Punjab

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦੀ ਵੱਡੀ ਪਹਿਲ, 50 ਮੋਬਾਈਲ ਡਾਕੂਮੈਂਟਰੀ ਵੈਨਾਂ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦੀ ਵੱਡੀ ਪਹਿਲ, 50 ਮੋਬਾਈਲ ਡਾਕੂਮੈਂਟਰੀ ਵੈਨਾਂ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦੀ ਵੱਡੀ ਪਹਿਲ, 50 ਮੋਬਾਈਲ ਡਾਕੂਮੈਂਟਰੀ ਵੈਨਾਂ ਰਵਾਨਾ

ਸੰਗਰੂਰ: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪਾਵਨ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 50 ਐਲ.ਈ.ਡੀ. ਨਾਲ ਲੈਸ ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਸੂਬੇ ਦੇ ਹਰ ਕੋਨੇ ਤੱਕ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਦਰਸ਼ਨ ਨੂੰ ਪਹੁੰਚਾਉਣਗੀਆਂ। ਮੁੱਖ ਮੰਤਰੀ ਨੇ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 13,000 ਪਿੰਡਾਂ ਨੂੰ ਕਵਰ ਕਰੇਗੀ। ਹਰ ਮੋਬਾਈਲ ਵੈਨ ਵਿੱਚ ਵੱਡੀ ਐਲ.ਈ.ਡੀ. ਸਕਰੀਨ ਰਾਹੀਂ 30 ਮਿੰਟ ਦੀ ਡਾਕੂਮੈਂਟਰੀ ਦਿਖਾਈ ਜਾਵੇਗੀ, ਜਿਸ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ, ਸਮਾਜਿਕ ਬਰਾਬਰੀ, ਭਗਤੀ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਾ ਅਤੇ ਬਰਾਬਰੀ, ਭਾਈਚਾਰੇ ਅਤੇ ਸਦਭਾਵਨਾ ਵਾਲੇ ਸਮਾਜ ਦੀ ਸੋਚ ਨੂੰ ਮਜ਼ਬੂਤ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮਕਸਦ ਲਈ ਸਰਕਾਰ ਵੱਲੋਂ 100 ਕਰੋੜ ਰੁਪਏ ਦਾ ਵਿਸ਼ੇਸ਼ ਬਜਟ ਰਾਖਵਾਂ ਰੱਖਿਆ ਗਿਆ ਹੈ, ਜਿਸ ਤਹਿਤ ਸਾਲ ਭਰ ਵੱਖ-ਵੱਖ ਧਾਰਮਿਕ, ਸੱਭਿਆਚਾਰਕ ਅਤੇ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਪੂਰੀ ਮਨੁੱਖਤਾ ਨੂੰ ਸਮਾਨਤਾ, ਸੱਚ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਉਤਨੀਆਂ ਹੀ ਪ੍ਰਸੰਗਿਕ ਹਨ ਜਿੰਨੀਆਂ ਸਦੀਆਂ ਪਹਿਲਾਂ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ, ਜਿੱਥੇ ਕਿਸੇ ਨਾਲ ਵੀ ਜਾਤ-ਪਾਤ, ਧਰਮ ਜਾਂ ਵਰਗ ਦੇ ਆਧਾਰ ‘ਤੇ ਵਿਤਕਰਾ ਨਾ ਹੋਵੇ ਅਤੇ ਹਰ ਇਨਸਾਨ ਨੂੰ ਬਰਾਬਰ ਦਾ ਸਨਮਾਨ ਮਿਲੇ।

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਦੀ ਵੱਡੀ ਪਹਿਲ, 50 ਮੋਬਾਈਲ ਡਾਕੂਮੈਂਟਰੀ ਵੈਨਾਂ ਰਵਾਨਾ

ਮੁੱਖ ਮੰਤਰੀ ਨੇ ਕਿਹਾ ਕਿ ਇਹ ਡਾਕੂਮੈਂਟਰੀ ਮੁਹਿੰਮ ਸਿਰਫ਼ ਇੱਕ ਪ੍ਰੋਗਰਾਮ ਨਹੀਂ, ਸਗੋਂ ਨਵੀਂ ਪੀੜ੍ਹੀ ਨੂੰ ਗੁਰੂ ਰਵਿਦਾਸ ਜੀ ਦੀ ਵਿਚਾਰਧਾਰਾ ਨਾਲ ਜੋੜਨ ਦੀ ਇੱਕ ਅਹਿਮ ਕੋਸ਼ਿਸ਼ ਹੈ। ਇਸ ਰਾਹੀਂ ਨੌਜਵਾਨਾਂ ਨੂੰ ਸਮਾਜਿਕ ਬਰਾਬਰੀ, ਮਨੁੱਖਤਾ ਅਤੇ ਆਪਸੀ ਸਾਂਝੀਵਾਲਤਾ ਦੇ ਮੁੱਲਾਂ ਤੋਂ ਜਾਣੂ ਕਰਵਾਇਆ ਜਾਵੇਗਾ।

May be an image of text

ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਆਪਣਾ ਸਾਰਾ ਜੀਵਨ ਸਮਾਜ ਵਿੱਚੋਂ ਜਾਤ-ਪਾਤ, ਭੇਦਭਾਵ ਅਤੇ ਅਸਮਾਨਤਾ ਨੂੰ ਖਤਮ ਕਰਨ ਲਈ ਸਮਰਪਿਤ ਕੀਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਦੇ ਸਮੇਂ ਵਿੱਚ ਵੀ ਮਨੁੱਖਤਾ ਨੂੰ ਇੱਕਜੁੱਟ ਕਰਨ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪ੍ਰੇਰਣਾ ਦਾ ਸਰੋਤ ਹਨ।

May be an image of one or more people, temple and text that says "ਰਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ PUTaRE ਪ੍ਰਕਾਸ਼ ਪੁਰਬ ਸ੍ਰੀਗੁਰੂ ਸ੍ਰੀ ਗੁਰੂ ਰਵਿਦਾਸ ਮਰਾਰਾਜ ਜੀ ® តមកបុំ្នក" MUE"

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੀ ਸੋਚ ਅਤੇ ਸਿਧਾਂਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਦਰਸਾਏ ਰਾਹ ‘ਤੇ ਚੱਲਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੀ ਰਹੇਗੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼