Punjab

ਫਿਰੋਜ਼ਪੁਰ ਦੇ ਮਮਦੋਟ ‘ਚ ਨਗਰ ਪੰਚਾਇਤ ਨਾਮਜ਼ਦਗੀ ਦੌਰਾਨ ਹਿੰਸਾ, ਚੱਲੀਆਂ ਗੋਲੀਆਂ

ਫਿਰੋਜ਼ਪੁਰ ਦੇ ਮਮਦੋਟ ‘ਚ ਨਗਰ ਪੰਚਾਇਤ ਨਾਮਜ਼ਦਗੀ ਦੌਰਾਨ ਹਿੰਸਾ, ਚੱਲੀਆਂ ਗੋਲੀਆਂ

ਫਿਰੋਜ਼ਪੁਰ ਦੇ ਮਮਦੋਟ ‘ਚ ਨਗਰ ਪੰਚਾਇਤ ਨਾਮਜ਼ਦਗੀ ਦੌਰਾਨ ਹਿੰਸਾ, ਗੋਲੀਆਂ ਚੱਲੀਆਂ -ਇੱਕ ਨੌਜਵਾਨ ਜ਼ਖ਼ਮੀ, ਸਿਆਸੀ ਤਣਾਅ ਵਧਿਆ

ਫਿਰੋਜ਼ਪੁਰ: ਕਸਬਾ ਮਮਦੋਟ ਵਿੱਚ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਹਿੰਸਕ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਮਾਜ ਸੇਵੀ ਗੁਰਪ੍ਰੀਤ ਸੇਖੋਂ ਅਤੇ ਕਾਂਗਰਸ ਵਰਕਰਾਂ ਵਿਚਾਲੇ ਹੋਈ ਤਕਰਾਰ ਕੁਝ ਹੀ ਮਿੰਟਾਂ ਵਿੱਚ ਹਿੰਸਾ ਵਿੱਚ ਬਦਲ ਗਈ, ਜਿਸ ਦੌਰਾਨ ਗੋਲੀਆਂ ਚੱਲਣ ਦੀ ਵੀ ਖ਼ਬਰ ਹੈ। ਇਸ ਘਟਨਾ ਵਿੱਚ ਇੱਕ ਨੌਜਵਾਨ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।

Nagar Panchyat Mamdot (@eomamdot) • Facebook

ਜਾਣਕਾਰੀ ਮੁਤਾਬਕ ਨਾਮਜ਼ਦਗੀ ਕੇਂਦਰ ਦੇ ਬਾਹਰ ਦੋਵਾਂ ਧਿਰਾਂ ਵਿਚਾਲੇ ਪਹਿਲਾਂ ਤਿੱਖੀ ਬਹਿਸ ਹੋਈ, ਜੋ ਬਾਅਦ ਵਿੱਚ ਹੱਥੋਪਾਈ ਅਤੇ ਝਗੜੇ ਵਿੱਚ ਬਦਲ ਗਈ। ਸਥਿਤੀ ਇੰਨੀ ਗੰਭੀਰ ਹੋ ਗਈ ਕਿ ਫਾਇਰਿੰਗ ਤੱਕ ਨੌਬਤ ਆ ਗਈ।ਗੁਰਪ੍ਰੀਤ ਸੇਖੋਂ ਨੇ ਦੋਸ਼ ਲਗਾਇਆ ਕਿ ਕਾਂਗਰਸੀ ਵਰਕਰਾਂ ਵੱਲੋਂ ਗੁੰਡਾਗਰਦੀ ਕੀਤੀ ਗਈ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ।

ਫਿਰੋਜ਼ਪੁਰ ਦੇ ਮਮਦੋਟ ‘ਚ ਨਗਰ ਪੰਚਾਇਤ ਨਾਮਜ਼ਦਗੀ ਦੌਰਾਨ ਹਿੰਸਾ, ਚੱਲੀਆਂ ਗੋਲੀਆਂ

ਉਨ੍ਹਾਂ ਕਿਹਾ ਕਿ ਪੁਲਿਸ ਹਾਲਾਤ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਪਰ ਸਥਿਤੀ ਜਾਣਬੁੱਝ ਕੇ ਖਰਾਬ ਕੀਤੀ ਗਈ। ਦੂਜੇ ਪਾਸੇ ਕਾਂਗਰਸ ਆਗੂ ਆਸ਼ੂ ਬਾਂਗੜ ਨੇ ਦਾਅਵਾ ਕੀਤਾ ਕਿ ਗੁਰਪ੍ਰੀਤ ਸੇਖੋਂ ਦੇ ਸਮਰਥਕਾਂ ਵੱਲੋਂ ਹਮਲਾ ਕੀਤਾ ਗਿਆ ਅਤੇ ਫਾਇਰਿੰਗ ਕੀਤੀ ਗਈ, ਜਿਸ ਨਾਲ ਕਾਂਗਰਸੀ ਵਰਕਰਾਂ ਨਾਲ ਕੁੱਟਮਾਰ ਹੋਈ।

ਫਿਰੋਜ਼ਪੁਰ ਦੇ ਮਮਦੋਟ ‘ਚ ਨਗਰ ਪੰਚਾਇਤ ਨਾਮਜ਼ਦਗੀ ਦੌਰਾਨ ਹਿੰਸਾ, ਚੱਲੀਆਂ ਗੋਲੀਆਂ

ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਤ ਨੂੰ ਕਾਬੂ ਕਰਨ ਲਈ ਵਾਧੂ ਫੋਰਸ ਤੈਨਾਤ ਕੀਤੀ ਗਈ ਹੈ

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼