Punjab

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਝੀਲ ਵਿੱਚ ਡੁੱਬਣ ਨਾਲ ਮੌਤ, ਪਰਿਵਾਰ ਨੇ ਲਾਸ਼ ਭਾਰਤ ਲਿਆਉਣ ਲਈ ਸਰਕਾਰਾਂ ਨੂੰ ਕੀਤੀ ਅਪੀਲ

ਜਰਮਨੀ/ਅੰਮ੍ਰਿਤਸਰ: ਜਰਮਨੀ ਤੋਂ ਪੰਜਾਬ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਸ਼ਪ੍ਰੀਤ ਸਿੰਘ, ਵਾਸੀ ਪਿੰਡ ਬੁੱਢਾ ਥੇਹ (ਨੇੜੇ ਬਾਬਾ ਬਕਾਲਾ, ਅੰਮ੍ਰਿਤਸਰ) ਵਜੋਂ ਹੋਈ ਹੈ। ਪਰਿਵਾਰਕ ਜਾਣਕਾਰੀ ਮੁਤਾਬਕ ਹਰਸ਼ਪ੍ਰੀਤ ਕਰੀਬ ਇੱਕ ਸਾਲ ਪਹਿਲਾਂ ਆਪਣੇ ਪਿਤਾ ਨੂੰ ਮਿਲਣ ਲਈ ਜਰਮਨੀ ਗਿਆ ਸੀ, ਜਿੱਥੇ ਉਸਦੇ ਪਿਤਾ ਪਿਛਲੇ ਲਗਭਗ ਸੱਤ ਸਾਲਾਂ ਤੋਂ ਰਹਿ ਰਹੇ ਹਨ।

youth dies in Germany

ਪਰਿਵਾਰ ਨੇ ਦੱਸਿਆ ਕਿ ਹਰਸ਼ਪ੍ਰੀਤ ਆਪਣੇ ਦੋਸਤਾਂ ਨਾਲ ਇੱਕ ਝੀਲ ‘ਤੇ ਤੈਰਾਕੀ ਲਈ ਗਿਆ ਸੀ। ਇਸ ਦੌਰਾਨ ਉਹ ਪਾਣੀ ਵਿੱਚ ਡੁੱਬ ਗਿਆ ਅਤੇ ਉਸਨੂੰ ਬਚਾਇਆ ਨਹੀਂ ਜਾ ਸਕਿਆ। ਇਹ ਘਟਨਾ ਪਰਿਵਾਰ ਲਈ ਬਹੁਤ ਵੱਡਾ ਸਦਮਾ ਬਣ ਕੇ ਸਾਹਮਣੇ ਆਈ ਹੈ।

youth dies in Germany

ਦੁਖੀ ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹਰਸ਼ਪ੍ਰੀਤ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਵਾਪਸ ਲਿਆਂਦਾ ਜਾਵੇ ਤਾਂ ਜੋ ਉਸਦਾ ਅੰਤਿਮ ਸੰਸਕਾਰ ਉਸਦੇ ਜੱਦੀ ਪਿੰਡ ਵਿੱਚ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਕੀਤਾ ਜਾ ਸਕੇ। ਪਰਿਵਾਰ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼