Punjab

ਹੁਸੈਨੀਵਾਲਾ ਸਰਹੱਦ ਨੇੜੇ ਖੁਦਾਈ ਦੌਰਾਨ ਮਿਲਿਆ ਜ਼ਿੰਦਾ ਬੰਬ, ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ

ਹੁਸੈਨੀਵਾਲਾ ਸਰਹੱਦ ਨੇੜੇ ਖੁਦਾਈ ਦੌਰਾਨ ਮਿਲਿਆ ਜ਼ਿੰਦਾ ਬੰਬ, ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ

ਹੁਸੈਨੀਵਾਲਾ ਸਰਹੱਦ ਨੇੜੇ ਖੁਦਾਈ ਦੌਰਾਨ ਮਿਲਿਆ ਜ਼ਿੰਦਾ ਬੰਬ, ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ

ਫਿਰੋਜ਼ਪੁਰ: ਭਾਰਤ-ਪਾਕਿਸਤਾਨ ਸਰਹੱਦ ‘ਤੇ ਸਥਿਤ ਇਤਿਹਾਸਕ ਹੁਸੈਨੀਵਾਲਾ ਸ਼ਹੀਦੀ ਸਮਾਰਕ ਨੇੜੇ ਖੁਦਾਈ ਦੌਰਾਨ ਇੱਕ ਸ਼ੱਕੀ ਵਿਸਫੋਟਕ ਵਸਤੂ ਮਿਲਣ ਨਾਲ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਸੂਚਨਾ ਮਿਲਦੇ ਹੀ ਪੰਜਾਬ ਪੁਲਿਸ, ਬੀਐਸਐਫ (BSF) ਅਤੇ ਭਾਰਤੀ ਫੌਜ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚੀਆਂ ਅਤੇ ਪੂਰੇ ਇਲਾਕੇ ਨੂੰ ਸੁਰੱਖਿਆ ਘੇਰੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਇਹ ਪੁਸ਼ਟੀ ਹੋਈ ਕਿ ਮਿਲੀ ਵਸਤੂ ਇੱਕ ਜ਼ਿੰਦਾ ਬੰਬ ਹੈ, ਜੋ ਕਾਫ਼ੀ ਪੁਰਾਣਾ ਦਿਖਾਈ ਦੇ ਰਿਹਾ ਸੀ। ਸੁਰੱਖਿਆ ਦੇ ਮੱਦੇਨਜ਼ਰ ਬੰਬ ਨੂੰ ਬਹੁਤ ਹੀ ਸਾਵਧਾਨੀ ਨਾਲ ਕਬਜ਼ੇ ਵਿੱਚ ਲੈ ਕੇ ਇੱਕ ਸੁਰੱਖਿਅਤ ਥਾਂ ‘ਤੇ ਭੇਜ ਦਿੱਤਾ ਗਿਆ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

Bomb found near Hussainiwala border

ਐਸਪੀ ਹੈੱਡਕੁਆਰਟਰ ਧਰਮਵੀਰ ਸਿੰਘ ਨੇ ਦੱਸਿਆ ਕਿ ਖੁਦਾਈ ਦੌਰਾਨ ਸ਼ੱਕੀ ਵਸਤੂ ਮਿਲਣ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਬੀਐਸਐਫ ਅਤੇ ਫੌਜ ਨਾਲ ਤਾਲਮੇਲ ਕਰਕੇ ਮੌਕੇ ਦੀ ਜਾਂਚ ਕੀਤੀ। ਬੰਬ ਡਿਸਪੋਜ਼ਲ ਦਸਤੇ ਨੂੰ ਤੁਰੰਤ ਬੁਲਾਇਆ ਗਿਆ ਅਤੇ ਪੂਰੀ ਸੁਰੱਖਿਆ ਨਾਲ ਬੰਬ ਨੂੰ ਡਿਫਿਊਜ਼ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਘਟਨਾ ਸਥਾਨ ਤੋਂ ਦੂਰ ਰਹਿਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਦੂਜੇ ਪਾਸੇ ਸੁਰੱਖਿਆ ਏਜੰਸੀਆਂ ਇਸ ਗੱਲ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ ਕਿ ਇਹ ਬੰਬ ਉੱਥੇ ਕਿਵੇਂ ਪਹੁੰਚਿਆ, ਇਹ ਕਿੰਨੇ ਸਮੇਂ ਤੋਂ ਉਸ ਥਾਂ ‘ਤੇ ਮੌਜੂਦ ਸੀ ਅਤੇ ਕੀ ਇਸ ਦਾ ਕੋਈ ਸਰਹੱਦ ਪਾਰ ਨਾਲ ਸੰਬੰਧ ਹੈ। ਕੁਝ ਸ਼ੁਰੂਆਤੀ ਜਾਣਕਾਰੀਆਂ ਮੁਤਾਬਕ ਇਹ ਰਾਕੇਟ ਲਾਂਚਰ ਨਾਲ ਸਬੰਧਤ ਵਿਸਫੋਟਕ ਹੋ ਸਕਦਾ ਹੈ, ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਕੀਤੀ ਜਾਵੇਗੀ। ਸਰਹੱਦੀ ਖੇਤਰ ਹੋਣ ਕਾਰਨ ਪੂਰੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਮੁਕੰਮਲ ਹੋਣ ਉਪਰੰਤ ਹੀ ਇਸ ਮਾਮਲੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਜਨਤਕ ਕੀਤੀ ਜਾਵੇਗੀ। ਫਿਲਹਾਲ ਬੀਐਸਐਫ, ਪੰਜਾਬ ਪੁਲਿਸ ਅਤੇ ਫੌਜ ਸਥਿਤੀ ‘ਤੇ ਪੂਰੀ ਤਰ੍ਹਾਂ ਨਜ਼ਰ ਬਣਾਈ ਹੋਈ ਹੈ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼