Punjab

ਭਾਰਤ-ਅਮਰੀਕਾ ਟਰੇਡ ਡੀਲ ਖ਼ਿਲਾਫ਼ ਪੰਜਾਬ ਵਿੱਚ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ, ਮੋਦੀ ਤੇ ਟਰੰਪ ਦੇ ਪੁਤਲੇ ਫੂਕੇ

ਭਾਰਤ-ਅਮਰੀਕਾ ਟਰੇਡ ਡੀਲ ਖ਼ਿਲਾਫ਼ ਪੰਜਾਬ ਵਿੱਚ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ, ਮੋਦੀ ਤੇ ਟਰੰਪ ਦੇ ਪੁਤਲੇ ਫੂਕੇ

ਭਾਰਤ-ਅਮਰੀਕਾ ਟਰੇਡ ਡੀਲ ਖ਼ਿਲਾਫ਼ ਪੰਜਾਬ ਵਿੱਚ ਕਿਸਾਨਾਂ ਦਾ ਵੱਡਾ ਪ੍ਰਦਰਸ਼ਨ, ਮੋਦੀ ਤੇ ਟਰੰਪ ਦੇ ਪੁਤਲੇ ਫੂਕੇ

ਅੰਮ੍ਰਿਤਸਰ/ਮੋਗਾ: ਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਜਾ ਰਹੀ ਫਰੀ ਟਰੇਡ ਡੀਲ (ਐੱਫ.ਟੀ.ਏ.) ਦੇ ਵਿਰੋਧ ਵਿੱਚ ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ। ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਰੋਸ ਮਾਰਚ ਕੱਢਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁਤਲੇ ਫੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ। ਅੰਮ੍ਰਿਤਸਰ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਭਾਜਪਾ ਦਫ਼ਤਰ ਵੱਲ ਮਾਰਚ ਕੀਤਾ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਟਰੇਡ ਡੀਲ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ।n ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਭਾਰਤ-ਅਮਰੀਕਾ ਟਰੇਡ ਡੀਲ ਨੂੰ ਜੁਲਾਈ ਦੇ ਅੰਤ ਤੱਕ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਪਰ ਇਸ ਸਬੰਧੀ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਸੰਬੰਧਤ ਧਿਰਾਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ।

PUNJAB PROTEST AGAINST TRADE DEAL

ਉਨ੍ਹਾਂ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ, ਮਜ਼ਦੂਰਾਂ ਅਤੇ ਡੇਅਰੀ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਪੰਧੇਰ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਟਰੇਡ ਡੀਲ ਨੂੰ ਰੱਦ ਨਾ ਕੀਤਾ ਤਾਂ ਕਿਸਾਨ ਜਥੇਬੰਦੀਆਂ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੀਆਂ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਅਤੇ ਖੇਤੀਬਾੜੀ ਸੈਕਟਰ ਦੀ ਰੱਖਿਆ ਲਈ ਹਰ ਪੱਧਰ ‘ਤੇ ਲੜਨ ਲਈ ਤਿਆਰ ਹਨ। ਮੋਗਾ ਵਿੱਚ ਵੀ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ। ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਡੋਨਾਲਡ ਟਰੰਪ ਦੇ ਪੁਤਲੇ ਵੀ ਸਾੜੇ ਗਏ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਫਰੀ ਟਰੇਡ ਡੀਲ ਲਾਗੂ ਹੋਣ ਨਾਲ ਸਸਤੇ ਵਿਦੇਸ਼ੀ ਖੇਤੀ ਉਤਪਾਦਾਂ ਦੀ ਦਰਾਮਦ ਵਧ ਸਕਦੀ ਹੈ, ਜਿਸ ਕਾਰਨ ਦੇਸ਼ ਦੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਦਾ ਉਚਿਤ ਮੁੱਲ ਮਿਲਣਾ ਮੁਸ਼ਕਲ ਹੋ ਸਕਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਵਿਦੇਸ਼ੀ ਉਤਪਾਦਾਂ ਦੀ ਆਮਦ ਵਧਾਉਣ ਦੀ ਬਜਾਏ ਭਾਰਤੀ ਖੇਤੀ ਉਤਪਾਦਾਂ ਲਈ ਅੰਤਰਰਾਸ਼ਟਰੀ ਬਾਜ਼ਾਰਾਂ ਦੇ ਨਵੇਂ ਦਰਵਾਜ਼ੇ ਖੋਲ੍ਹਣੇ ਚਾਹੀਦੇ ਹਨ। ਕਿਸਾਨ ਜਥੇਬੰਦੀਆਂ ਅਨੁਸਾਰ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਸਿਰਫ਼ ਕਿਸਾਨ ਹੀ ਨਹੀਂ, ਸਗੋਂ ਛੋਟੇ ਵਪਾਰੀਆਂ, ਦੁਕਾਨਦਾਰਾਂ ਅਤੇ ਹੋਰ ਛੋਟੇ ਕਾਰੋਬਾਰਾਂ ਨੂੰ ਵੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਸਸਤੇ ਵਿਦੇਸ਼ੀ ਉਤਪਾਦਾਂ ਕਾਰਨ ਸਥਾਨਕ ਮੰਡੀਆਂ ਅਤੇ ਦੇਸ਼ ਦਾ ਖੇਤੀਬਾੜੀ ਖੇਤਰ ਪ੍ਰਭਾਵਿਤ ਹੋ ਸਕਦਾ ਹੈ। ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਹੈ ਕਿ ਜਦ ਤੱਕ ਕੇਂਦਰ ਸਰਕਾਰ ਇਸ ਸਮਝੌਤੇ ਨੂੰ ਵਾਪਸ ਨਹੀਂ ਲੈਂਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਵੀ ਦਿੱ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼