Punjab

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਚਿੱਠੀ ਨੂੰ ਲੈ ਕੇ ਕੁਲਦੀਪ ਧਾਲੀਵਾਲ ਦਾ ਬਿਆਨ, ਪੇਸ਼ ਹੋਣ ‘ਤੇ ਦਿੱਤਾ ਸਪੱਸ਼ਟ ਜਵਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਚਿੱਠੀ ਨੂੰ ਲੈ ਕੇ ਕੁਲਦੀਪ ਧਾਲੀਵਾਲ ਦਾ ਬਿਆਨ, ਪੇਸ਼ ਹੋਣ ‘ਤੇ ਦਿੱਤਾ ਸਪੱਸ਼ਟ ਜਵਾਬ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਚਿੱਠੀ ਨੂੰ ਲੈ ਕੇ ਕੁਲਦੀਪ ਧਾਲੀਵਾਲ ਦਾ ਬਿਆਨ, ਪੇਸ਼ ਹੋਣ ‘ਤੇ ਦਿੱਤਾ ਸਪੱਸ਼ਟ ਜਵਾਬ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਈ ਸਿਆਸੀ ਤੇ ਸੁਰੱਖਿਆ ਨਾਲ ਜੁੜੇ ਮਾਮਲਿਆਂ ‘ਤੇ ਖੁੱਲ੍ਹ ਕੇ ਆਪਣਾ ਪੱਖ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕੀਤੇ ਅਤੇ ਸੀਐਮ ਭਗਵੰਤ ਮਾਨ ਨਾਲ ਜੁੜੇ ਕਥਿਤ ਵੀਡੀਓ ਵਿਵਾਦ ‘ਤੇ ਵੀ ਸਥਿਤੀ ਸਪੱਸ਼ਟ ਕੀਤੀ। ਧਾਲੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਧਰਮ ਦਾ ਸਹਾਰਾ ਲੈ ਕੇ ਸੂਬੇ ਦੀ ਰਾਜਨੀਤੀ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਵਿਰੋਧੀ ਧਿਰਾਂ ਸੀਐਮ ਭਗਵੰਤ ਮਾਨ ਦੀ ਛਵੀ ਖ਼ਰਾਬ ਕਰਨ ਲਈ ਬੇਬੁਨਿਆਦ ਮੁੱਦੇ ਉਠਾ ਰਹੀਆਂ ਹਨ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੇ ਬਿਆਨਾਂ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਕੇ ਗਲਤ ਰਾਜਨੀਤੀ ਕੀਤੀ ਜਾ ਰਹੀ ਹੈ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੀਐਮ ਮਾਨ ਨਾਲ ਜੁੜੇ ਵੀਡੀਓ ਮਾਮਲੇ ‘ਚ ਪਹਿਲਾਂ ਹੀ ਸਰਕਾਰੀ ਰਿਪੋਰਟਾਂ ਰਾਹੀਂ ਸਪੱਸ਼ਟੀਕਰਨ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ‘ਤੇ ਦੋਸ਼ ਲਗਾਇਆ ਕਿ ਉਹ ਇਸ ਮਾਮਲੇ ਨੂੰ ਵਧਾ-ਚੜ੍ਹਾ ਕੇ ਪੇਸ਼ ਕਰ ਰਹੀਆਂ ਹਨ।

ਧਾਲੀਵਾਲ ਨੇ ਕੇਂਦਰ ਸਰਕਾਰ ਅਤੇ ਭਾਜਪਾ ‘ਤੇ ਗੰਭੀਰ ਸਵਾਲ ਉਠਾਏ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਸਰਹੱਦ ‘ਤੇ ਸੁਰੱਖਿਆ ਨੂੰ ਲੈ ਕੇ ਕੇਂਦਰ ਗੰਭੀਰ ਨਹੀਂ ਹੈ। ਉਨ੍ਹਾਂ ਇੱਕ ਹਾਲੀਆ ਮਾਮਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਨਾਲਾ ਨੇੜੇ ਇੱਕ ਨੌਜਵਾਨ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ, ਜਿਸਦੇ ਸਬੰਧ ਭਾਜਪਾ ਦੇ ਐੱਸਸੀ ਮੋਰਚੇ ਨਾਲ ਜੋੜੇ ਜਾ ਰਹੇ ਹਨ। ਉਨ੍ਹਾਂ ਨੇ ਭਾਜਪਾ ਤੋਂ ਇਸ ਮਾਮਲੇ ‘ਚ ਸਪੱਸ਼ਟੀਕਰਨ ਦੀ ਮੰਗ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਭਾਵਿਤ ਤਲਬੀ ਬਾਰੇ ਪੁੱਛੇ ਗਏ ਸਵਾਲ ‘ਤੇ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਹਾਲੇ ਤੱਕ ਕੋਈ ਅਧਿਕਾਰਿਕ ਚਿੱਠੀ ਪ੍ਰਾਪਤ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇਕਰ ਚਿੱਠੀ ਆਉਂਦੀ ਹੈ ਤਾਂ ਉਹ ਪਾਰਟੀ ਨਾਲ ਸਲਾਹ-ਮਸ਼ਵਰਾ ਕਰਕੇ ਅਗਲਾ ਫੈਸਲਾ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਸਰਵਉੱਚ ਸਨਮਾਨ ਵਾਲੀ ਸੰਸਥਾ ਹੈ ਅਤੇ ਇਸਦਾ ਆਦਰ ਕਰਨਾ ਹਰ ਕਿਸੇ ਦੀ ਜ਼ਿੰਮੇਵਾਰੀ ਹੈ। ਧਾਲੀਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ 27 ਤੋਂ 29 ਜੂਨ ਤੱਕ ਪੰਜਾਬ ਦੌਰੇ ‘ਤੇ ਰਹਿਣਗੇ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਾਰਟੀ ਪ੍ਰੋਗਰਾਮਾਂ ਨੂੰ ਸੰਬੋਧਨ ਕਰਨਗੇ। 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਫੋਕਸ ਆਪਣੇ ਪਿਛਲੇ ਪ੍ਰਦਰਸ਼ਨ ਤੋਂ ਵੀ ਵਧੀਆ ਨਤੀਜੇ ਹਾਸਲ ਕਰਨ ‘ਤੇ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਇਸ ਵਾਰ 100 ਤੋਂ ਵੱਧ ਸੀਟਾਂ ਜਿੱਤਣ ਦਾ ਟੀਚਾ ਰੱਖਦੀ ਹੈ। ਧਾਲੀਵਾਲ ਨੇ ਅੰਤ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਦੇ ਲੋਕਾਂ ਨੂੰ ਗਲਤ ਜਾਣਕਾਰੀ ਦੇ ਕੇ ਭਟਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਲੋਕ ਹੁਣ ਸੱਚ ਨੂੰ ਸਮਝਣ ਲੱਗ ਪਏ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼