Punjab

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੂੰ ਤਲਬੀ ਪੱਤਰ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੂੰ ਤਲਬੀ ਪੱਤਰ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਵਿਧਾਇਕਾਂ ਤੇ ਕੈਬਨਿਟ ਮੰਤਰੀਆਂ ਨੂੰ ਤਲਬੀ ਪੱਤਰ ਜਾਰੀ, ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼

ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਅਪ੍ਰੈਲ 2026 ਵਿੱਚ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਵਿਧਾਇਕਾਂ ਅਤੇ ਸੂਬਾ ਸਰਕਾਰ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਲਈ ਅਧਿਕਾਰਤ ਪੱਤਰ ਜਾਰੀ ਕੀਤੇ ਗਏ ਹਨ।

Giani Kuldeep Singh Gargajj, officiating Jathedar of Sri Akal Takht Sahib,  has strongly condemned the attack in the Poonch region of Kashmir, where  civilians, including Sikhs, were killed and a gurdwara was

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਇਹ ਪੱਤਰ 17 ਅਤੇ 18 ਜੂਨ 2026 ਨੂੰ ਵਿਧਾਇਕਾਂ ਦੇ ਅਧਿਕਾਰਤ ਈਮੇਲ ਅਤੇ ਵ੍ਹਾਟਸਐਪ ਰਾਹੀਂ ਭੇਜੇ ਗਏ ਹਨ। ਇਸ ਤੋਂ ਇਲਾਵਾ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਨੂੰ 23 ਜੂਨ ਨੂੰ ਵੱਖਰੇ ਤੌਰ ‘ਤੇ ਪੱਤਰ ਭੇਜਿਆ ਗਿਆ ਹੈ। ਸਕੱਤਰੇਤ ਵੱਲੋਂ ਦੱਸਿਆ ਗਿਆ ਕਿ ਸਾਰੇ ਸਬੰਧਤ ਵਿਧਾਇਕਾਂ ਅਤੇ ਮੰਤਰੀਆਂ ਨਾਲ ਫੋਨ ਰਾਹੀਂ ਵੀ ਸੰਪਰਕ ਕਰਕੇ ਉਨ੍ਹਾਂ ਨੂੰ ਪੱਤਰਾਂ ਦੀ ਜਾਣਕਾਰੀ ਦਿੱਤੀ ਗਈ ਹੈ। ਸਾਰੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨੂੰ 29 ਜੂਨ 2026 ਨੂੰ ਸਵੇਰੇ 11 ਵਜੇ ਅੰਮ੍ਰਿਤਸਰ ਸਥਿਤ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਲਈ ਕਿਹਾ ਗਿਆ ਹੈ, ਜਿੱਥੇ ਇਸ ਕਾਨੂੰਨੀ ਸੋਧ ਸਬੰਧੀ ਉਨ੍ਹਾਂ ਦਾ ਪੱਖ ਸੁਣਿਆ ਜਾਵੇਗਾ। ਇਸ ਮਾਮਲੇ ਵਿੱਚ ਕੈਬਨਿਟ ਦੇ ਗੈਰ-ਸਿੱਖ ਮੰਤਰੀਆਂ ਨੂੰ ਵੀ ਪੱਤਰ ਭੇਜ ਕੇ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣਾ ਲਿਖਤੀ ਪੱਖ 29 ਜੂਨ ਤੋਂ ਪਹਿਲਾਂ ਭੇਜਣ। ਇਹ ਵਿਵਾਦਿਤ ਸੋਧ ਐਕਟ ਸਰਕਾਰ ਵੱਲੋਂ ਬਿਨਾਂ ਸਲਾਹ-ਮਸ਼ਵਰੇ ਪਾਸ ਕੀਤੇ ਜਾਣ ਦੇ ਦੋਸ਼ਾਂ ਦੇ ਵਿਚਕਾਰ ਚਰਚਾ ਵਿੱਚ ਆਇਆ ਹੈ, ਜਿਸ ਨੂੰ ਲੈ ਕੇ ਹੁਣ ਧਾਰਮਿਕ ਪੱਧਰ ‘ਤੇ ਵੀ ਵੱਡੀ ਕਾਰਵਾਈ ਹੋ ਰਹੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼