Punjab

4 ਜੁਲਾਈ 1955 ਦੀ ਯਾਦ ‘ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਨੂੰ ਕੀਤਾ ਯਾਦ

4 ਜੁਲਾਈ 1955 ਦੀ ਯਾਦ 'ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਹਮਲੇ ਨੂੰ ਕੀਤਾ ਯਾਦ

4 ਜੁਲਾਈ 1955 ਦੀ ਯਾਦ ‘ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਨੂੰ ਕੀਤਾ ਯਾਦ

ਅੰਮ੍ਰਿਤਸਰ: ਪੰਜਾਬੀ ਸੂਬਾ ਮੋਰਚੇ ਦੌਰਾਨ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਹੋਏ ਹਮਲੇ ਦੀ ਯਾਦ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਜਦਕਿ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।

May be an image of text

ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਇਤਿਹਾਸ ਦੌਰਾਨ ਵੱਖ-ਵੱਖ ਸਮਿਆਂ ਵਿੱਚ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਸ਼ਾਨਾ ਬਣਾਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਵੀ ਉਸ ਵੇਲੇ ਦੀ ਸਰਕਾਰ ਨੇ ਸਿੱਖਾਂ ਦੀ ਆਵਾਜ਼ ਦਬਾਉਣ ਲਈ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਤੇ ਕਾਰਵਾਈ ਕੀਤੀ, ਜਿਸ ਦੀ ਯਾਦ ਸਿੱਖ ਕੌਮ ਲਈ ਅੱਜ ਵੀ ਮਹੱਤਵਪੂਰਨ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਭਾਸ਼ਾ ਦੇ ਆਧਾਰ ‘ਤੇ ਸੂਬਿਆਂ ਦੀ ਮੁੜ ਵੰਡ ਸਮੇਂ ਪੰਜਾਬੀਆਂ ਨਾਲ ਵਿਤਕਰਾ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਅਕਾਲੀ ਆਗੂਆਂ ਅਤੇ ਕਾਰਕੁਨਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਪੁਲਿਸ ਕਾਰਵਾਈ ਕੀਤੀ ਗਈ, ਜਿਸ ਨੂੰ ਉਹ ਸਿੱਖ ਇਤਿਹਾਸ ਦਾ ਦੁਖਦਾਈ ਅਧਿਆਇ ਕਰਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਸੇਵਾ ਅਤੇ ਰੱਖਿਆ ਲਈ ਹਮੇਸ਼ਾ ਅਹਿਮ ਯੋਗਦਾਨ ਪਾਇਆ ਹੈ, ਪਰ ਸਿੱਖਾਂ ਦੀਆਂ ਹੱਕੀ ਮੰਗਾਂ ਨੂੰ ਕਈ ਵਾਰ ਅਣਗੌਲਿਆ ਕੀਤਾ ਗਿਆ। ਸਮਾਗਮ ਦੌਰਾਨ ਢਾਡੀ ਜਥਿਆਂ ਨੇ ਵੀ ਇਤਿਹਾਸਕ ਘਟਨਾਵਾਂ ਦਾ ਵਰਣਨ ਕਰਦਿਆਂ ਸੰਗਤ ਨਾਲ ਸਿੱਖ ਇਤਿਹਾਸ ਦੀ ਸਾਂਝ ਪਾਈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼