National

ਉੱਤਰਾਖੰਡ: ਚਾਰ ਨਿਹੰਗ ਸਿੰਘਾਂ ਨੂੰ ਜ਼ਮਾਨਤ ਮਿਲੀ …..ਅਦਾਲਤ ਨੇ 50-50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ’ਤੇ ਰਿਹਾਈ ਦੇ ਦਿੱਤੇ ਹੁਕਮ

ਉੱਤਰਾਖੰਡ: ਚਾਰ ਨਿਹੰਗ ਸਿੰਘਾਂ ਨੂੰ ਜ਼ਮਾਨਤ ਮਿਲੀ .....ਅਦਾਲਤ ਨੇ 50-50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ’ਤੇ ਰਿਹਾਈ ਦੇ ਦਿੱਤੇ ਹੁਕਮ

ਉੱਤਰਾਖੰਡ: ਚਾਰ ਨਿਹੰਗ ਸਿੰਘਾਂ ਨੂੰ ਜ਼ਮਾਨਤ ਮਿਲੀ …..ਅਦਾਲਤ ਨੇ 50-50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ’ਤੇ ਰਿਹਾਈ ਦੇ ਦਿੱਤੇ ਹੁਕਮ

Hemkund Sahib News: ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ 16 ਜੂਨ ਨੂੰ ਕਰਨਪ੍ਰਯਾਗ ਵਿੱਚ ਹਿੰਸਕ ਝੜਪ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਨਿਹੰਗ ਸਿੰਘਾਂ ਨੂੰ ਜ਼ਮਾਨਤ ਦੇ ਦਿੱਤੀ। ਜ਼ਿਲ੍ਹਾ ਅਤੇ ਸੈਸ਼ਨ ਜੱਜ ਬਿੰਧਿਆਚਲ ਸਿੰਘ ਨੇ ਸਤਵਿੰਦਰ ਸਿੰਘ, ਅਜੈ ਸਿੰਘ, ਜਸਨਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਦੀਆਂ ਜ਼ਮਾਨਤ ਅਰਜ਼ੀਆਂ ਮਨਜ਼ੂਰ ਕਰਦਿਆਂ ਹਰੇਕ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ਅਤੇ ਇੰਨੀ ਹੀ ਰਕਮ ਦੀਆਂ ਦੋ ਜ਼ਮਾਨਤਾਂ ‘ਤੇ ਰਿਹਾਅ ਕਰਨ ਦੇ ਹੁਕਮ ਦਿੱਤੇ। ਇਨ੍ਹਾਂ ਚਾਰ ਜਣਿਆਂ ਖ਼ਿਲਾਫ਼ ਕਰਨਪ੍ਰਯਾਗ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ ਅਤੇ ਅਸਲਾ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਸੀ। ਦੱਸਣਾ ਬਣਦਾ ਹੈ ਕਿ 16 ਜੂਨ ਨੂੰ ਕਰਨਪ੍ਰਯਾਗ ਵਿੱਚ ਸਥਾਨਕ ਲੋਕਾਂ ਅਤੇ ਨਿਹੰਗ ਸਿੰਘਾਂ ਵਿਚਾਲੇ ਛੋਟੀ ਜਿਹੀ ਗੱਲ ਤੋਂ ਵਿਵਾਦ ਵੱਧ ਗਿਆ ਸੀ। ਇਸ ਹਮਲੇ ਵਿਚ ਕੁਝ ਲੋਕ ਜ਼ਖ਼ਮੀ ਹੋ ਗਏ ਸਨ।

Karnaprayag Nihang Sikhs Granted Bail: ਉੱਤਰਾਖੰਡ: ਚਾਰ ਨਿਹੰਗ ਸਿੰਘਾਂ ਨੂੰ  ਜ਼ਮਾਨਤ ਮਿਲੀ - Punjabi Tribune

ਇਸ ਘਟਨਾ ਵਿੱਚ ਇੱਕ ਨਿਹੰਗ ਸਿੰਘ ਵੀ ਜ਼ਖ਼ਮੀ ਹੋਇਆ ਸੀ। ਬਾਅਦ ਵਿੱਚ ਪੁਲੀਸ ਨੇ ਮਾਮਲਾ ਦਰਜ ਕਰਕੇ ਚਾਰ ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਨੇ ਦਲੀਲ ਦਿੱਤੀ ਕਿ ਚਾਰਾਂ ਜਣਿਆਂ ਨੂੰ ਝੂਠੇ ਮਾਮਲੇ ਵਿੱਚ ਫਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਧਾਰਮਿਕ ਯਾਤਰਾ ‘ਤੇ ਸਨ, ਜਦੋਂ ਕਈ ਸਥਾਨਕ ਲੋਕਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਮਨਪ੍ਰੀਤ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਦੂਜੇ ਪਾਸੇ ਸਰਕਾਰੀ ਪੱਖ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਦੋਸ਼ ਗੰਭੀਰ ਹਨ ਅਤੇ ਮੁਲਜ਼ਮਾਂ ਦੀ ਰਿਹਾਈ ਨਾਲ ਸਬੂਤਾਂ ਨਾਲ ਛੇੜਛਾੜ ਹੋ ਸਕਦੀ ਹੈ। ਸਰਕਾਰੀ ਵਕੀਲ ਨੇ ਦੱਸਿਆ ਕਿ ਸੜਕ ਹਾਦਸੇ ਤੋਂ ਬਾਅਦ ਹੋਏ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ ਸੀ ਅਤੇ ਜਾਂਚ ਦੌਰਾਨ ਪੁਲੀਸ ਨੇ ਕੇਸ ਦੀਆਂ ਧਾਰਾਵਾਂ ਵਿੱਚ ਵੀ ਤਬਦੀਲੀ ਕੀਤੀ ਹੈ।

ਉੱਤਰਾਖੰਡ: ਚਾਰ ਨਿਹੰਗ ਸਿੰਘਾਂ ਨੂੰ ਜ਼ਮਾਨਤ ਮਿਲੀ, 50-50 ਹਜ਼ਾਰ ਰੁਪਏ ਦੇ ਨਿੱਜੀ  ਮੁਚੱਲਕੇ 'ਤੇ ਰਿਹਾਈ ਦੇ ਅਦਾਲਤੀ ਹੁਕਮ ਜਾਰੀ | Punjabi Writer Weekly News Channel

ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਪਹਿਲੀ ਨਜ਼ਰ ਵਿੱਚ ਇਹ ਘਟਨਾ ਪੁਰਾਣੀ ਦੁਸ਼ਮਣੀ ਦੀ ਬਜਾਏ ਸੜਕ ‘ਤੇ ਅਚਾਨਕ ਹੋਏ ਵਿਵਾਦ ਦਾ ਨਤੀਜਾ ਲੱਗਦੀ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਨਿਹੰਗ ਸਿੰਘਾਂ ਖ਼ਿਲਾਫ਼ ਲੱਗੀਆਂ ਧਾਰਾਵਾਂ ਵਿੱਚ ਵੱਧ ਤੋਂ ਵੱਧ ਸੱਤ ਸਾਲ ਦੀ ਸਜ਼ਾ ਦਾ ਪ੍ਰਬੰਧ ਹੈ। ਅਦਾਲਤ ਨੇ ਹੋਰ ਟਿੱਪਣੀ ਕੀਤੇ ਬਿਨਾਂ ਕਿਹਾ ਕਿ ਚਾਰਾਂ ਮੁਲਜ਼ਮਾਂ ਨੂੰ ਜ਼ਮਾਨਤ ਦੇਣ ਲਈ ਯੋਗ ਆਧਾਰ ਮੌਜੂਦ ਹਨ। ਅਦਾਲਤ ਨੇ ਲੋੜੀਂਦੀਆਂ ਜ਼ਮਾਨਤਾਂ ਜਮ੍ਹਾਂ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਅਤੇ ਇਸ ਸਬੰਧੀ ਹੁਕਮ ਦੀ ਕਾਪੀ ਤੁਰੰਤ ਚਮੋਲੀ ਜ਼ਿਲ੍ਹਾ ਜੇਲ੍ਹ ਨੂੰ ਭੇਜਣ ਲਈ ਕਿਹਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚਾਰ ਨਿਹੰਗ ਸਿੰਘਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਰੁਦਰਪ੍ਰਯਾਗ ਜ਼ਿਲ੍ਹੇ ਦੇ ਨਗਰਾਸੂ ਗੁਰਦੁਆਰੇ ਵਿੱਚ ਤਣਾਅਪੂਰਨ ਸਥਿਤੀ ਬਣ ਗਈ ਸੀ।

ਬ੍ਰੇਕਿੰਗ: ਕਰਨਪ੍ਰਯਾਗ ਮਾਮਲੇ 'ਚ ਚਾਰੋਂ ਨਿਹੰਗ ਸਿੰਘਾਂ ਨੂੰ ਕੋਰਟ ਤੋਂ ਮਿਲੀ ਜ਼ਮਾਨਤ,  ਜੇਲ੍ਹ ਤੋਂ ਹੋਏ ਰਿਹਾਅ - thepunjabilink.com

ਸਿੱਖ ਪ੍ਰਤੀਨਿਧ ਮੰਡਲ ਦੀ ਦਖ਼ਲਅੰਦਾਜ਼ੀ ਤੋਂ ਬਾਅਦ 23 ਜੂਨ ਨੂੰ ਤਿੰਨ ਦਿਨਾਂ ਤੋਂ ਚੱਲ ਰਿਹਾ ਇਹ ਧਰਨਾ ਖ਼ਤਮ ਹੋ ਗਿਆ ਸੀ। ਇਸ ਤੋਂ ਬਾਅਦ 25 ਜੂਨ ਦੀ ਰਾਤ ਨੂੰ ਨਿਹੰਗ ਸਿੰਘਾਂ ਦਾ ਇੱਕ ਜਥਾ ਹਿਮਾਚਲ ਪ੍ਰਦੇਸ਼ ਨਾਲ ਲੱਗਦੀ ਦੇਹਰਾਦੂਨ ਜ਼ਿਲ੍ਹੇ ਦੀ ਕੁਲਹਾਲ ਬਾਰਡਰ ਰਾਹੀਂ ਉੱਤਰਾਖੰਡ ਵਿੱਚ ਦਾਖ਼ਲ ਹੋ ਗਿਆ ਸੀ। ਉਹ ਗ੍ਰਿਫ਼ਤਾਰ ਨਿਹੰਗ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਅਧਿਕਾਰੀਆਂ ਨੇ ਉਨ੍ਹਾਂ ਨੂੰ ਸਮਝਾ ਕੇ ਵਾਪਸ ਪਾਉਂਟਾ ਸਾਹਿਬ ਭੇਜ ਦਿੱਤਾ ਸੀ।

 

Leave a comment

Your email address will not be published. Required fields are marked *

You may also like

2025 ਦੌਰਾਨ ਅਤਿ ਮੌਸਮੀ ਘਟਨਾਵਾਂ ਨੇ ਦਰਜਨਾਂ ਜਾਨਾਂ ਲਈਆਂ, ਆਈਐੱਮਡੀ ਨੇ ਵਧਦੇ ਮੌਸਮੀ ਖ਼ਤਰੇ ਉਤੇ ਚੇਤਾਵਨੀ ਜਾਰੀ ਕੀਤੀ
National

2025 ਦੌਰਾਨ ਅਤਿ ਮੌਸਮੀ ਘਟਨਾਵਾਂ ਨੇ ਦਰਜਨਾਂ ਜਾਨਾਂ ਲਈਆਂ, ਆਈਐੱਮਡੀ ਨੇ ਵਧਦੇ ਮੌਸਮੀ ਖ਼ਤਰੇ ਉਤੇ ਚੇਤਾਵਨੀ ਜਾਰੀ ਕੀਤੀ

ਦਸੰਬਰ 2025 ਵਿੱਚ ਦੇਸ਼ ਭਰ ਵਿੱਚ ਅਤਿ ਮੌਸਮੀ ਘਟਨਾਵਾਂ ਨੇ ਦਰਜਨਾਂ ਜਾਨਾਂ ਲੈ ਲਿਆਂ, ਜਿਸ ਤੋਂ ਬਾਅਦ ਭਾਰਤੀ ਮੌਸਮ ਵਿਭਾਗ
ਦਿੱਲੀ ਪੁਲਿਸ ਵੱਲੋਂ ਗੈਰਕਾਨੂੰਨੀ ਬੰਗਲਾਦੇਸ਼ੀ ਨਾਗਰਿਕਾਂ ਦਾ ਰਿਕਾਰਡ ਪੱਧਰ ‘ਤੇ ਦੇਸ਼ ਨਿਕਾਲਾ
National

ਦਿੱਲੀ ਪੁਲਿਸ ਵੱਲੋਂ ਗੈਰਕਾਨੂੰਨੀ ਬੰਗਲਾਦੇਸ਼ੀ ਨਾਗਰਿਕਾਂ ਦਾ ਰਿਕਾਰਡ ਪੱਧਰ ‘ਤੇ ਦੇਸ਼ ਨਿਕਾਲਾ

ਦਸੰਬਰ 2025 ਵਿੱਚ ਦਿੱਲੀ ਪੁਲਿਸ ਨੇ ਗੈਰਕਾਨੂੰਨੀ ਤੌਰ ‘ਤੇ ਰਹਿ ਰਹੇ ਬੰਗਲਾਦੇਸ਼ੀ ਨਾਗਰਿਕਾਂ ਖ਼ਿਲਾਫ਼ ਸਭ ਤੋਂ ਵੱਡੀ ਮੁਹਿੰਮ ਚਲਾਈ ਅਤੇ