Punjab

ਸਿੱਖੀ ਦੇ ਪ੍ਰਚਾਰ ਲਈ ਦਰਸ਼ਨ ਔਲਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਸਨਮਾਨ

ਸਿੱਖੀ ਦੇ ਪ੍ਰਚਾਰ ਲਈ ਦਰਸ਼ਨ ਔਲਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਸਨਮਾਨ

ਸਿੱਖੀ ਦੇ ਪ੍ਰਚਾਰ ਲਈ ਦਰਸ਼ਨ ਔਲਖ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਸਨਮਾਨ

ਫਰੀਦਕੋਟ: ਪੰਜਾਬੀ ਅਤੇ ਹਿੰਦੀ ਫ਼ਿਲਮ ਜਗਤ ਦੇ ਪ੍ਰਸਿੱਧ ਅਦਾਕਾਰ ਅਤੇ ਲਾਈਨ ਨਿਰਮਾਤਾ ਦਰਸ਼ਨ ਔਲਖ ਨੂੰ ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਦਸਤਾਰ ਦੀ ਮਹੱਤਤਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹਜ਼ੂਰੀ ਵਿੱਚ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਭੇਟ ਕੀਤਾ ਗਿਆ।

Punjabi actor Darshan Aulakh

ਸਨਮਾਨ ਪ੍ਰਾਪਤ ਕਰਨ ਉਪਰੰਤ ਦਰਸ਼ਨ ਔਲਖ ਨੇ ਇਸ ਪਲ ਨੂੰ ਆਪਣੇ ਜੀਵਨ ਦਾ ਮਾਣਮੱਤਾ ਮੌਕਾ ਕਰਾਰ ਦਿੰਦਿਆਂ ਕਿਹਾ ਕਿ ਉਹ ਦਸਤਾਰ ਅਤੇ ਸਿੱਖ ਵਿਰਾਸਤ ਪ੍ਰਤੀ ਆਪਣੀ ਸ਼ਰਧਾ ਨੂੰ ਹੋਰ ਮਜ਼ਬੂਤੀ ਨਾਲ ਸਮਾਜ ਤੱਕ ਪਹੁੰਚਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖ ਇਤਿਹਾਸ, ਸੱਭਿਆਚਾਰ ਅਤੇ ਦਸਤਾਰ ਦੀ ਮਹੱਤਤਾ ਨਾਲ ਜੋੜਿਆ ਜਾਵੇ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਅਮੀਰ ਵਿਰਸੇ ‘ਤੇ ਮਾਣ ਕਰ ਸਕਣ। ਦਰਸ਼ਨ ਔਲਖ ਨੇ ਸ੍ਰੀ ਹਰਮਿੰਦਰ ਸਾਹਿਬ ਵਿਖੇ ਮਿਲੇ ਪਿਆਰ ਅਤੇ ਸਨਮਾਨ ਲਈ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵੀ ਵਿਸ਼ੇਸ਼ ਧੰਨਵਾਦ ਪ੍ਰਗਟਾਇਆ, ਜਿਨ੍ਹਾਂ ਨੇ ਉਨ੍ਹਾਂ ਨੂੰ ਇਸ ਸਨਮਾਨ ਨਾਲ ਨਿਵਾਜਿਆ।

 

ਦਰਸ਼ਨ ਔਲਖ ਸਿਰਫ਼ ਇੱਕ ਕਾਬਲ ਅਦਾਕਾਰ ਹੀ ਨਹੀਂ, ਸਗੋਂ ਪੰਜਾਬੀਅਤ ਅਤੇ ਸਿੱਖੀ ਦੇ ਪ੍ਰਚਾਰ ਲਈ ਵੀ ਸਰਗਰਮ ਰਹੇ ਹਨ। ਹਾਲੀਆ ਸਮੇਂ ਵਿੱਚ ਉਨ੍ਹਾਂ ਨੇ ਕਈ ਅਰਥਪੂਰਨ ਪੰਜਾਬੀ ਅਤੇ ਧਾਰਮਿਕ ਗੀਤ ਵੀ ਦਰਸ਼ਕਾਂ ਦੇ ਰੂਬਰੂ ਕੀਤੇ ਹਨ, ਜਿਨ੍ਹਾਂ ਰਾਹੀਂ ਪੰਜਾਬ ਦੇ ਅਸਲ ਸੱਭਿਆਚਾਰ ਅਤੇ ਸਿੱਖ ਰਵਾਇਤਾਂ ਨੂੰ ਉਭਾਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਸਕਾਰਾਤਮਕ ਸੰਦੇਸ਼ ਦੇਣ ਦਾ ਯਤਨ ਕੀਤਾ ਗਿਆ ਹੈ। ਮਾਲਵਾ ਦੇ ਸਰਹੱਦੀ ਸ਼ਹਿਰ ਅਬੋਹਰ ਨਾਲ ਸੰਬੰਧਿਤ ਦਰਸ਼ਨ ਔਲਖ ਨੇ ਫ਼ਿਲਮ ਉਦਯੋਗ ਵਿੱਚ ਅਦਾਕਾਰੀ ਦੇ ਨਾਲ-ਨਾਲ ਲਾਈਨ ਨਿਰਮਾਤਾ ਵਜੋਂ ਵੀ ਵਿਲੱਖਣ ਪਛਾਣ ਬਣਾਈ ਹੈ। ਉਨ੍ਹਾਂ ਨੇ ਕਈ ਵੱਡੀਆਂ ਹਿੰਦੀ ਫ਼ਿਲਮਾਂ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਨ੍ਹਾਂ ਵਿੱਚ ‘ਵੀਰ-ਜ਼ਾਰਾ’, ‘ਨਮਸਤੇ ਲੰਡਨ’, ‘ਦਿਲ ਬੋਲੇ ਹੜਿੱਪਾ’, ‘ਰੱਬ ਨੇ ਬਣਾ ਦੀ ਜੋੜੀ’, ‘ਹਾਈਵੇ’, ‘ਬਜਰੰਗੀ ਭਾਈਜਾਨ’, ‘ਸਲਾਮ ਨਮਸਤੇ’, ‘ਬੇਸ਼ਰਮ’, ‘ਸਾਡੀਆਂ’, ‘ਫੈਂਟਮ’ ਅਤੇ ‘ਲੰਡਨ ਡ੍ਰੀਮਜ਼’ ਵਰਗੀਆਂ ਚਰਚਿਤ ਫ਼ਿਲਮਾਂ ਸ਼ਾਮਲ ਹਨ, ਜਿਨ੍ਹਾਂ ਨੂੰ ਦੇਸ਼-ਵਿਦੇਸ਼ ਵਿੱਚ ਦਰਸ਼ਕਾਂ ਵੱਲੋਂ ਭਰਪੂਰ ਪਿਆਰ ਮਿਲਿਆ। ਸਮਾਜਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਉਭਾਰਨ ਲਈ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਧਾਰਮਿਕ ਅਤੇ ਸਮਾਜਿਕ ਵਰਗਾਂ ਨੇ ਇਸ ਸਨਮਾਨ ਨੂੰ ਉਨ੍ਹਾਂ ਦੀਆਂ ਸੇਵਾਵਾਂ ਦਾ ਯੋਗ ਸਨਮਾਨ ਕਰਾਰ ਦਿੱਤਾ ਹੈ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼