Punjab

ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲ ਸਕਦੀ ਹੈ ਰਾਹਤ

ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲ ਸਕਦੀ ਹੈ ਰਾਹਤ

ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਮਿਲ ਸਕਦੀ ਹੈ ਰਾਹਤ

ਚੰਡੀਗੜ੍ਹ/ਦਿੱਲੀ: ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਪਿਛਲੇ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਛੁਟਕਾਰਾ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਦੌਰਾਨ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਕਈ ਇਲਾਕਿਆਂ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਗਲੇ 24 ਤੋਂ 48 ਘੰਟਿਆਂ ਦੌਰਾਨ ਮੀਂਹ ਦੀ ਗਤੀਵਿਧੀ ਤੇਜ਼ ਹੋ ਸਕਦੀ ਹੈ। 27 ਅਤੇ 28 ਜੂਨ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

ਫਿਰੋਜ਼ਪੁਰ, ਤਰਨ ਤਾਰਨ ਅਤੇ ਕਪੂਰਥਲਾ ਲਈ ਖਾਸ ਚੇਤਾਵਨੀ

ਮੌਸਮ ਵਿਭਾਗ ਵੱਲੋਂ 26 ਜੂਨ ਸਵੇਰੇ 5:49 ਵਜੇ ਜਾਰੀ ਕੀਤੀ ਗਈ ਭਵਿੱਖਬਾਣੀ ਮੁਤਾਬਕ ਫਿਰੋਜ਼ਪੁਰ, ਤਰਨ ਤਾਰਨ ਅਤੇ ਕਪੂਰਥਲਾ ਵਿੱਚ ਦਰਮਿਆਨੇ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Image

Image

Image

Image

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਤਾਪਮਾਨ ਦੇ ਨੇੜੇ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 40.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ, ਘੱਟੋ-ਘੱਟ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਹੋਇਆ ਹੈ, ਜੋ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਹੈ। ਪਠਾਨਕੋਟ ਵਿੱਚ ਘੱਟੋ-ਘੱਟ ਤਾਪਮਾਨ 22.4 ਡਿਗਰੀ ਸੈਲਸੀਅਸ ਰਿਹਾ। ਸ਼ੁੱਕਰਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਚੰਡੀਗੜ੍ਹ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਮੀਂਹ ਦੇ ਨਾਲ ਗਰਜ-ਚਮਕ ਅਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਕ 27, 28 ਅਤੇ 29 ਜੂਨ ਨੂੰ ਵੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਬਣਿਆ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਦਿੱਲੀ-ਐਨਸੀਆਰ ਵਿੱਚ ਵੀ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਦੇ ਅਨੁਸਾਰ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39 ਤੋਂ 41 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਤੋਂ 27 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।

ਇਸ ਤੋਂ ਇਲਾਵਾ, 29 ਅਤੇ 30 ਜੂਨ ਅਤੇ 1 ਜੁਲਾਈ ਨੂੰ ਦਿੱਲੀ-ਐਨਸੀਆਰ ਵਿੱਚ ਅੰਸ਼ਕ ਬੱਦਲਵਾਈ ਰਹਿਣ ਅਤੇ ਦੁਪਹਿਰ ਜਾਂ ਸ਼ਾਮ ਸਮੇਂ ਗਰਜ-ਚਮਕ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼