Punjab

ਪੰਜਾਬ ਦੇ ਸਕੂਲ 1 ਜੁਲਾਈ ਤੋਂ ਖੁੱਲ੍ਹਣਗੇ, ਗਰਮੀਆਂ ਦੀਆਂ ਛੁੱਟੀਆਂ ‘ਚ ਨਹੀਂ ਹੋਇਆ ਵਾਧਾ

ਪੰਜਾਬ ਦੇ ਸਕੂਲ 1 ਜੁਲਾਈ ਤੋਂ ਖੁੱਲ੍ਹਣਗੇ, ਗਰਮੀਆਂ ਦੀਆਂ ਛੁੱਟੀਆਂ 'ਚ ਨਹੀਂ ਹੋਇਆ ਵਾਧਾ

ਪੰਜਾਬ ਦੇ ਸਕੂਲ 1 ਜੁਲਾਈ ਤੋਂ ਖੁੱਲ੍ਹਣਗੇ, ਗਰਮੀਆਂ ਦੀਆਂ ਛੁੱਟੀਆਂ ‘ਚ ਨਹੀਂ ਹੋਇਆ ਵਾਧਾ

ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਅੱਜ ਸਮਾਪਤ ਹੋ ਰਹੀਆਂ ਹਨ। ਸਿੱਖਿਆ ਵਿਭਾਗ ਵੱਲੋਂ ਜਾਰੀ ਪਹਿਲਾਂ ਦੇ ਹੁਕਮਾਂ ਅਨੁਸਾਰ 1 ਜੁਲਾਈ ਤੋਂ ਸੂਬੇ ਭਰ ਦੇ ਸਕੂਲ ਆਮ ਸਮੇਂ ਅਨੁਸਾਰ ਮੁੜ ਖੁੱਲ੍ਹਣਗੇ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਨਿਯਮਤ ਤੌਰ ‘ਤੇ ਸ਼ੁਰੂ ਹੋਵੇਗੀ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਛੁੱਟੀਆਂ ਵਧਾਉਣ ਸਬੰਧੀ ਕਈ ਤਰ੍ਹਾਂ ਦੀਆਂ ਅਫ਼ਵਾਹਾਂ ਚੱਲ ਰਹੀਆਂ ਹਨ, ਪਰ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਵਿੱਚ ਕਿਸੇ ਵੀ ਤਰ੍ਹਾਂ ਦੇ ਵਾਧੇ ਦਾ ਕੋਈ ਐਲਾਨ ਨਹੀਂ ਕੀਤਾ ਗਿਆ। ਵਿਭਾਗ ਨੇ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਛੁੱਟੀਆਂ ਸਬੰਧੀ ਸਿਰਫ਼ ਸਰਕਾਰੀ ਨੋਟੀਫਿਕੇਸ਼ਨਾਂ ‘ਤੇ ਹੀ ਭਰੋਸਾ ਕਰਨ ਅਤੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਪੁਸ਼ਟ ਖ਼ਬਰਾਂ ਤੋਂ ਗੁੰਮਰਾਹ ਨਾ ਹੋਣ।

Summer vacation 2024: Heatwave forces Punjab to reschedule summer holidays;  other states that have changed summer holiday dates - The Economic Times

ਹੁੰਮਸ ਅਤੇ ਗਰਮੀ ਕਾਰਨ ਸਾਵਧਾਨੀ ਦੀ ਲੋੜ

ਭਾਵੇਂ ਮੌਨਸੂਨ ਅਜੇ ਪੰਜਾਬ ਵਿੱਚ ਪੂਰੀ ਤਰ੍ਹਾਂ ਨਹੀਂ ਪਹੁੰਚਿਆ, ਪਰ ਸੂਬੇ ਵਿੱਚ ਨਮੀ ਅਤੇ ਹੁੰਮਸ ਕਾਰਨ ਲੋਕਾਂ ਨੂੰ ਕਾਫ਼ੀ ਗਰਮੀ ਮਹਿਸੂਸ ਹੋ ਰਹੀ ਹੈ। ਮੌਸਮ ਵਿਭਾਗ ਨੇ ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਨੂੰ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰ ਤੋਂ ਬਾਹਰ ਨਾ ਨਿਕਲਣ ਅਤੇ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਹੈ।

Punjab School Summer Vacation 2024 begins in advance amid rising temperature

ਮੌਸਮ ਵਿਭਾਗ ਅਨੁਸਾਰ 1 ਜੁਲਾਈ ਤੋਂ ਪੰਜਾਬ ਵਿੱਚ ਪ੍ਰੀ-ਮੌਨਸੂਨ ਗਤੀਵਿਧੀਆਂ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਇਲਾਕਿਆਂ ਵਿੱਚ ਗਰਜ-ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।ਵਿਭਾਗ ਨੇ ਪੰਜਾਬ ਦੇ ਕਈ ਪੂਰਬੀ ਅਤੇ ਉੱਤਰੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਐੱਸ.ਏ.ਐੱਸ. ਨਗਰ (ਮੁਹਾਲੀ), ਪਟਿਆਲਾ, ਸੰਗਰੂਰ ਅਤੇ ਪਠਾਨਕੋਟ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।

ਵਿਦਿਆਰਥੀਆਂ ਅਤੇ ਮਾਪਿਆਂ ਲਈ ਅਪੀਲ

ਸਕੂਲ ਖੁੱਲ੍ਹਣ ਦੇ ਮੱਦੇਨਜ਼ਰ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਬੱਚਿਆਂ ਨੂੰ ਗਰਮੀ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਨਾਲ ਸਕੂਲ ਭੇਜਣ। ਨਾਲ ਹੀ, ਮੌਸਮ ਵਿੱਚ ਸੰਭਾਵਿਤ ਬਦਲਾਅ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਦੀ ਸਲਾਹ ਵੀ ਦਿੱਤੀ ਗਈ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼