Punjab

ਜਨਮਦਿਨ ਪਾਰਟੀ ਤੋਂ ਬਾਅਦ 22 ਸਾਲਾ ਨੌਜਵਾਨ ਦੀ ਭੇਦਭਰੀ ਮੌਤ, ਪਰਿਵਾਰ ਨੇ ਦੋਸਤਾਂ ‘ਤੇ ਕਤਲ ਦੇ ਲਗਾਏ ਦੋਸ਼

ਜਨਮਦਿਨ ਪਾਰਟੀ ਤੋਂ ਬਾਅਦ 22 ਸਾਲਾ ਨੌਜਵਾਨ ਦੀ ਭੇਦਭਰੀ ਮੌਤ, ਪਰਿਵਾਰ ਨੇ ਦੋਸਤਾਂ 'ਤੇ ਕਤਲ ਦੇ ਲਗਾਏ ਦੋਸ਼

ਜਨਮਦਿਨ ਪਾਰਟੀ ਤੋਂ ਬਾਅਦ 22 ਸਾਲਾ ਨੌਜਵਾਨ ਦੀ ਭੇਦਭਰੀ ਮੌਤ, ਪਰਿਵਾਰ ਨੇ ਦੋਸਤਾਂ ‘ਤੇ ਕਤਲ ਦੇ ਲਗਾਏ ਦੋਸ਼

ਲੁਧਿਆਣਾ: ਲੁਧਿਆਣਾ ਦੇ ਸਾਹਨੇਵਾਲ ਇਲਾਕੇ ਅਧੀਨ ਪੈਂਦੇ ਮੁੰਡੀਆਂ ਦੇ ਸਰਕਾਰੀ ਫਲੈਟਾਂ ਵਿੱਚ ਇੱਕ 22 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਚੌਥੀ ਮੰਜ਼ਿਲ ਤੋਂ ਹੇਠਾਂ ਮਿਲੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ, ਜਦਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਨਮਦਿਨ ਪਾਰਟੀ ‘ਚ ਗਿਆ ਸੀ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਬੀਤੀ ਰਾਤ ਆਪਣੇ ਦੋਸਤਾਂ ਨਾਲ ਇੱਕ ਜਨਮਦਿਨ ਪਾਰਟੀ ਵਿੱਚ ਸ਼ਾਮਲ ਹੋਣ ਗਿਆ ਸੀ। ਪਾਰਟੀ ਤੋਂ ਬਾਅਦ ਉਸ ਦੀ ਚੌਥੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ। ਇਹ ਘਟਨਾ ਕਿਵੇਂ ਵਾਪਰੀ, ਇਸ ਬਾਰੇ ਹਾਲੇ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ।

Celebrate Your Special Day: Adventure-Filled Resorts in Bangalore Perfect for Birthday Parties

ਪਰਿਵਾਰ ਨੇ ਲਗਾਏ ਕਤਲ ਦੇ ਦੋਸ਼

ਮ੍ਰਿਤਕ ਦੇ ਪਰਿਵਾਰ ਦਾ ਦਾਅਵਾ ਹੈ ਕਿ ਪਾਰਟੀ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਦਾ ਪੁੱਤਰ ਦੋਸਤਾਂ ਨਾਲ ਛੱਤ ‘ਤੇ ਹੀ ਸੋ ਗਿਆ ਸੀ। ਪਰਿਵਾਰ ਦਾ ਇਲਜ਼ਾਮ ਹੈ ਕਿ ਜਿਨ੍ਹਾਂ ਦੋਸਤਾਂ ਨੇ ਉਸ ਨੂੰ ਪਾਰਟੀ ਵਿੱਚ ਬੁਲਾਇਆ ਸੀ, ਉਨ੍ਹਾਂ ਨੇ ਹੀ ਉਸ ਨੂੰ ਛੱਤ ਤੋਂ ਹੇਠਾਂ ਸੁੱਟ ਦਿੱਤਾ।

LUDHIANA YOUTH MYSTERIOUS DEATH

ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਪਾਰਟੀ ਦੌਰਾਨ ਕੁਝ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਨੂੰ ਛੱਤ ਤੋਂ ਧੱਕਾ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਨੌਜਵਾਨ ਕਾਫ਼ੀ ਸਮੇਂ ਤੱਕ ਜ਼ਖ਼ਮੀ ਹਾਲਤ ਵਿੱਚ ਪਿਆ ਰਿਹਾ। ਬਾਅਦ ਵਿੱਚ ਉਸ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਦੋਸਤਾਂ ਨੇ ਦੋਸ਼ਾਂ ਤੋਂ ਕੀਤਾ ਇਨਕਾਰ

ਦੂਜੇ ਪਾਸੇ, ਮ੍ਰਿਤਕ ਦੇ ਇੱਕ ਦੋਸਤ ਨੇ ਪਰਿਵਾਰ ਵੱਲੋਂ ਲਗਾਏ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਜਨਮਦਿਨ ਪਾਰਟੀ ਆਮ ਢੰਗ ਨਾਲ ਹੋਈ ਸੀ। ਉਸ ਦਾ ਕਹਿਣਾ ਹੈ ਕਿ ਪਾਰਟੀ ਖ਼ਤਮ ਹੋਣ ਤੋਂ ਬਾਅਦ ਮ੍ਰਿਤਕ ਕਿੱਥੇ ਗਿਆ ਜਾਂ ਉਸ ਨਾਲ ਕੀ ਵਾਪਰਿਆ, ਇਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ। ਦੋਸਤ ਨੇ ਇਹ ਵੀ ਦਾਅਵਾ ਕੀਤਾ ਕਿ ਮ੍ਰਿਤਕ ਨੇ ਨਸ਼ਾ ਕੀਤਾ ਹੋਇਆ ਸੀ।

ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਪੁਲਿਸ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੇਕਰ ਕਿਸੇ ਵੀ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਫਿਲਹਾਲ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲਿਸ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼