Punjab

“ਮੈਂ ਪੰਜਾਬ ਕਾਂਗਰਸ ਪ੍ਰਧਾਨ ਦੀ ਦੌੜ ਵਿੱਚ ਨਹੀਂ ਹਾਂ”, ਵਿਧਾਇਕ ਰਾਣਾ ਗੁਰਜੀਤ ਦਾ ਵੱਡਾ ਬਿਆਨ

“ਮੈਂ ਪੰਜਾਬ ਕਾਂਗਰਸ ਪ੍ਰਧਾਨ ਦੀ ਦੌੜ ਵਿੱਚ ਨਹੀਂ ਹਾਂ”, ਵਿਧਾਇਕ ਰਾਣਾ ਗੁਰਜੀਤ ਦਾ ਵੱਡਾ ਬਿਆਨ

“ਮੈਂ ਪੰਜਾਬ ਕਾਂਗਰਸ ਪ੍ਰਧਾਨ ਦੀ ਦੌੜ ਵਿੱਚ ਨਹੀਂ ਹਾਂ”, ਵਿਧਾਇਕ ਰਾਣਾ ਗੁਰਜੀਤ ਦਾ ਵੱਡਾ ਬਿਆਨ

ਕਪੂਰਥਲਾ: ਸੀਨੀਅਰ ਕਾਂਗਰਸੀ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਕਿਸੇ ਵੀ ਦੌੜ ਵਿੱਚ ਸ਼ਾਮਲ ਨਹੀਂ ਹਨ। ਉਹ ਕਪੂਰਥਲਾ ਵਿੱਚ ਨਵ-ਨਿਯੁਕਤ ਯੂਥ ਕਾਂਗਰਸ ਅਹੁਦੇਦਾਰਾਂ ਦੇ ਸਨਮਾਨ ਸਮਾਰੋਹ ਦੌਰਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।ਇਸ ਮੌਕੇ ਉਨ੍ਹਾਂ ਨੌਜਵਾਨ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰਨ ਦੀ ਅਪੀਲ ਕੀਤੀ। ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ ‘ਤੇ ਜਵਾਬ ਦਿੰਦਿਆਂ ਰਾਣਾ ਗੁਰਜੀਤ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਚਰਚਾਵਾਂ ਬੇਬੁਨਿਆਦ ਹਨ।

ਉਨ੍ਹਾਂ ਕਿਹਾ:

“ਮੈਂ ਪੰਜਾਬ ਕਾਂਗਰਸ ਪ੍ਰਧਾਨ ਦੀ ਦੌੜ ਵਿੱਚ ਨਹੀਂ ਹਾਂ। ਹਾਈਕਮਾਨ ਜੋ ਵੀ ਫੈਸਲਾ ਲਵੇਗਾ, ਉਹ ਸਭ ਨੂੰ ਮਨਜ਼ੂਰ ਹੋਵੇਗਾ।”

ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਸਵਾਲਾਂ ‘ਤੇ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਸਿੱਖਾਂ ਦੀ ਸਭ ਤੋਂ ਉੱਚੀ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਹੁਕਮਾਂ ਦਾ ਆਦਰ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਤਲਬ ਕੀਤਾ ਜਾਵੇਗਾ, ਉਹ ਇੱਕ ਨਿਮਾਣੇ ਸਿੱਖ ਵਜੋਂ ਹਾਜ਼ਰ ਹੋਣਗੇ।  ਕਪੂਰਥਲਾ ਨਗਰ ਨਿਗਮ ਦੇ ਮੇਅਰ ਚੋਣ ਮਾਮਲੇ ‘ਤੇ ਬੋਲਦਿਆਂ ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ‘ਤੇ ਇਲਜ਼ਾਮ ਲਗਾਇਆ ਕਿ ਕਾਂਗਰਸ ਦੀ ਜਿੱਤ ਤੋਂ ਬਾਅਦ ਜਾਣਬੁੱਝ ਕੇ ਪ੍ਰਕਿਰਿਆ ਵਿੱਚ ਦੇਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਪੂਰਥਲਾ ਨਗਰ ਨਿਗਮ ਵਿੱਚ ਕਾਂਗਰਸ ਨੂੰ ਸਪੱਸ਼ਟ ਬਹੁਮਤ ਹੈ ਅਤੇ ਮੇਅਰ ਵੀ ਕਾਂਗਰਸ ਦਾ ਹੀ ਬਣੇਗਾ।

ਪ੍ਰੋਗਰਾਮ ਦੇ ਅੰਤ ਵਿੱਚ ਰਾਣਾ ਗੁਰਜੀਤ ਨੇ ਯੂਥ ਕਾਂਗਰਸ ਅਹੁਦੇਦਾਰਾਂ ਨੂੰ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਜ਼ਮੀਨੀ ਪੱਧਰ ‘ਤੇ ਉਠਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਨੌਜਵਾਨ ਕਾਂਗਰਸ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਦੀ ਭੂਮਿਕਾ ਪਾਰਟੀ ਨੂੰ ਹੋਰ ਮਜ਼ਬੂਤ ਬਣਾਏਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼