Punjab

ਤਰਨਤਾਰਨ : ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਰੋਵਰ ਵਿੱਚ ਇਸ਼ਨਾਨ ਦੌਰਾਨ ਵਿਅਕਤੀ ਦੀ ਡੁੱਬਣ ਕਾਰਨ ਮੌਤ

ਤਰਨਤਾਰਨ : ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਰੋਵਰ ਵਿੱਚ ਇਸ਼ਨਾਨ ਦੌਰਾਨ ਵਿਅਕਤੀ ਦੀ ਡੁੱਬਣ ਕਾਰਨ ਮੌਤ

ਤਰਨਤਾਰਨ : ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਰੋਵਰ ਵਿੱਚ ਇਸ਼ਨਾਨ ਦੌਰਾਨ ਵਿਅਕਤੀ ਦੀ ਡੁੱਬਣ ਕਾਰਨ ਮੌਤ

ਤਰਨਤਾਰਨ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿੱਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਲਈ ਉਤਰੇ ਇੱਕ ਵਿਅਕਤੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ ਉਪਰੰਤ ਗੁਰਦੁਆਰਾ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਗੋਤਾਖੋਰਾਂ ਦੀ ਮਦਦ ਨਾਲ ਵਿਅਕਤੀ ਦੀ ਮ੍ਰਿਤਕ ਦੇਹ ਨੂੰ ਸਰੋਵਰ ਵਿੱਚੋਂ ਬਾਹਰ ਕੱਢਿਆ ਗਿਆ। ਬਾਅਦ ਵਿੱਚ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ।

ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ

ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਲੁਧਿਆਣਾ ਨਾਲ ਸਬੰਧਤ ਸੀ ਅਤੇ ਇਸ ਸਮੇਂ ਅੰਮ੍ਰਿਤਸਰ ਵਿਖੇ ਆਪਣੀ ਭੈਣ ਕੋਲ ਰਹਿ ਰਿਹਾ ਸੀ।

ਤਰਨਤਾਰਨ : ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਰੋਵਰ ਵਿੱਚ ਇਸ਼ਨਾਨ ਦੌਰਾਨ ਵਿਅਕਤੀ ਦੀ ਡੁੱਬਣ ਕਾਰਨ ਮੌਤ

ਪਰਿਵਾਰਕ ਮੈਂਬਰਾਂ ਮੁਤਾਬਕ ਪਰਮਜੀਤ ਸਿੰਘ ਕੁਝ ਸਮੇਂ ਤੋਂ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਉਸ ਦਾ ਇਲਾਜ ਵੀ ਜਾਰੀ ਸੀ। ਗੁਰਦੁਆਰਾ ਸਾਹਿਬ ਦੇ ਮੈਨੇਜਰ ਹਰਜਿੰਦਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪਰਮਜੀਤ ਸਿੰਘ ਇਸ਼ਨਾਨ ਦੌਰਾਨ ਸਰੋਵਰ ਵਿੱਚ ਡੁੱਬ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਪ੍ਰਸ਼ਾਸਨ ਵੱਲੋਂ ਤੁਰੰਤ ਗੋਤਾਖੋਰਾਂ ਦੀ ਮਦਦ ਨਾਲ ਮ੍ਰਿਤਕ ਦੇਹ ਨੂੰ ਬਾਹਰ ਕੱਢਿਆ ਗਿਆ ਅਤੇ ਪਰਿਵਾਰ ਨੂੰ ਸੌਂਪ ਦਿੱਤਾ ਗਿਆ। ਇਸ ਸਬੰਧੀ ਸਥਾਨਕ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼