Punjab

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਕਿਸਾਨਾਂ ਦੀ ਅਸਲ ਤਸਵੀਰ ਪੇਸ਼ ਕਰਦਿਆਂ ਵਿਸ਼ਵ ਬੈਂਕ ਤੋਂ ਭਾਈਵਾਲੀ ਦੀ ਕੀਤੀ ਅਪੀਲ

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਕਿਸਾਨਾਂ ਦੀ ਅਸਲ ਤਸਵੀਰ ਪੇਸ਼ ਕਰਦਿਆਂ ਵਿਸ਼ਵ ਬੈਂਕ ਤੋਂ ਭਾਈਵਾਲੀ ਦੀ ਕੀਤੀ ਅਪੀਲ

ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੇ ਕਿਸਾਨਾਂ ਦੀ ਅਸਲ ਤਸਵੀਰ ਪੇਸ਼ ਕਰਦਿਆਂ ਵਿਸ਼ਵ ਬੈਂਕ ਤੋਂ ਭਾਈਵਾਲੀ ਦੀ ਕੀਤੀ ਅਪੀਲ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਸ਼ਵ ਬੈਂਕ ਗਰੁੱਪ ਦੇ ਪ੍ਰਧਾਨ ਅਜੈ ਬੰਗਾ ਨੂੰ ਇੱਕ ਅਹਿਮ ਚਿੱਠੀ ਲਿਖ ਕੇ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਬਾਰੇ ਦਿੱਤੇ ਉਨ੍ਹਾਂ ਦੇ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਢਿੱਲੋਂ ਨੇ ਕਿਹਾ ਕਿ ਅਜੈ ਬੰਗਾ ਦੇ ਬਿਆਨ ਕਾਰਨ ਪੰਜਾਬ ਦੇ ਖੇਤੀਬਾੜੀ ਹਲਕਿਆਂ ਅਤੇ ਪੇਂਡੂ ਸਮਾਜ ਵਿੱਚ ਨਿਰਾਸ਼ਾ ਅਤੇ ਚਿੰਤਾ ਦਾ ਮਾਹੌਲ ਬਣਿਆ ਹੈ। ਉਨ੍ਹਾਂ ਚਿੱਠੀ ਰਾਹੀਂ ਪੰਜਾਬ ਦੇ ਕਿਸਾਨਾਂ ਦੀਆਂ ਅਸਲ ਜ਼ਮੀਨੀ ਹਕੀਕਤਾਂ ਨੂੰ ਵਿਸ਼ਵ ਬੈਂਕ ਸਾਹਮਣੇ ਰੱਖਣ ਦੀ ਕੋਸ਼ਿਸ਼ ਕੀਤੀ ਹੈ।ਕੇਵਲ ਸਿੰਘ ਢਿੱਲੋਂ ਨੇ ਆਪਣੀ ਚਿੱਠੀ ਵਿੱਚ ਲਿਖਿਆ ਕਿ ਜ਼ਮੀਨ ਵੇਚਣ ਵਾਲੇ ਪੇਂਡੂ ਪਰਿਵਾਰਾਂ ਵਿੱਚ ਆਰਥਿਕ ਤਬਦੀਲੀ ਇੱਕ ਅਸਲ ਚੁਣੌਤੀ ਹੈ, ਜਿਸ ਵੱਲ ਨੀਤੀਗਤ ਧਿਆਨ ਦੇਣ ਦੀ ਲੋੜ ਹੈ।

Image

 

ਉਨ੍ਹਾਂ ਕਿਹਾ ਕਿ ਇਹ ਸਥਿਤੀ ਕਿਸੇ ਵਿਅਕਤੀ ਦੀ ਨਿੱਜੀ ਕਮਜ਼ੋਰੀ ਜਾਂ ਨੌਜਵਾਨਾਂ ਦੀ ਅਸਫਲਤਾ ਨਹੀਂ, ਸਗੋਂ ਪੰਜਾਬ ਦੇ ਖੇਤੀਬਾੜੀ ਢਾਂਚੇ ਵਿੱਚ ਆ ਰਹੇ ਬਦਲਾਅ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਤੋਂ ਦੂਰ ਹੋ ਰਹੇ ਨੌਜਵਾਨਾਂ ਲਈ ਸੂਬੇ ਵਿੱਚ ਰੁਜ਼ਗਾਰ, ਹੁਨਰ ਵਿਕਾਸ ਅਤੇ ਵਿੱਤੀ ਮਾਰਗਦਰਸ਼ਨ ਦੇ ਮੌਕਿਆਂ ਦੀ ਕਮੀ ਹੈ। ਭਾਜਪਾ ਪ੍ਰਧਾਨ ਨੇ ਚਿੱਠੀ ਵਿੱਚ ਪੰਜਾਬ ਦੇ ਕਿਸਾਨਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਅੰਨ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਵੱਡਾ ਯੋਗਦਾਨ ਪਾਇਆ ਹੈ।

BJP Punjab Chief Kewal Dhillon Writes to World Bank President Ajay Banga

ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਇਸ ਉਪਲਬਧੀ ਲਈ ਨਿੱਜੀ ਅਤੇ ਵਾਤਾਵਰਣਕ ਪੱਧਰ ‘ਤੇ ਵੱਡੀ ਕੀਮਤ ਚੁਕਾਈ ਹੈ। ਇਸ ਲਈ ਉਨ੍ਹਾਂ ਦੇ ਸੰਘਰਸ਼ ਨੂੰ ਕਿਸੇ ਰੂੜ੍ਹੀਵਾਦੀ ਸੋਚ ਜਾਂ ਅਫਵਾਹ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ।ਅਜੈ ਬੰਗਾ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਸਬੰਧੀ ਕੀਤੇ ਗਏ ਜ਼ਿਕਰ ‘ਤੇ ਪ੍ਰਤੀਕਿਰਿਆ ਦਿੰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਇਸ ਮੋਰਚੇ ‘ਤੇ ਨਾਕਾਮ ਰਹੀ ਹੈ। ਢਿੱਲੋਂ ਨੇ ਦੱਸਿਆ ਕਿ ਭਾਜਪਾ ਜਲਦ ਹੀ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕਰੇਗੀ, ਜਿਸ ਤਹਿਤ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਡੀ-ਐਡਿਕਸ਼ਨ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ‘ਤੇ ਜ਼ੋਰ ਦਿੱਤਾ ਜਾਵੇਗਾ। ਕੇਵਲ ਸਿੰਘ ਢਿੱਲੋਂ ਨੇ ਅਜੈ ਬੰਗਾ ਨੂੰ ਇੱਕ ‘ਪ੍ਰਾਊਡ ਪੰਜਾਬੀ’ ਵਜੋਂ ਅਪੀਲ ਕਰਦਿਆਂ ਕਿਹਾ ਕਿ ਵਿਸ਼ਵ ਬੈਂਕ ਨੂੰ ਭਾਰਤ ਸਰਕਾਰ ਨਾਲ ਮਿਲ ਕੇ ਪੰਜਾਬ ਦੇ ਪੇਂਡੂ ਵਿਕਾਸ ਲਈ ਨਵਾਂ ਖ਼ਾਕਾ ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਫ਼ਸਲੀ ਵਿਭਿੰਨਤਾ, ਪੇਂਡੂ ਉੱਦਮਤਾ, ਹੁਨਰ ਵਿਕਾਸ ਅਤੇ ਵਿੱਤੀ ਸਾਖਰਤਾ ਵਰਗੇ ਖੇਤਰਾਂ ਵਿੱਚ ਵਿਸ਼ਵ ਬੈਂਕ ਦੇ ਨਿਵੇਸ਼ ਅਤੇ ਸਹਿਯੋਗ ਦੀ ਮੰਗ ਕੀਤੀ। ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਨੇ ਇੱਕ ਇੰਟਰਵਿਊ ਦੌਰਾਨ ਪੰਜਾਬ ਦੇ ਨੌਜਵਾਨਾਂ ਅਤੇ ਪੇਂਡੂ ਅਰਥਵਿਵਸਥਾ ਵਿੱਚ ਆ ਰਹੇ ਬਦਲਾਅ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਸੀ ਕਿ ਜ਼ਮੀਨ ਵੇਚਣ ਤੋਂ ਬਾਅਦ ਕੁਝ ਨੌਜਵਾਨ ਥੋੜ੍ਹੇ ਸਮੇਂ ਲਈ ਆਰਥਿਕ ਤੌਰ ‘ਤੇ ਮਜ਼ਬੂਤ ਹੋ ਜਾਂਦੇ ਹਨ, ਪਰ ਲੰਬੇ ਸਮੇਂ ਵਿੱਚ ਉਨ੍ਹਾਂ ਨੂੰ ਰੁਜ਼ਗਾਰ ਅਤੇ ਜੀਵਨ-ਜੀਵਿਕਾ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਜੇਕਰ ਨੌਜਵਾਨਾਂ ਨੂੰ ਸਹੀ ਮੌਕੇ, ਤਕਨਾਲੋਜੀ, ਸਹਿਕਾਰੀ ਸੰਸਥਾਵਾਂ ਅਤੇ ਵਿੱਤੀ ਸਹਾਇਤਾ ਮਿਲੇ ਤਾਂ ਉਹ ਹੋਰ ਵਧੀਆ ਪ੍ਰਦਰਸ਼ਨ ਕਰ ਸਕਦੇ ਹਨ। ਕੇਵਲ ਸਿੰਘ ਢਿੱਲੋਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਨੇ ਪੀੜ੍ਹੀਆਂ ਤੱਕ ਦੇਸ਼ ਦਾ ਪੇਟ ਭਰਿਆ ਹੈ ਅਤੇ ਹੁਣ ਇਹ ਹੱਲਾਂ ਦਾ ਹੱਕਦਾਰ ਹੈ, ਨਾ ਕਿ ਰੂੜ੍ਹੀਵਾਦੀ ਸੋਚ ਦਾ। ਉਨ੍ਹਾਂ ਕਿਹਾ ਕਿ ‘ਨਸ਼ਾ ਮੁਕਤ ਪੰਜਾਬ’ ਭਾਜਪਾ ਦਾ ਵਾਅਦਾ ਹੈ ਅਤੇ ਪਾਰਟੀ ਪੰਜਾਬ ਨੂੰ ਮੁੜ ਦੇਸ਼ ਦਾ ਸਿਰਮੌਰ ਸੂਬਾ ਬਣਾਉਣ ਲਈ ਵਚਨਬੱਧ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼