Punjab

ਪਟਿਆਲਾ ‘ਚ ਭਰੂਣ ਹੱਤਿਆ ਤੇ ਗੈਰ-ਕਾਨੂੰਨੀ ਲਿੰਗ ਜਾਂਚ ਖ਼ਿਲਾਫ਼ ਵੱਡਾ ਐਕਸ਼ਨ

ਪਟਿਆਲਾ ‘ਚ ਭਰੂਣ ਹੱਤਿਆ ਤੇ ਗੈਰ-ਕਾਨੂੰਨੀ ਲਿੰਗ ਜਾਂਚ ਖ਼ਿਲਾਫ਼ ਵੱਡਾ ਐਕਸ਼ਨ

ਪਟਿਆਲਾ ‘ਚ ਭਰੂਣ ਹੱਤਿਆ ਤੇ ਗੈਰ-ਕਾਨੂੰਨੀ ਲਿੰਗ ਜਾਂਚ ਖ਼ਿਲਾਫ਼ ਵੱਡਾ ਐਕਸ਼ਨ, ਪੀ.ਸੀ.ਪੀ.ਐਨ.ਡੀ.ਟੀ. ਐਕਟ ਤਹਿਤ ਮਾਮਲਾ ਦਰਜ -ਪੰਜਾਬ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਸਖ਼ਤ

ਪਟਿਆਲਾ: ਪੰਜਾਬ ਸਰਕਾਰ ਨੇ ਭਰੂਣ ਹੱਤਿਆ ਅਤੇ ਗੈਰ-ਕਾਨੂੰਨੀ ਲਿੰਗ ਜਾਂਚ ਦੇ ਖ਼ਿਲਾਫ਼ ਆਪਣੀ ਮੁਹਿੰਮ ਤਹਿਤ ਪਟਿਆਲਾ ਵਿੱਚ ਵੱਡੀ ਕਾਰਵਾਈ ਕੀਤੀ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਹਾਲ ਵਿੱਚ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐਸ.ਪੀ. ਸਿਟੀ ਪਲਵਿੰਦਰ ਚੀਮਾ ਅਤੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਦੱਸਿਆ ਕਿ 12 ਜੂਨ 2026 ਨੂੰ ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ ਪੀ.ਸੀ.ਪੀ.ਐਨ.ਡੀ.ਟੀ. ਅਥਾਰਟੀ-ਕਮ-ਸਿਵਲ ਸਰਜਨ ਪਟਿਆਲਾ ਦੀ ਅਗਵਾਈ ਹੇਠ ਪੁਲਿਸ ਸਹਿਯੋਗ ਨਾਲ ਡਿਕੋਇ ਆਪ੍ਰੇਸ਼ਨ ਕੀਤਾ ਗਿਆ। ਇਸ ਦੌਰਾਨ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਸਬੰਧੀ ਮੁੱਢਲੇ ਸਬੂਤ ਮਿਲੇ ਅਤੇ ਇੱਕ ਪੋਰਟੇਬਲ ਅਲਟਰਾਸਾਊਂਡ ਮਸ਼ੀਨ ਸਮੇਤ ਹੋਰ ਸਮੱਗਰੀ ਬਰਾਮਦ ਕੀਤੀ ਗਈ। ਇਸ ਦੇ ਆਧਾਰ ‘ਤੇ ਥਾਣਾ ਕੋਤਵਾਲੀ, ਪਟਿਆਲਾ ਵਿੱਚ ਐਫ.ਆਈ.ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

STRICT ACTION AGAINST FETICIDE

ਇਸ ਮਾਮਲੇ ਵਿੱਚ ਮੀਨਾ ਰਾਣੀ (ਪਿੰਡ ਚੌਰਾ, ਜ਼ਿਲ੍ਹਾ ਪਟਿਆਲਾ) ਅਤੇ ਜਰਨੈਲ ਸਿੰਘ (ਪਿੰਡ ਸਵਾਜਪੁਰ, ਜ਼ਿਲ੍ਹਾ ਪਟਿਆਲਾ) ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਪੁਲਿਸ ਵੱਲੋਂ ਜਾਰੀ ਹੈ ਅਤੇ ਅਗਲੀ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾਵੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਲਿੰਗ ਜਾਂਚ ਅਤੇ ਭਰੂਣ ਹੱਤਿਆ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਪੀ.ਸੀ.ਪੀ.ਐਨ.ਡੀ.ਟੀ. ਐਕਟ ਸਮੇਤ ਸਾਰੇ ਲਾਗੂ ਕਾਨੂੰਨਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।ਡਾ. ਬਲਬੀਰ ਸਿੰਘ ਨੇ ਸਿਹਤ ਕਰਮਚਾਰੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ “ਧੀ ਬਚਾਓ” ਮੁਹਿੰਮ ਨੂੰ ਮਜ਼ਬੂਤ ਕਰਨ ਲਈ ਸਰਕਾਰ ਨਾਲ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਗੈਰ-ਕਾਨੂੰਨੀ ਲਿੰਗ ਜਾਂਚ ਜਾਂ ਭਰੂਣ ਹੱਤਿਆ ਸਬੰਧੀ ਜਾਣਕਾਰੀ ਤੁਰੰਤ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਧੀਆਂ ਦੀ ਸੁਰੱਖਿਆ, ਸਨਮਾਨ ਅਤੇ ਬਰਾਬਰੀ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।


Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼