Punjab

ਮਾਨਸੂਨ ਤੋਂ ਪਹਿਲਾਂ ਬੁੱਢੇ ਨਾਲੇ ‘ਤੇ ਸਿਆਸਤ ਗਰਮ, ਸਫਾਈ ਪ੍ਰਬੰਧਾਂ ‘ਤੇ ਉੱਠੇ ਸਵਾਲ

ਮਾਨਸੂਨ ਤੋਂ ਪਹਿਲਾਂ ਬੁੱਢੇ ਨਾਲੇ 'ਤੇ ਸਿਆਸਤ ਗਰਮ, ਸਫਾਈ ਪ੍ਰਬੰਧਾਂ 'ਤੇ ਉੱਠੇ ਸਵਾਲ

ਮਾਨਸੂਨ ਤੋਂ ਪਹਿਲਾਂ ਬੁੱਢੇ ਨਾਲੇ ‘ਤੇ ਸਿਆਸਤ ਗਰਮ, ਸਫਾਈ ਪ੍ਰਬੰਧਾਂ ‘ਤੇ ਉੱਠੇ ਸਵਾਲ

ਲੁਧਿਆਣਾ: ਪੰਜਾਬ ਵਿੱਚ 1 ਜੁਲਾਈ ਤੋਂ ਮਾਨਸੂਨ ਦੀ ਆਮਦ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਸ਼ਹਿਰਾਂ ਵਿੱਚ ਬਰਸਾਤੀ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਹੋਣ ਲੱਗੇ ਹਨ। ਸਮਾਰਟ ਸਿਟੀ ਲੁਧਿਆਣਾ ਵਿੱਚ ਹਰ ਸਾਲ ਬਰਸਾਤਾਂ ਦੌਰਾਨ ਬੁੱਢਾ ਨਾਲਾ ਲੋਕਾਂ ਲਈ ਵੱਡੀ ਮੁਸੀਬਤ ਬਣ ਜਾਂਦਾ ਹੈ। ਖ਼ਾਸ ਕਰਕੇ ਕੇਂਦਰੀ, ਦੱਖਣੀ, ਪੱਛਮੀ ਅਤੇ ਉੱਤਰੀ ਵਿਧਾਨ ਸਭਾ ਹਲਕਿਆਂ ਵਿੱਚ ਇਸ ਦਾ ਵੱਡਾ ਪ੍ਰਭਾਵ ਪੈਂਦਾ ਹੈ। ਲਗਭਗ 20 ਕਿਲੋਮੀਟਰ ਲੰਬਾ ਬੁੱਢਾ ਨਾਲਾ ਸ਼ਹਿਰ ਵਿੱਚੋਂ ਲੰਘਦਾ ਹੈ ਅਤੇ ਬਰਸਾਤਾਂ ਦੌਰਾਨ ਅਕਸਰ ਓਵਰਫਲੋ ਹੋ ਕੇ ਘਰਾਂ ਵਿੱਚ ਗੰਦਾ ਪਾਣੀ ਦਾਖ਼ਲ ਕਰ ਦਿੰਦਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ISSUE OF BUDHA NALLAH

ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਹਾਲ ਹੀ ਵਿੱਚ ਪਾਰਟੀ ਦੇ ਇੱਕ ਵਫ਼ਦ ਨੇ ਨਗਰ ਨਿਗਮ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਬਰਸਾਤੀ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਸੀ। ਉਨ੍ਹਾਂ ਕਿਹਾ ਕਿ ਨਿਗਮ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਹੈ ਕਿ ਇਸ ਵਾਰ ਬੁੱਢੇ ਨਾਲੇ ਦੀ ਸਫਾਈ ਲਈ ਮਸ਼ੀਨਾਂ ਪਹਿਲਾਂ ਹੀ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਪਿਛਲੇ ਸਾਲਾਂ ਵਰਗੇ ਹਾਲਾਤ ਨਹੀਂ ਬਣਨ ਦਿੱਤੇ ਜਾਣਗੇ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਬੁੱਢੇ ਨਾਲੇ ਦੀ ਸਫਾਈ ਲਈ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਫੰਡਾਂ ‘ਤੇ ਸਵਾਲ ਚੁੱਕੇ ਹਨ।

ISSUE OF BUDHA NALLAH

ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਵੱਲੋਂ 850 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 650 ਕਰੋੜ ਰੁਪਏ ਸਫਾਈ ਅਤੇ 200 ਕਰੋੜ ਰੁਪਏ ਰੱਖ-ਰਖਾਵ ਲਈ ਸਨ। ਉਨ੍ਹਾਂ ਕਿਹਾ ਕਿ ਇਹ ਰਕਮ ਕਿੱਥੇ ਵਰਤੀ ਗਈ, ਇਸ ਬਾਰੇ ਸਪੱਸ਼ਟਤਾ ਨਹੀਂ ਹੈ। ਅਨਿਲ ਸਰੀਨ ਨੇ ਦੋਸ਼ ਲਗਾਇਆ ਕਿ ਨਾਲੇ ਦੇ ਕੰਢਿਆਂ ‘ਤੇ ਸੜਕਾਂ ਅਤੇ ਕੰਧਾਂ ਬਣਾਉਣ ਕਾਰਨ ਉਸ ਦੀ ਚੌੜਾਈ ਘੱਟ ਹੋ ਗਈ ਹੈ, ਜਿਸ ਨਾਲ ਬਰਸਾਤਾਂ ਦੌਰਾਨ ਹਾਲਾਤ ਹੋਰ ਗੰਭੀਰ ਹੋ ਸਕਦੇ ਹਨ। ਭਾਜਪਾ ਆਗੂ ਨੇ ਇਹ ਵੀ ਦੋਸ਼ ਲਾਇਆ ਕਿ ਸ਼ਹਿਰ ਵਿੱਚ ਨਾ ਤਾਂ ਸੀਵਰੇਜ ਦੀ ਢੰਗ ਨਾਲ ਸਫਾਈ ਕੀਤੀ ਗਈ ਹੈ ਅਤੇ ਨਾ ਹੀ ਬੁੱਢੇ ਨਾਲੇ ਵਿੱਚੋਂ ਗਾਰ ਕੱਢਣ ਦਾ ਕੰਮ ਸੰਤੋਸ਼ਜਨਕ ਢੰਗ ਨਾਲ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਦਾਅਵਾ ਕੀਤਾ ਕਿ ਹਲਕੇ ਵਿੱਚ ਸਫਾਈ ਅਤੇ ਡਰੇਨੇਜ ਪ੍ਰਬੰਧਾਂ ਦਾ ਵੱਡਾ ਹਿੱਸਾ ਮੁਕੰਮਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੁੰਦਨਪੁਰੀ ਤੋਂ ਹੈਬੋਵਾਲ ਤੱਕ ਨਾਲੇ ਦੇ ਦੋਵੇਂ ਪਾਸਿਆਂ ਸੜਕਾਂ ਬਣਾਈਆਂ ਗਈਆਂ ਹਨ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸੁੰਦਰ ਨਗਰ ਅਤੇ ਬਾਜਵਾ ਨਗਰ ਵਿੱਚ ਦੋ ਡਿਸਪੋਜ਼ਲ ਸਿਸਟਮ ਵੀ ਸਥਾਪਿਤ ਕੀਤੇ ਗਏ ਹਨ।

ISSUE OF BUDHA NALLAH

ਉਨ੍ਹਾਂ ਇਹ ਵੀ ਕਿਹਾ ਕਿ ਹੋਰ ਚਾਰ ਨਵੇਂ ਡਿਸਪੋਜ਼ਲ ਬਣਾਏ ਜਾ ਰਹੇ ਹਨ, ਜਿਸ ਨਾਲ ਕੁੰਦਨਪੁਰੀ, ਉਪਕਾਰ ਨਗਰ ਅਤੇ ਨਿਊ ਦੀਪ ਨਗਰ ਵਰਗੇ ਇਲਾਕਿਆਂ ਵਿੱਚ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਨਗਰ ਨਿਗਮ ਜ਼ੋਨ-ਡੀ ਦੇ ਜ਼ੋਨਲ ਕਮਿਸ਼ਨਰ ਜਗਦੇਵ ਸਿੰਘ ਸੇਖੋਂ ਨੇ ਦੱਸਿਆ ਕਿ ਬਰਸਾਤਾਂ ਤੋਂ ਪਹਿਲਾਂ ਹੀ ਬੁੱਢੇ ਨਾਲੇ ਨਾਲ ਲੱਗਦੇ ਇਲਾਕਿਆਂ ਵਿੱਚ ਜੇਸੀਬੀ ਮਸ਼ੀਨਾਂ ਰਾਹੀਂ ਗਾਰ ਕੱਢਣ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਨਿਗਮ ਦੀ ਪਹਿਲੀ ਤਰਜੀਹ ਉਨ੍ਹਾਂ ਇਲਾਕਿਆਂ ‘ਤੇ ਹੈ, ਜਿੱਥੇ ਹਰ ਸਾਲ ਵਾਟਰ ਲੌਗਿੰਗ ਦੀ ਸਮੱਸਿਆ ਵੱਧ ਰਹਿੰਦੀ ਹੈ। ਮਾਨਸੂਨ ਦੀ ਆਮਦ ਤੋਂ ਪਹਿਲਾਂ ਲੁਧਿਆਣਾ ਵਾਸੀਆਂ ਦੀ ਨਜ਼ਰ ਹੁਣ ਪ੍ਰਸ਼ਾਸਨ ਅਤੇ ਸਰਕਾਰ ਦੇ ਦਾਅਵਿਆਂ ‘ਤੇ ਟਿਕੀ ਹੋਈ ਹੈ। ਦੇਖਣਾ ਹੋਵੇਗਾ ਕਿ ਇਸ ਵਾਰ ਬੁੱਢਾ ਨਾਲਾ ਲੋਕਾਂ ਲਈ ਮੁਸੀਬਤ ਬਣਦਾ ਹੈ ਜਾਂ ਪ੍ਰਸ਼ਾਸਨ ਆਪਣੇ ਦਾਅਵਿਆਂ ‘ਤੇ ਖਰਾ ਉਤਰਦਾ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼