Punjab

ਪੰਜਾਬ ਕਾਂਗਰਸ ‘ਚ ਵੱਡੀ ਹਲਚਲ: ਚੰਨੀ ਦੇ ਨਿਵਾਸ ‘ਤੇ ਹੰਗਾਮੀ ਮੀਟਿੰਗ, ਹਾਈਕਮਾਨ ਤੱਕ ਅਵਾਜ਼ ਪਹੁੰਚਾਉਣ ਦਾ ਫੈਸਲਾ

ਪੰਜਾਬ ਕਾਂਗਰਸ ‘ਚ ਵੱਡੀ ਹਲਚਲ: ਚੰਨੀ ਦੇ ਨਿਵਾਸ ‘ਤੇ ਹੰਗਾਮੀ ਮੀਟਿੰਗ, ਹਾਈਕਮਾਨ ਤੱਕ ਅਵਾਜ਼ ਪਹੁੰਚਾਉਣ ਦਾ ਫੈਸਲਾ

ਪੰਜਾਬ ਕਾਂਗਰਸ ‘ਚ ਵੱਡੀ ਹਲਚਲ: ਚੰਨੀ ਦੇ ਨਿਵਾਸ ‘ਤੇ ਹੰਗਾਮੀ ਮੀਟਿੰਗ, ਹਾਈਕਮਾਨ ਤੱਕ ਅਵਾਜ਼ ਪਹੁੰਚਾਉਣ ਦਾ ਫੈਸਲਾ

ਮੋਰਿੰਡਾ/ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਉਸ ਵੇਲੇ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਸਥਿਤ ਨਿਵਾਸ ‘ਤੇ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ ਹੋਈ। ਇਹ ਮੀਟਿੰਗ ਕਾਂਗਰਸ ਵੱਲੋਂ ਚੰਨੀ ਨੂੰ ਕੰਪੇਨ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਤੋਂ ਬਾਅਦ ਬੁਲਾਈ ਗਈ ਸੀ।ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ ਸਾਬਕਾ ਅਤੇ ਮੌਜੂਦਾ ਵਿਧਾਇਕ ਸਮੇਤ ਲਗਭਗ 40 ਦੇ ਕਰੀਬ ਆਗੂ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਫੈਸਲਾ ਕੀਤਾ ਗਿਆ ਕਿ ਪਾਰਟੀ ਅੰਦਰ ਉਠ ਰਹੀਆਂ ਚਿੰਤਾਵਾਂ ਅਤੇ ਮੰਗਾਂ ਨੂੰ ਕਾਂਗਰਸ ਹਾਈਕਮਾਨ ਤੱਕ ਪਹੁੰਚਾਇਆ ਜਾਵੇਗਾ

 

ਹਾਈਕਮਾਨ ਨਾਲ ਗੱਲਬਾਤ ਦੀ ਮੰਗ

ਕਾਂਗਰਸੀ ਆਗੂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਹਾਈਕਮਾਨ ਨਾਲ ਕੋਈ ਵਿਰੋਧ ਨਹੀਂ, ਪਰ ਕੁਝ ਇਤਰਾਜ਼ ਜ਼ਰੂਰ ਹਨ, ਜਿਨ੍ਹਾਂ ਨੂੰ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਲੀਡਰਸ਼ਿਪ ਨੂੰ ਇਕ ਵਾਰ ਫਿਰ ਵਰਕਰਾਂ ਦੀਆਂ ਸ਼ਿਕਾਇਤਾਂ ਸੁਣਣੀਆਂ ਚਾਹੀਦੀਆਂ ਹਨ।

ਚੰਨੀ ਨੂੰ ਅੱਗੇ ਲਿਆਉਣ ਦੀ ਮੰਗ

ਕੁਝ ਆਗੂਆਂ ਨੇ ਖੁੱਲ੍ਹ ਕੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਪਾਰਟੀ ਵਿੱਚ ਵੱਡੀ ਭੂਮਿਕਾ ਮਿਲਣੀ ਚਾਹੀਦੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਆਉਣ ਵਾਲੀਆਂ ਚੋਣਾਂ ਵਿੱਚ ਚੰਨੀ ਦੀ ਲੋਕਪ੍ਰਿਯਤਾ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ।

ਰਾਜਨੀਤਿਕ ਤਿੱਖੇ ਬਿਆਨ ਤੇ ਪ੍ਰਤੀਕਿਰਿਆਵਾਂ

ਇਸ ਸਿਆਸੀ ਹਲਚਲ ਵਿਚਕਾਰ ਭਾਜਪਾ ਵੱਲੋਂ ਵੀ ਪ੍ਰਤੀਕਿਰਿਆ ਆਈ ਹੈ। ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਇਹ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ ਅਤੇ ਭਾਜਪਾ ਦੀ ਕੋਈ ਭੂਮਿਕਾ ਨਹੀਂ।

ਇਸ ਦੇ ਨਾਲ ਹੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਧੜੇਬੰਦੀ ਵਧ ਰਹੀ ਹੈ ਅਤੇ ਕੁਝ ਆਗੂ ਇੱਕ ਧੜੇ ਵੱਲ ਖਿਸਕ ਰਹੇ ਹਨ।

ਵੱਡੇ ਆਗੂਆਂ ਦੀ ਹਾਜ਼ਰੀ

ਮੀਟਿੰਗ ਵਿੱਚ ਓ.ਪੀ. ਸੋਨੀ, ਰਾਣਾ ਗੁਰਜੀਤ ਸਿੰਘ, ਭਾਰਤ ਭੂਸ਼ਣ ਆਸ਼ੂ, ਗੁਰਪ੍ਰੀਤ ਕਾਂਗੜ, ਦਵਿੰਦਰ ਘੁਬਾਇਆ, ਨਾਜ਼ਰ ਸਿੰਘ ਮਾਨਸ਼ਾਹੀਆ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਰਹੇ।

ਲੀਡਰਾਂ ਦੇ ਵੱਖ-ਵੱਖ ਬਿਆਨ

ਕੁਝ ਆਗੂਆਂ ਨੇ ਕਿਹਾ ਕਿ ਲੋਕ ਚੰਨੀ ਨੂੰ ਅੱਗੇ ਦੇਖਣਾ ਚਾਹੁੰਦੇ ਹਨ, ਜਦਕਿ ਕੁਝ ਨੇ ਕਿਹਾ ਕਿ ਇਹ ਮੀਟਿੰਗ ਸਿਰਫ਼ ਪਾਰਟੀ ਰਣਨੀਤੀ ਅਤੇ ਵਿਚਾਰ-ਵਟਾਂਦਰੇ ਲਈ ਸੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼