Punjab

VB-G RAM G ਸਕੀਮ ‘ਤੇ ਸਿਆਸੀ ਤੂਫ਼ਾਨ, ਰਾਜਾ ਵੜਿੰਗ ਨੇ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

VB-G RAM G ਸਕੀਮ 'ਤੇ ਸਿਆਸੀ ਤੂਫ਼ਾਨ, ਰਾਜਾ ਵੜਿੰਗ ਨੇ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

VB-G RAM G ਸਕੀਮ ‘ਤੇ ਸਿਆਸੀ ਤੂਫ਼ਾਨ, ਰਾਜਾ ਵੜਿੰਗ ਨੇ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਵੀਬੀ-ਜੀ ਰਾਮ ਜੀ (ਗਾਰੰਟੀ ਫ਼ਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ-ਗ੍ਰਾਮੀਣ) ਸਕੀਮ ਨੂੰ ਲਾਗੂ ਕਰਨ ਦੇ ਫ਼ੈਸਲੇ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ Amrinder Singh Raja Warring ਨੇ ਇਸ ਫ਼ੈਸਲੇ ‘ਤੇ ਸਵਾਲ ਖੜ੍ਹੇ ਕਰਦਿਆਂ ਪੰਜਾਬ ਸਰਕਾਰ ‘ਤੇ ਆਪਣੇ ਹੀ ਵਿਧਾਨ ਸਭਾ ਦੇ ਮਤੇ ਤੋਂ ਪਿੱਛੇ ਹਟਣ ਦੇ ਦੋਸ਼ ਲਗਾਏ ਹਨ। ਰਾਜਾ ਵੜਿੰਗ ਨੇ ਕਿਹਾ ਕਿ 30 ਦਸੰਬਰ 2025 ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਇਸ ਸਕੀਮ ਨੂੰ ਰੱਦ ਕਰਨ ਲਈ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਵੇਲੇ ਸਰਕਾਰ ਨੇ ਵੀ ਇਸ ਯੋਜਨਾ ਦਾ ਵਿਰੋਧ ਕੀਤਾ ਸੀ, ਪਰ ਹੁਣ ਉਸੇ ਸਰਕਾਰ ਵੱਲੋਂ ਸਕੀਮ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ। ਕਾਂਗਰਸ ਪ੍ਰਧਾਨ ਨੇ ਪੁੱਛਿਆ ਕਿ ਜੇਕਰ ਇਹ ਸਕੀਮ ਪਹਿਲਾਂ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਸੀ, ਤਾਂ ਹੁਣ ਇਸ ਨੂੰ ਲਾਗੂ ਕਰਨ ਦੀ ਲੋੜ ਕਿਉਂ ਪਈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੂੰ ਇਸ ਫ਼ੈਸਲੇ ਦੇ ਅਸਲ ਕਾਰਨ ਲੋਕਾਂ ਸਾਹਮਣੇ ਰੱਖਣੇ ਚਾਹੀਦੇ ਹਨ।

ਰਾਜਾ ਵੜਿੰਗ ਨੇ Arvind Kejriwal ਨੂੰ ਵੀ ਇਸ ਮਾਮਲੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੱਸਣ ਕਿ ਕੀ ਉਹ ਪੰਜਾਬ ਵਿੱਚ ਇਸ ਸਕੀਮ ਨੂੰ ਲਾਗੂ ਕਰਨ ਦੇ ਫ਼ੈਸਲੇ ਨਾਲ ਸਹਿਮਤ ਹਨ ਜਾਂ ਨਹੀਂ।ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ‘ਤੇ ਚੁੱਪੀ ਬਣੀ ਰਹੀ ਤਾਂ ਇਹ ਸ਼ੱਕ ਹੋਰ ਮਜ਼ਬੂਤ ਹੋਵੇਗਾ ਕਿ ਇਸ ਪਿੱਛੇ ਕੋਈ ਰਾਜਨੀਤਿਕ ਸਮਝੌਤਾ ਹੋ ਸਕਦਾ ਹੈ।ਕਾਂਗਰਸ ਪ੍ਰਧਾਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਹ ਸਪੱਸ਼ਟ ਕਰੇ ਕਿ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਮਤੇ ਦਾ ਕੀ ਬਣਿਆ ਅਤੇ ਉਸ ਦੇ ਉਲਟ ਫ਼ੈਸਲਾ ਕਿਉਂ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਮਾਮਲੇ ਵਿੱਚ ਸਰਕਾਰ ਤੋਂ ਜਵਾਬ ਦੀ ਉਮੀਦ ਕਰ ਰਹੇ ਹਨ।

ਵਿਜੈ ਇੰਦਰ ਸਿੰਗਲਾ ਨੇ ਵੀ ਚੁੱਕੇ ਸਵਾਲ

ਕਾਂਗਰਸ ਦੇ ਸਾਬਕਾ ਮੰਤਰੀ Vijay Inder Singla ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੂਰੀ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਰੱਦ ਕੀਤੀ ਗਈ ਸਕੀਮ ਨੂੰ ਪਿਛਲੇ ਦਰਵਾਜ਼ੇ ਰਾਹੀਂ ਲਾਗੂ ਕਰਨਾ ਲੋਕਤੰਤਰ ਦੀ ਭਾਵਨਾ ਦੇ ਉਲਟ ਹੈ।

VB-G RAM G ਸਕੀਮ 'ਤੇ ਸਿਆਸੀ ਤੂਫ਼ਾਨ, ਰਾਜਾ ਵੜਿੰਗ ਨੇ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਉਨ੍ਹਾਂ ਦੋਸ਼ ਲਗਾਇਆ ਕਿ ਇਸ ਫ਼ੈਸਲੇ ਨਾਲ ਪੇਂਡੂ ਰੁਜ਼ਗਾਰ ਗਾਰੰਟੀਆਂ ‘ਤੇ ਨਿਰਭਰ ਗਰੀਬ ਅਤੇ ਮਿਹਨਤੀ ਮਜ਼ਦੂਰਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। VB-G RAM G ਸਕੀਮ ਨੂੰ ਲੈ ਕੇ ਹੁਣ ਪੰਜਾਬ ਦੀ ਸਿਆਸਤ ਵਿੱਚ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਵਿਰੋਧੀ ਧਿਰਾਂ ਸਰਕਾਰ ਨੂੰ ਘੇਰਨ ਵਿੱਚ ਜੁੱਟੀਆਂ ਹੋਈਆਂ ਹਨ, ਜਦਕਿ ਸਰਕਾਰ ਵੱਲੋਂ ਅਜੇ ਤੱਕ ਇਸ ਮਾਮਲੇ ‘ਤੇ ਕੋਈ ਵਿਸਥਾਰਪੂਰਵਕ ਸਪੱਸ਼ਟੀਕਰਨ ਸਾਹਮਣੇ ਨਹੀਂ ਆਇਆ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼