Punjab

ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਬਦਲ ਲਈ ਹੈ। ਸੂਬੇ ਦੇ ਕੁਝ ਹਿੱਸਿਆਂ ਵਿੱਚ ਜਿੱਥੇ ਗਰਮੀ ਦਾ ਪ੍ਰਭਾਵ ਜਾਰੀ ਹੈ, ਉੱਥੇ ਕਈ ਇਲਾਕਿਆਂ ਵਿੱਚ ਬਾਰਿਸ਼ ਨੇ ਲੋਕਾਂ ਨੂੰ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ (ਮੰਗਲਵਾਰ) ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ 14 ਜ਼ਿਲ੍ਹਿਆਂ—ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼, ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਗਈ ਹੈ।ਮੌਸਮ ਵਿਭਾਗ ਨੇ ਫਿਰੋਜ਼ਪੁਰ, ਮੋਗਾ, ਬਠਿੰਡਾ, ਬਰਨਾਲਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਾਜ਼ਿਲਕਾ ਅਤੇ ਮਾਨਸਾ ਜ਼ਿਲ੍ਹਿਆਂ ਨੂੰ ਫਿਲਹਾਲ ਡ੍ਰਾਈ ਜ਼ੋਨ ਵਿੱਚ ਰੱਖਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

Image

ਤਾਪਮਾਨ ਵਿੱਚ ਆਈ ਗਿਰਾਵਟ

ਬੀਤੇ ਦਿਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 3.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਤਾਪਮਾਨ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਰੂਪਨਗਰ ਵਿੱਚ ਸਭ ਤੋਂ ਘੱਟ 22.3 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ।

 

Image

ਮੌਸਮ ਵਿਭਾਗ ਨੇ 24 ਜੂਨ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ 25 ਅਤੇ 26 ਜੂਨ ਨੂੰ ਸੂਬੇ ਭਰ ਵਿੱਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਰਾਜਧਾਨੀ ਦਿੱਲੀ ਅਤੇ ਐਨਸੀਆਰ ਖੇਤਰ ਵਿੱਚ ਵੀ ਅਗਲੇ 48 ਘੰਟਿਆਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਨੇ 23 ਤੋਂ 26 ਜੂਨ ਦਰਮਿਆਨ ਦਰਮਿਆਨੀ ਤੋਂ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ 60 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕਈ ਥਾਵਾਂ ‘ਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 29 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼