Punjab

ਮਜੀਠਾ ਥਾਣਾ ਮਾਮਲਾ: ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਪੱਕੀ ਜ਼ਮਾਨ

ਮਜੀਠਾ ਥਾਣਾ ਮਾਮਲਾ: ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਪੱਕੀ ਜ਼ਮਾਨ

ਮਜੀਠਾ ਥਾਣਾ ਮਾਮਲਾ: ਬਿਕਰਮ ਮਜੀਠੀਆ ਸਮੇਤ 3 ਨੂੰ ਮਿਲੀ ਪੱਕੀ ਜ਼ਮਾਨ

ਅੰਮ੍ਰਿਤਸਰ: ਮਜੀਠਾ ਥਾਣਾ ਕਥਿਤ ਹਮਲਾ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਮਿਲੀ ਹੈ। ਸਥਾਨਕ ਅਦਾਲਤ ਨੇ ਅੱਜ ਉਨ੍ਹਾਂ ਸਮੇਤ ਦੋ ਸਾਥੀਆਂ—ਜੋਧ ਸਿੰਘ ਸਮਰਾ ਅਤੇ ਅਕਾਲੀ ਆਗੂ ਜਤਿੰਦਰ ਸਿੰਘ—ਨੂੰ ਪੱਕੀ ਜ਼ਮਾਨਤ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਅਦਾਲਤ ਨੇ ਬੀਤੇ ਦਿਨ ਸੁਣਵਾਈ ਕਰਕੇ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਦੁਪਹਿਰ ਮੁੜ ਸੁਣਵਾਈ ਦੌਰਾਨ ਅਦਾਲਤ ਨੇ ਤਿੰਨਾਂ ਨੂੰ ਜ਼ਮਾਨਤ ਪ੍ਰਵਾਨ ਕਰ ਲਈ। ਮਾਮਲੇ ਦੀ ਸੁਣਵਾਈ ਦੌਰਾਨ ਪੁਲਿਸ ਵੱਲੋਂ ਦੋਸ਼ ਲਗਾਏ ਗਏ ਸਨ ਕਿ ਮਜੀਠੀਆ ਨੇ ਆਪਣਾ ਮੋਬਾਈਲ ਫੋਨ ਜਾਂਚ ਲਈ ਪੇਸ਼ ਨਹੀਂ ਕੀਤਾ, ਘਟਨਾ ਵਾਲੇ ਦਿਨ ਉਨ੍ਹਾਂ ਕੋਲ ਹਥਿਆਰ ਹੋਣ ਦਾ ਸ਼ੱਕ ਜਤਾਇਆ ਗਿਆ ਸੀ, ਸਰਕਾਰੀ ਦਸਤਾਵੇਜ਼ਾਂ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਵੀ ਲਗਾਏ ਗਏ ਸਨ ਅਤੇ ਕੁਝ ਸਾਥੀਆਂ ਦੇ ਫੋਨਾਂ ਦੀ ਜਾਂਚ ਦੀ ਲੋੜ ਦੱਸੀ ਗਈ ਸੀ।

featured-img

ਦੂਜੇ ਪਾਸੇ ਬਚਾਅ ਪੱਖ ਵੱਲੋਂ ਇਨ੍ਹਾਂ ਦੋਸ਼ਾਂ ਨੂੰ ਨਕਾਰਿਆ ਗਿਆ ਅਤੇ ਕਿਹਾ ਗਿਆ ਕਿ ਮਜੀਠੀਆ ਕੋਲ ਕੋਈ ਹਥਿਆਰ ਨਹੀਂ ਸੀ ਅਤੇ ਨਾ ਹੀ ਕਿਸੇ ਦਸਤਾਵੇਜ਼ ਨੂੰ ਨੁਕਸਾਨ ਪਹੁੰਚਾਇਆ ਗਿਆ। ਉਨ੍ਹਾਂ ਨੇ ਅਦਾਲਤ ਨੂੰ ਕਿਹਾ ਕਿ ਜੇਕਰ ਪੁਲਿਸ ਕੋਲ ਕੋਈ ਸਬੂਤ ਜਾਂ ਵੀਡੀਓ ਹੈ ਤਾਂ ਉਹ ਪੇਸ਼ ਕੀਤੇ ਜਾਣ। ਅਦਾਲਤ ਨੇ ਪੁਲਿਸ ਨੂੰ ਸਬੂਤ ਪੇਸ਼ ਕਰਨ ਲਈ ਸਮਾਂ ਦਿੱਤਾ ਸੀ, ਪਰ ਨਿਰਧਾਰਿਤ ਸਮੇਂ ਤੱਕ ਕੋਈ ਵੀ ਪੱਕਾ ਸਬੂਤ ਪੇਸ਼ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਕੇ ਅੱਜ ਪੱਕੀ ਜ਼ਮਾਨਤ ਦੇ ਹੁਕਮ ਜਾਰੀ ਕਰ ਦਿੱਤੇ।

SC rejects Punjab Govt plea challenging SAD leader Bikram Majithia's bail  in drugs case - The Tribune

ਦੱਸਣਯੋਗ ਹੈ ਕਿ ਇਹ ਮਾਮਲਾ ਨਗਰ ਕੌਂਸਲ ਚੋਣਾਂ ਦੌਰਾਨ ਵਾਪਰੀ ਘਟਨਾ ਨਾਲ ਜੁੜਿਆ ਹੋਇਆ ਹੈ। ਉਸ ਸਮੇਂ ਅਕਾਲੀ ਦਲ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਦੇ ਇੱਕ ਸਮਰਥਕ ਨੂੰ ਪੁਲਿਸ ਨੇ ਗੈਰ-ਕਾਨੂੰਨੀ ਤੌਰ ‘ਤੇ ਹਿਰਾਸਤ ਵਿੱਚ ਲਿਆ ਸੀ, ਜਿਸ ਦੇ ਵਿਰੋਧ ਵਿੱਚ ਥਾਣੇ ਦੇ ਬਾਹਰ ਧਰਨਾ ਦਿੱਤਾ ਗਿਆ ਸੀ। ਉਸੇ ਧਰਨੇ ਦੌਰਾਨ ਕਥਿਤ ਥਾਣੇ ‘ਤੇ ਹਮਲੇ ਦੇ ਦੋਸ਼ ਲਗਾਏ ਗਏ ਸਨ, ਜਿਸ ਤੋਂ ਬਾਅਦ ਪੁਲਿਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਸੀ ਅਤੇ ਮਜੀਠੀਆ ਦੀ ਰਿਹਾਇਸ਼ ‘ਤੇ ਛਾਪੇਮਾਰੀ ਵੀ ਕੀਤੀ ਗਈ ਸੀ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼