Punjab

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਸੇਵਾ ਕੇਂਦਰਾਂ ਦੀਆਂ ਕਈ ਸੇਵਾਵਾਂ 30 ਸਤੰਬਰ ਤੱਕ ਮੁਫ਼ਤ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਸੇਵਾ ਕੇਂਦਰਾਂ ਦੀਆਂ ਕਈ ਸੇਵਾਵਾਂ 30 ਸਤੰਬਰ ਤੱਕ ਮੁਫ਼ਤ

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਸੇਵਾ ਕੇਂਦਰਾਂ ਦੀਆਂ ਕਈ ਸੇਵਾਵਾਂ 30 ਸਤੰਬਰ ਤੱਕ ਮੁਫ਼ਤ

ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾਣ ਵਾਲੀਆਂ ਕਈ ਮਹੱਤਵਪੂਰਨ ਸੇਵਾਵਾਂ ਨੂੰ ਨਿਰਧਾਰਿਤ ਸਮੇਂ ਲਈ ਮੁਫ਼ਤ ਕਰ ਦਿੱਤਾ ਹੈ। ਇਸ ਫ਼ੈਸਲੇ ਤਹਿਤ ਹੁਣ ਲੋਕਾਂ ਨੂੰ ਕਰੀਬ 9 ਤੋਂ 11 ਸਰਕਾਰੀ ਸੇਵਾਵਾਂ ਲਈ ਕੋਈ ਵੀ ਫੀਸ ਅਦਾ ਨਹੀਂ ਕਰਨੀ ਪਵੇਗੀ।

Punjab Sewa Kendra in Ladhewali,Jalandhar - Government Organisations near  me in Jalandhar - Justdial

1 ਜੁਲਾਈ ਤੋਂ 30 ਸਤੰਬਰ ਤੱਕ ਮਿਲੇਗਾ ਲਾਭ

ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਸਕੀਮ 1 ਜੁਲਾਈ ਤੋਂ 30 ਸਤੰਬਰ 2026 ਤੱਕ ਲਾਗੂ ਰਹੇਗੀ। ਇਸ ਯੋਜਨਾ ਦਾ ਲਾਭ ਸੂਬੇ ਭਰ ਦੇ ਹਜ਼ਾਰਾਂ ਲੋਕ ਲੈ ਰਹੇ ਹਨ। ਬਾਬਾ ਬਕਾਲਾ ਸਾਹਿਬ ਸਥਿਤ ਸੇਵਾ ਕੇਂਦਰ ਵਿੱਚ ਵੀ ਲੋਕਾਂ ਵੱਲੋਂ ਇਸ ਸਕੀਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮ ਕਰਵਾਉਣ ਲਈ ਪਹੁੰਚ ਰਹੇ ਹਨ।

Sewa kendra ਦਾ Reality check, ਲੋਕਾਂ ਦਾ ਕਹਿਣੈ ਸਰਕਾਰ ਬਦਲਣ 'ਤੇ ਸਰਕਾਰੀ ਦਫਤਰਾਂ  'ਚ ਕੰਮਾਂ ਦਾ ਹੋਇਆ ਸੁਧਾਰ

ਇਨ੍ਹਾਂ ਸੇਵਾਵਾਂ ਲਈ ਨਹੀਂ ਦੇਣੀ ਪਵੇਗੀ ਕੋਈ ਫੀਸ

ਸਕੀਮ ਤਹਿਤ ਹੇਠ ਲਿਖੀਆਂ ਸੇਵਾਵਾਂ ਪੂਰੀ ਤਰ੍ਹਾਂ ਮੁਫ਼ਤ ਕਰ ਦਿੱਤੀਆਂ ਗਈਆਂ ਹਨ:

  • ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਵਾਉਣਾ।
  • ਜਨਮ ਸਰਟੀਫਿਕੇਟ ਵਿੱਚ ਦਰੁਸਤੀ ਕਰਵਾਉਣਾ।
  • ਜਨਮ ਦਾ ਲੇਟ ਇੰਦਰਾਜ (Late Registration) ਕਰਵਾਉਣਾ।
  • ਜਾਤੀ (ਕਾਸਟ) ਸਰਟੀਫਿਕੇਟ ਬਣਵਾਉਣਾ।
  • ਰਿਹਾਇਸ਼ (Residence) ਸਰਟੀਫਿਕੇਟ ਪ੍ਰਾਪਤ ਕਰਨਾ।
  • ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਰਟੀਫਿਕੇਟਾਂ ਦੀਆਂ ਡੁਪਲੀਕੇਟ ਕਾਪੀਆਂ ਪ੍ਰਾਪਤ ਕਰਨਾ।

ਲੋੜਵੰਦ ਪਰਿਵਾਰਾਂ ਨੂੰ ਮਿਲੇਗੀ ਵੱਡੀ ਰਾਹਤ

ਸਰਕਾਰ ਦੇ ਇਸ ਫ਼ੈਸਲੇ ਨਾਲ ਖ਼ਾਸ ਤੌਰ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ। ਪਹਿਲਾਂ ਇਨ੍ਹਾਂ ਸੇਵਾਵਾਂ ਲਈ ਲੋਕਾਂ ਨੂੰ ਨਿਰਧਾਰਿਤ ਫੀਸ ਅਦਾ ਕਰਨੀ ਪੈਂਦੀ ਸੀ, ਪਰ ਹੁਣ ਨਿਰਧਾਰਿਤ ਸਮੇਂ ਦੌਰਾਨ ਇਹ ਸਾਰੀਆਂ ਸੇਵਾਵਾਂ ਮੁਫ਼ਤ ਉਪਲਬਧ ਹਨ।

Many services of Sewa Kendra in Punjab are free

ਸੇਵਾ ਕੇਂਦਰਾਂ ਵਿੱਚ ਵਧੀ ਲਾਭਪਾਤਰੀਆਂ ਦੀ ਗਿਣਤੀ

ਸੇਵਾ ਕੇਂਦਰ ਬਾਬਾ ਬਕਾਲਾ ਸਾਹਿਬ ਦੇ ਮੁਲਾਜ਼ਮ ਚਸਦੀਪ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਇਹ ਸਾਰੀਆਂ ਸੇਵਾਵਾਂ 1 ਜੁਲਾਈ ਤੋਂ 30 ਸਤੰਬਰ 2026 ਤੱਕ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਕੀਮ ਸ਼ੁਰੂ ਹੋਣ ਤੋਂ ਬਾਅਦ ਸੇਵਾ ਕੇਂਦਰ ਵਿੱਚ ਲਾਭਪਾਤਰੀਆਂ ਦੀ ਗਿਣਤੀ ਵਿੱਚ ਕਾਫ਼ੀ ਵਾਧਾ ਹੋਇਆ ਹੈ ਅਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਆਪਣੇ ਦਸਤਾਵੇਜ਼ ਬਣਵਾਉਣ ਅਤੇ ਸੋਧ ਕਰਵਾਉਣ ਲਈ ਪਹੁੰਚ ਰਹੇ ਹਨ।

ਲੋਕਾਂ ਲਈ ਜਾਰੀ ਕੀਤੀ ਗਈ ਅਹਿਮ ਸਲਾਹ

ਸੇਵਾ ਕੇਂਦਰ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਟੋਕਨ ਸੇਵਾ ਕੇਂਦਰ ਨਾ ਆਉਣ। ਪਹਿਲਾਂ ਟੋਕਨ ਪ੍ਰਾਪਤ ਕਰਕੇ ਉਸ ‘ਤੇ ਦਰਜ ਸਮੇਂ ਅਨੁਸਾਰ ਹੀ ਸੇਵਾ ਕੇਂਦਰ ਪਹੁੰਚਣ, ਤਾਂ ਜੋ ਉਨ੍ਹਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਸਮੇਂ ਸਿਰ ਸੇਵਾਵਾਂ ਮਿਲ ਸਕਣ ਅਤੇ ਸੇਵਾ ਕੇਂਦਰਾਂ ਵਿੱਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼