Punjab

ਮੋਰਿੰਡਾ ਨਗਰ ਕੌਂਸਲ ਪ੍ਰਧਾਨ ਦੀ ਚੋਣ ਦੌਰਾਨ ਹੰਗਾਮਾ, ਸਾਬਕਾ ਸੀਐਮ ਚੰਨੀ ਨੇ ਚੋਣ ਪ੍ਰਕਿਰਿਆ ‘ਤੇ ਚੁੱਕੇ ਸਵਾਲ

ਮੋਰਿੰਡਾ ਨਗਰ ਕੌਂਸਲ ਪ੍ਰਧਾਨ ਦੀ ਚੋਣ ਦੌਰਾਨ ਹੰਗਾਮਾ, ਸਾਬਕਾ ਸੀਐਮ ਚੰਨੀ ਨੇ ਚੋਣ ਪ੍ਰਕਿਰਿਆ 'ਤੇ ਚੁੱਕੇ ਸਵਾਲ

ਮੋਰਿੰਡਾ ਨਗਰ ਕੌਂਸਲ ਪ੍ਰਧਾਨ ਦੀ ਚੋਣ ਦੌਰਾਨ ਹੰਗਾਮਾ, ਸਾਬਕਾ ਸੀਐਮ ਚੰਨੀ ਨੇ ਚੋਣ ਪ੍ਰਕਿਰਿਆ ‘ਤੇ ਚੁੱਕੇ ਸਵਾਲ

ਰੂਪਨਗਰ: ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਵਿੱਚ ਨਗਰ ਕੌਂਸਲ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਦੌਰਾਨ ਉਸ ਵੇਲੇ ਸਥਿਤੀ ਤਣਾਅਪੂਰਨ ਬਣ ਗਈ, ਜਦੋਂ ਨਗਰ ਕੌਂਸਲ ਦਫ਼ਤਰ ਵਿੱਚ ਜ਼ੋਰਦਾਰ ਹੰਗਾਮਾ ਹੋ ਗਿਆ। ਚੋਣ ਪ੍ਰਕਿਰਿਆ ਦੌਰਾਨ ਕਾਂਗਰਸੀ ਕੌਂਸਲਰਾਂ ਨੇ ਪੁਲਿਸ ‘ਤੇ ਧੱਕੇਸ਼ਾਹੀ ਅਤੇ ਕੌਂਸਲਰਾਂ ਨੂੰ ਕਮਰਿਆਂ ਵਿੱਚ ਬੰਦ ਕਰਨ ਦੇ ਗੰਭੀਰ ਦੋਸ਼ ਲਗਾਏ, ਜਿਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੌਕੇ ‘ਤੇ ਪਹੁੰਚ ਗਏ।

ਬਹੁਮਤ ਨੂੰ ਲੈ ਕੇ ਛਿੜਿਆ ਵਿਵਾਦ

ਜਾਣਕਾਰੀ ਅਨੁਸਾਰ 15 ਵਾਰਡਾਂ ਵਾਲੀ ਮੋਰਿੰਡਾ ਨਗਰ ਕੌਂਸਲ ਵਿੱਚ ਕਾਂਗਰਸ ਦੇ 10 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ ਤਿੰਨ ਆਜ਼ਾਦ ਕੌਂਸਲਰਾਂ ਵਿੱਚੋਂ ਦੋ ਨੇ ਕਾਂਗਰਸ ਨੂੰ ਸਮਰਥਨ ਦਿੱਤਾ ਸੀ। ਦੂਜੇ ਪਾਸੇ ਦੋ ਕੌਂਸਲਰ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੇ ਜਿੱਤੇ ਸਨ, ਜਦਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਕੌਂਸਲਰ ਨਹੀਂ ਜਿੱਤਿਆ ਸੀ।

ਚੋਣ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ 9 ਕੌਂਸਲਰਾਂ ਦਾ ਬਹੁਮਤ ਹੈ ਅਤੇ ਉਹ ਬੱਸ ਰਾਹੀਂ ਆਪਣੇ ਸਮਰਥਕ ਕੌਂਸਲਰਾਂ ਨੂੰ ਲੈ ਕੇ ਨਗਰ ਕੌਂਸਲ ਦਫ਼ਤਰ ਪਹੁੰਚੇ। ਦੂਜੇ ਪਾਸੇ ਹਲਕੇ ਦੇ ਵਿਧਾਇਕ ਡਾ. ਚਰਨਜੀਤ ਸਿੰਘ ਆਪਣੇ ਸਮਰਥਕਾਂ ਨਾਲ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਦਫ਼ਤਰ ਅੰਦਰ ਹੰਗਾਮਾ ਸ਼ੁਰੂ ਹੋ ਗਿਆ।

ਕਾਂਗਰਸ ਨੇ ਪੁਲਿਸ ‘ਤੇ ਲਗਾਏ ਗੰਭੀਰ ਦੋਸ਼

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਕਾਂਗਰਸੀ ਕੌਂਸਲਰਾਂ ਨੂੰ ਜ਼ਬਰਦਸਤੀ ਰੋਕਿਆ, ਉਨ੍ਹਾਂ ਨਾਲ ਧੱਕਾ-ਮੁੱਕੀ ਕੀਤੀ ਅਤੇ ਮਹਿਲਾ ਕੌਂਸਲਰਾਂ ਨਾਲ ਵੀ ਬਦਸਲੂਕੀ ਕੀਤੀ। ਉਨ੍ਹਾਂ ਕਿਹਾ ਕਿ ਕੌਂਸਲਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਰੋਕਿਆ ਗਿਆ।

ਚੰਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਘਟਨਾ ਦੀ ਵੀਡੀਓ ਮੌਜੂਦ ਹੈ ਅਤੇ ਸਬੰਧਤ ਪੁਲਿਸ ਮੁਲਾਜ਼ਮਾਂ ਦੀ ਪਛਾਣ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਐਸਐਚਓ ਅਤੇ ਡੀਜੀਪੀ ਨੂੰ ਸ਼ਿਕਾਇਤ ਦਿੱਤੀ ਜਾਵੇਗੀ ਅਤੇ ਦੋਸ਼ੀ ਪੁਲਿਸ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਚਰਨਜੀਤ ਸਿੰਘ ਚੰਨੀ ਨੇ ਚੋਣ ਪ੍ਰਕਿਰਿਆ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਇਸ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਲੋਕਤੰਤਰਕ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।ਦੂਜੇ ਪਾਸੇ ਹਲਕੇ ਦੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਦੌਰਾਨ ਜਗਪਾਲ ਸਿੰਘ ਜੌਲੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਅਤੇ ਹਰਜਿੰਦਰ ਸਿੰਘ ਛਿੱਬਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ।

ਸਫ਼ਾਈ ਸੇਵਕ ਵੀ ਧਰਨੇ ਵਿੱਚ ਸ਼ਾਮਲ

ਚੋਣ ਦੌਰਾਨ ਪੈਦਾ ਹੋਏ ਵਿਵਾਦ ਤੋਂ ਬਾਅਦ ਨਗਰ ਕੌਂਸਲ ਦਫ਼ਤਰ ਵਿੱਚ ਧਰਨੇ ‘ਤੇ ਬੈਠੇ ਸਫ਼ਾਈ ਸੇਵਕ ਵੀ ਕਾਂਗਰਸੀ ਕੌਂਸਲਰਾਂ ਦੇ ਸਮਰਥਨ ਵਿੱਚ ਆ ਗਏ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਨੇ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਪੂਰਾ ਮਾਮਲਾ ਲੋਕਤੰਤਰਕ ਕਦਰਾਂ-ਕੀਮਤਾਂ ਦੇ ਉਲਟ ਹੈ ਅਤੇ ਉਹ ਇਸ ਲੜਾਈ ਨੂੰ ਕਾਨੂੰਨੀ ਤੌਰ ‘ਤੇ ਅੱਗੇ ਲੈ ਕੇ ਜਾਣਗੇ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼