Punjab

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਸੋਧ ਕਾਨੂੰਨ ‘ਤੇ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਸੋਧ ਕਾਨੂੰਨ 'ਤੇ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੇਅਦਬੀ ਸੋਧ ਕਾਨੂੰਨ ‘ਤੇ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ

ਅੰਮ੍ਰਿਤਸਰ: ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਕਾਨੂੰਨ ਵਿੱਚ ਮੌਜੂਦ ਤਰੁੱਟੀਆਂ ਦੂਰ ਕਰਨ ਅਤੇ ਸਿੱਖ ਭਾਵਨਾਵਾਂ ਅਨੁਸਾਰ ਸੋਧਾਂ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਇਸ ਦੌਰਾਨ ਕਾਨੂੰਨ ਨੂੰ ਹੋਲਡ ‘ਤੇ ਰੱਖਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੀ ਪੇਸ਼ੀ ਦੌਰਾਨ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਾਨੂੰਨ ਨਾਲ ਸਬੰਧਿਤ ਕਈ ਸ਼ੰਕੇ ਅਤੇ ਤਰੁੱਟੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਧਰਮ ਨਾਲ ਸਬੰਧਿਤ ਅੰਦਰੂਨੀ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਪੰਥ ਦੀਆਂ ਭਾਵਨਾਵਾਂ ਦੇ ਅਨੁਕੂਲ ਨਹੀਂ ਹੈ।

ਪੇਸ਼ੀ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਤਿਕਾਰਯੋਗ ਜਥੇਦਾਰਾਂ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਵਿਚਕਾਰ ਲੰਬੀ, ਅਰਥਪੂਰਨ ਅਤੇ ਰਚਨਾਤਮਕ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ ਅਤੇ ਉਨ੍ਹਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਤਿਕਾਰਯੋਗ ਜਥੇਦਾਰ ਸਾਹਿਬ ਵੱਲੋਂ ਇੱਕ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਸੋਧਾਂ ਅਤੇ ਸੁਝਾਅ ਰਸਮੀ ਤੌਰ ‘ਤੇ ਭੇਜੇ ਜਾਣਗੇ, ਸਰਕਾਰ ਉਨ੍ਹਾਂ ਦੀ ਪੂਰੀ ਸਮੀਖਿਆ ਕਰਕੇ ਸਮੂਹਿਕ ਫੈਸਲਾ ਲਵੇਗੀ। ਪੇਸ਼ੀ ਦੌਰਾਨ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੇ ਹੱਥ ਖੜ੍ਹੇ ਕਰਕੇ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿੱਚ ਹੋਰ ਸੋਧਾਂ ਕਰਨ ਲਈ ਸਹਿਮਤੀ ਵੀ ਦਿੱਤੀ।ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਵੱਲੋਂ ਐਕਟ ਪਾਸ ਕਰਕੇ ਗੁਰੂ ਅਤੇ ਸਿੱਖ ਦੇ ਰਿਸ਼ਤੇ ਵਿਚਕਾਰ ਦਖ਼ਲ ਦੇਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਤਿਕਾਰ, ਰਹਿਤ-ਮਰਿਆਦਾ ਅਤੇ ਪੰਥਕ ਮਾਮਲਿਆਂ ਸਬੰਧੀ ਫੈਸਲੇ ਖਾਲਸਾ ਪੰਥ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਹਨ, ਨਾ ਕਿ ਸਰਕਾਰ ਦੇ।

 

ਉੱਧਰ, ‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਰਵਉੱਚ ਸੰਸਥਾ ਹੈ ਅਤੇ ਉਥੋਂ ਜਾਰੀ ਹੋਣ ਵਾਲੇ ਹਰ ਨਿਰਦੇਸ਼ ਦੀ ਪੂਰੀ ਸ਼ਰਧਾ ਨਾਲ ਪਾਲਣਾ ਕੀਤੀ ਜਾਵੇਗੀ।

 

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਕਿਹਾ ਕਿ ਕਾਂਗਰਸ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੱਦੇ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਪਾਰਟੀ ਦੇ ਸਾਰੇ ਵਿਧਾਇਕ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰਨਗੇ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਵਾਈ ਦੇ ਲਾਈਵ ਪ੍ਰਸਾਰਣ ਵਿੱਚ ਆਈ ਰੁਕਾਵਟਾਂ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਇਸਨੂੰ ਮੰਦਭਾਗਾ ਕਰਾਰ ਦਿੱਤਾ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਸਿੱਖ ਭਾਵਨਾਵਾਂ ਅਤੇ ਪੰਥਕ ਰਵਾਇਤਾਂ ਅਨੁਸਾਰ ਹੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼