Punjab

ਤਰਨਤਾਰਨ ਦੀ ਨੌਜਵਾਨ ਲੜਕੀ ਦੀ ਵਿਦੇਸ਼ ‘ਚ ਮੌਤ, ਗਰੀਬ ਪਰਿਵਾਰ ਨੇ ਸਰਕਾਰ ਤੇ ਐੱਨਆਰਆਈ ਭਾਈਚਾਰੇ ਕੋਲ ਕੀਤੀ ਅਪੀਲ

ਤਰਨਤਾਰਨ ਦੀ ਨੌਜਵਾਨ ਲੜਕੀ ਦੀ ਵਿਦੇਸ਼ 'ਚ ਮੌਤ, ਗਰੀਬ ਪਰਿਵਾਰ ਨੇ ਸਰਕਾਰ ਤੇ ਐੱਨਆਰਆਈ ਭਾਈਚਾਰੇ ਕੋਲ ਕੀਤੀ ਅਪੀਲ

ਤਰਨਤਾਰਨ ਦੀ ਨੌਜਵਾਨ ਲੜਕੀ ਦੀ ਵਿਦੇਸ਼ ‘ਚ ਮੌਤ, ਗਰੀਬ ਪਰਿਵਾਰ ਨੇ ਸਰਕਾਰ ਤੇ ਐੱਨਆਰਆਈ ਭਾਈਚਾਰੇ ਕੋਲ ਕੀਤੀ ਅਪੀਲ

ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਲੌਹਕਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਰੋਜ਼ੀ-ਰੋਟੀ ਦੀ ਭਾਲ ਵਿੱਚ ਅਰਮੀਨੀਆ ਗਈ ਨੌਜਵਾਨ ਲੜਕੀ ਨਗੀਤਾ ਦੀ ਬਿਮਾਰੀ ਕਾਰਨ ਮੌਤ ਹੋ ਗਈ। ਇਸ ਖ਼ਬਰ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਘਰ ਦੇ ਹਾਲਾਤ ਸੁਧਾਰਨ ਲਈ ਗਈ ਸੀ ਵਿਦੇਸ਼

ਪਰਿਵਾਰਕ ਮੈਂਬਰਾਂ ਮੁਤਾਬਕ, ਨਗੀਤਾ ਨੇ ਬੀ.ਏ. ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਘਰ ਦੀ ਆਰਥਿਕ ਸਥਿਤੀ ਸੁਧਾਰਨ ਲਈ ਕਰੀਬ ਇੱਕ ਸਾਲ ਪਹਿਲਾਂ ਅਰਮੀਨੀਆ ਦਾ ਰੁਖ ਕੀਤਾ ਸੀ। ਪਰਿਵਾਰ ਨੇ ਕਰਜ਼ਾ ਲੈ ਕੇ ਲਗਭਗ ਸਾਢੇ ਚਾਰ ਲੱਖ ਰੁਪਏ ਖਰਚ ਕਰਕੇ ਉਸ ਨੂੰ ਵਿਦੇਸ਼ ਭੇਜਿਆ ਸੀ।

PUNJABI GIRL DEATH ARMENIA

ਇਲਾਜ ਦੌਰਾਨ ਹੋਈ ਮੌਤ

ਮ੍ਰਿਤਕਾ ਦੇ ਚਾਚਾ ਗੁਰਚਰਨ ਸਿੰਘ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਨਗੀਤਾ ਦੀ ਸਿਹਤ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪਰਿਵਾਰ ਨੇ ਇਲਾਜ ਲਈ ਕਰਜ਼ਾ ਲੈ ਕੇ ਪੈਸੇ ਵੀ ਭੇਜੇ, ਪਰ ਇਲਾਜ ਦੌਰਾਨ ਹੀ ਉਸ ਦੀ ਮੌਤ ਹੋ ਗਈ।

Punjabi girl death Armenia

ਉਨ੍ਹਾਂ ਦੱਸਿਆ ਕਿ ਪਰਿਵਾਰ ਬਹੁਤ ਗਰੀਬ ਹੈ ਅਤੇ ਛੇ ਧੀਆਂ ਵਾਲੇ ਇਸ ਘਰ ਦੀ ਆਰਥਿਕ ਮਦਦ ਕਰਨ ਦੀ ਉਮੀਦ ਨਾਲ ਨਗੀਤਾ ਵਿਦੇਸ਼ ਗਈ ਸੀ। ਹਾਲਾਂਕਿ ਕੁਝ ਮਹੀਨੇ ਪਹਿਲਾਂ ਹੀ ਉਸ ਨੂੰ ਉੱਥੇ ਕੰਮ ਮਿਲਿਆ ਸੀ, ਪਰ ਬਿਮਾਰੀ ਕਾਰਨ ਉਸ ਦੀ ਜ਼ਿੰਦਗੀ ਅਚਾਨਕ ਖ਼ਤਮ ਹੋ ਗਈ।

ਪਰਿਵਾਰ ਨੇ ਮੰਗੀ ਮਦਦ

ਪਿੰਡ ਦੇ ਸਰਪੰਚ ਗੁਰਜੀਤ ਸਿੰਘ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਐੱਨਆਰਆਈ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਗਰੀਬ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇ। ਉੱਧਰ, ਮ੍ਰਿਤਕਾ ਦੇ ਪਰਿਵਾਰ ਨੇ ਵੀ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਕੋਲ ਬੇਨਤੀ ਕੀਤੀ ਹੈ ਕਿ ਨਗੀਤਾ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਸਹਿਯੋਗ ਦਿੱਤਾ ਜਾਵੇ, ਤਾਂ ਜੋ ਪਰਿਵਾਰ ਆਪਣੀ ਧੀ ਦੇ ਆਖ਼ਰੀ ਦਰਸ਼ਨ ਕਰ ਸਕੇ ਅਤੇ ਅੰਤਿਮ ਸੰਸਕਾਰ ਦੀਆਂ ਰਸਮਾਂ ਨਿਭਾ ਸਕੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼