Punjab

44 ਸਾਲ ਦੀ ਉਮਰ ਵਿੱਚ ਲਿਆ ਆਖ਼ਰੀ ਸਾਹ, ਦੇਸ਼-ਵਿਦੇਸ਼ ਦੇ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

44 ਸਾਲ ਦੀ ਉਮਰ ਵਿੱਚ ਲਿਆ ਆਖ਼ਰੀ ਸਾਹ, ਦੇਸ਼-ਵਿਦੇਸ਼ ਦੇ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

44 ਸਾਲ ਦੀ ਉਮਰ ਵਿੱਚ ਲਿਆ ਆਖ਼ਰੀ ਸਾਹ, ਦੇਸ਼-ਵਿਦੇਸ਼ ਦੇ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ: ਪੰਜਾਬ ਦੇ ਕਬੱਡੀ ਜਗਤ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਦੇ ਵਸਨੀਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਤੇ ਕੋਚ ਗੁਰਪ੍ਰੀਤ ਸਿੰਘ ਉਰਫ਼ ਗੋਪੀ ਧੂੜਕੋਟ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਖੇਡ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਗੋਪੀ ਧੂੜਕੋਟ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਬਠਿੰਡਾ ਸਥਿਤ ਏਮਜ਼ ਹਸਪਤਾਲ ਵਿੱਚ ਇਲਾਜ ਅਧੀਨ ਸਨ। ਇਲਾਜ ਦੌਰਾਨ ਉਨ੍ਹਾਂ ਨੇ 44 ਸਾਲ ਦੀ ਉਮਰ ਵਿੱਚ ਆਖ਼ਰੀ ਸਾਹ ਲਿਆ। ਗੋਪੀ ਧੂੜਕੋਟ ਨੇ ਕੈਨੇਡਾ, ਇੰਗਲੈਂਡ, ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਆਪਣੀ ਸ਼ਾਨਦਾਰ ਖੇਡ ਨਾਲ ਕਬੱਡੀ ਨੂੰ ਨਵੀਂ ਪਛਾਣ ਦਿਵਾਈ। ਇੱਕ ਸਫ਼ਲ ਅੰਤਰਰਾਸ਼ਟਰੀ ਖਿਡਾਰੀ ਹੋਣ ਦੇ ਨਾਲ-ਨਾਲ ਉਹ ਕੋਚ ਵਜੋਂ ਵੀ ਨੌਜਵਾਨ ਖਿਡਾਰੀਆਂ ਨੂੰ ਤਿਆਰ ਕਰ ਰਹੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਦੇਸ਼ ਅਤੇ ਵਿਦੇਸ਼ ਵਿੱਚ ਰਹਿੰਦੇ ਕਬੱਡੀ ਖਿਡਾਰੀਆਂ, ਖੇਡ ਪ੍ਰੇਮੀਆਂ ਅਤੇ ਪ੍ਰਸ਼ੰਸਕਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Sad News: ਪ੍ਰਸਿੱਧ ਕਬੱਡੀ ਖਿਡਾਰੀ ਦਾ ਦੇਹਾਂਤ, ਖੇਡ ਜਗਤ 'ਚ ਸੋਗ ਦੀ ਲਹਿਰ - Sad News  Famous Kabaddi player passes away wave of mourning in the sports world

ਗੋਪੀ ਧੂੜਕੋਟ ਆਪਣੇ ਪਿੱਛੇ ਪਤਨੀ, ਦੋ ਬੱਚੇ—ਇੱਕ 14 ਸਾਲ ਅਤੇ ਦੂਜਾ ਸਿਰਫ਼ 2 ਸਾਲ ਦਾ—ਅਤੇ ਬਜ਼ੁਰਗ ਮਾਤਾ-ਪਿਤਾ ਛੱਡ ਗਏ ਹਨ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਪਰਿਵਾਰ ਗਹਿਰੇ ਸਦਮੇ ਵਿੱਚ ਹੈ ਅਤੇ ਪਿੰਡ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਗੋਪੀ ਧੂੜਕੋਟ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਧੂੜਕੋਟ ਰਣਸੀਂਹ ਵਿਖੇ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਪਿੰਡ ਵਾਸੀ, ਖੇਡ ਪ੍ਰੇਮੀ, ਕਬੱਡੀ ਖਿਡਾਰੀ ਅਤੇ ਦੇਸ਼-ਵਿਦੇਸ਼ ਤੋਂ ਆਏ ਉਨ੍ਹਾਂ ਦੇ ਸਾਥੀਆਂ ਨੇ ਨਮ ਅੱਖਾਂ ਨਾਲ ਆਪਣੇ ਚਹੇਤੇ ਖਿਡਾਰੀ ਨੂੰ ਅੰਤਿਮ ਵਿਦਾਈ ਦਿੱਤੀ। ਗੋਪੀ ਧੂੜਕੋਟ ਦਾ ਵਿਛੋੜਾ ਪੰਜਾਬ ਦੀ ਕਬੱਡੀ ਲਈ ਇੱਕ ਅਜਿਹਾ ਘਾਟਾ ਮੰਨਿਆ ਜਾ ਰਿਹਾ ਹੈ, ਜਿਸ ਦੀ ਭਰਪਾਈ ਕਰਨੀ ਆਸਾਨ ਨਹੀਂ ਹੋਵੇਗੀ। ਉਨ੍ਹਾਂ ਦਾ ਖੇਡ ਪ੍ਰਤੀ ਸਮਰਪਣ ਅਤੇ ਨੌਜਵਾਨ ਖਿਡਾਰੀਆਂ ਨੂੰ ਅੱਗੇ ਵਧਾਉਣ ਵਿੱਚ ਦਿੱਤਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼