Punjab

ਬੇਅਦਬੀ ਮਾਮਲਿਆਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੁੰਵਰ ਵਿਜੇ ਪ੍ਰਤਾਪ ਦਾ ਲਿਖਤੀ ਜਵਾਬ, ਨਿੱਜੀ ਸੁਣਵਾਈ ਦੀ ਕੀਤੀ ਮੰਗ

ਬੇਅਦਬੀ ਮਾਮਲਿਆਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੁੰਵਰ ਵਿਜੇ ਪ੍ਰਤਾਪ ਦਾ ਲਿਖਤੀ ਜਵਾਬ, ਨਿੱਜੀ ਸੁਣਵਾਈ ਦੀ ਕੀਤੀ ਮੰਗ

ਬੇਅਦਬੀ ਮਾਮਲਿਆਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੁੰਵਰ ਵਿਜੇ ਪ੍ਰਤਾਪ ਦਾ ਲਿਖਤੀ ਜਵਾਬ, ਨਿੱਜੀ ਸੁਣਵਾਈ ਦੀ ਕੀਤੀ ਮੰਗ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰੀ ਭਰਦਿਆਂ ਬੇਅਦਬੀ ਮਾਮਲਿਆਂ ਅਤੇ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਬੇਅਦਬੀ ਵਿਰੋਧੀ ਕਾਨੂੰਨ ਸਬੰਧੀ ਆਪਣਾ ਲਿਖਤੀ ਪੱਖ ਸਿੰਘ ਸਾਹਿਬਾਨ ਨੂੰ ਸੌਂਪਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਸਬੰਧੀ ਨਿੱਜੀ ਸੁਣਵਾਈ ਦਾ ਮੌਕਾ ਦੇਣ ਦੀ ਵੀ ਬੇਨਤੀ ਕੀਤੀ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੰਗਿਆ ਗਿਆ ਸੀ ਪੱਖ

ਮੀਡੀਆ ਨਾਲ ਗੱਲਬਾਤ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਇੱਕ ਪੱਤਰ ਭੇਜ ਕੇ ਬੇਅਦਬੀ ਵਿਰੋਧੀ ਕਾਨੂੰਨ ਬਾਰੇ ਉਨ੍ਹਾਂ ਦੇ ਵਿਚਾਰ ਮੰਗੇ ਗਏ ਸਨ। ਇਸ ਦੇ ਜਵਾਬ ਵਿੱਚ ਉਨ੍ਹਾਂ ਆਪਣਾ ਲਿਖਤੀ ਸਪੱਸ਼ਟੀਕਰਨ ਦੇ ਦਿੱਤਾ ਹੈ ਅਤੇ ਨਾਲ ਹੀ ਬੇਨਤੀ ਕੀਤੀ ਹੈ ਕਿ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਆਪਣਾ ਪੱਖ ਰੱਖਣ ਦਾ ਵੀ ਮੌਕਾ ਦਿੱਤਾ ਜਾਵੇ।

2015 ਤੋਂ ਹੁਣ ਤੱਕ ਦੀਆਂ ਘਟਨਾਵਾਂ ਬਾਰੇ ਰੱਖਣਗੇ ਤੱਥ

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ 2015 ਤੋਂ ਬਾਅਦ ਵਾਪਰੇ ਬਰਗਾੜੀ ਬੇਅਦਬੀ ਮਾਮਲੇ, ਬੁਰਜ ਜਵਾਹਰ ਸਿੰਘ ਵਾਲਾ ਘਟਨਾ ਅਤੇ ਕੋਟਕਪੂਰਾ ਗੋਲੀਕਾਂਡ ਸਮੇਤ ਕਈ ਮਾਮਲਿਆਂ ਸਬੰਧੀ ਉਨ੍ਹਾਂ ਕੋਲ ਅਹਿਮ ਜਾਣਕਾਰੀ ਅਤੇ ਤੱਥ ਮੌਜੂਦ ਹਨ, ਜਿਨ੍ਹਾਂ ਨੂੰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਰੱਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਦੀ ਹਜ਼ੂਰੀ ਵਿੱਚ ਸੱਚ ਨੂੰ ਸਾਹਮਣੇ ਲਿਆਉਣਾ ਅਤੇ ਹਕੀਕਤ ਪੇਸ਼ ਕਰਨਾ ਆਪਣਾ ਫ਼ਰਜ਼ ਸਮਝਦੇ ਹਨ। ਵਿਧਾਇਕ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਅਤੇ ਅਦਾਲਤੀ ਕਾਰਵਾਈ ਨੂੰ ਲੈ ਕੇ ਵੀ ਕਈ ਸਵਾਲ ਉੱਠਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਮਾਮਲਿਆਂ ਵਿੱਚ ਅਦਾਲਤੀ ਪ੍ਰਕਿਰਿਆ ਅਤੇ ਫ਼ੈਸਲਿਆਂ ਨੂੰ ਲੈ ਕੇ ਵੀ ਸਥਿਤੀ ਸਪੱਸ਼ਟ ਹੋਣੀ ਚਾਹੀਦੀ ਹੈ, ਤਾਂ ਜੋ ਲੋਕਾਂ ਦੇ ਮਨਾਂ ਵਿੱਚ ਮੌਜੂਦ ਸ਼ੰਕੇ ਦੂਰ ਹੋ ਸਕਣ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਤੋਂ ਬਾਅਦ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਵੀ ਦਿੱਤਾ ਸੀ ਅਤੇ ਉਸ ਵੇਲੇ ਵੀ ਆਪਣਾ ਪੱਖ ਜਨਤਕ ਕੀਤਾ ਸੀ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਗੁਰੂ ਸਾਹਿਬ ਦੀ ਅਦਾਲਤ ਵਿੱਚ ਹਰ ਸੱਚ ਸਾਹਮਣੇ ਆਵੇਗਾ ਅਤੇ ਜਿਹੜੇ ਵੀ ਦੋਸ਼ੀ ਹੋਣਗੇ, ਉਨ੍ਹਾਂ ਨੂੰ ਇਨਸਾਫ਼ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਬਾਰੇ ਵੀ ਆਪਣੀ ਰਾਏ ਰੱਖਦਿਆਂ ਕਿਹਾ ਕਿ ਬੇਅਦਬੀ ਵਰਗੇ ਗੰਭੀਰ ਅਤੇ ਸੰਵੇਦਨਸ਼ੀਲ ਮੁੱਦਿਆਂ ‘ਤੇ ਖੁੱਲ੍ਹੀ ਅਤੇ ਵਿਸਥਾਰਪੂਰਵਕ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਕਈ ਵਾਰ ਵਿਧਾਇਕਾਂ ਨੂੰ ਲੋਕਾਂ ਨਾਲ ਜੁੜੇ ਅਹਿਮ ਮੁੱਦੇ ਪੂਰੀ ਤਰ੍ਹਾਂ ਉਠਾਉਣ ਦਾ ਮੌਕਾ ਨਹੀਂ ਮਿਲਦਾ।ਅੰਤ ਵਿੱਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ, ਸਿੱਖ ਸਿਧਾਂਤਾਂ ਅਤੇ ਪਰੰਪਰਾਵਾਂ ਦਾ ਸਤਿਕਾਰ ਕਰਨਾ ਹਰ ਸਿੱਖ ਅਤੇ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਤੱਥ ਸਾਹਮਣੇ ਆਉਣਗੇ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਸੱਚਾਈ ਲੋਕਾਂ ਦੇ ਸਾਹਮਣੇ ਜ਼ਰੂਰ ਆਵੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼