਿਕਾਸ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਭਾਜਪਾ ਨੂੰ ਮੌਕਾ ਦੇਣਾ ਚਾਹੀਦਾ ਹੈ।” ਬਿੱਟੂ ਨੇ ਇਹ ਵੀ ਸੰਕੇਤ ਦਿੱਤਾ ਕਿ ਜੇਕਰ ਪਾਰਟੀ ਮੌਕਾ ਦਿੰਦੀ ਹੈ ਤਾਂ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਲਈ ਤਿਆਰ ਹਨ।ਭਾਜਪਾ ਆਗੂਆਂ ਨੇ ਆਪਣੇ ਸੰਬੋਧਨਾਂ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੀ ਨਿਸ਼ਾਨੇ ਸਾਧੇ ਅਤੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਕੀਤੇ ਗਏ ਕਈ ਚੋਣ ਵਾਅਦੇ ਅਜੇ ਤੱਕ ਪੂਰੇ ਨਹੀਂ ਹੋ ਸਕੇ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼