Punjab

ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ ‘ਚ ਭਿਆਨਕ ਅੱਗ, ਦਰਜਨ ਦੇ ਕਰੀਬ ਟੈਂਟ ਸੜੇ; ਸ਼ਰਧਾਲੂ ਸੁਰੱਖਿਅਤ

ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ 'ਚ ਭਿਆਨਕ ਅੱਗ, ਦਰਜਨ ਦੇ ਕਰੀਬ ਟੈਂਟ ਸੜੇ; ਸ਼ਰਧਾਲੂ ਸੁਰੱਖਿਅਤ

ਸ੍ਰੀ ਅਨੰਦਪੁਰ ਸਾਹਿਬ ਦੀ ਟੈਂਟ ਸਿਟੀ ‘ਚ ਭਿਆਨਕ ਅੱਗ, ਦਰਜਨ ਦੇ ਕਰੀਬ ਟੈਂਟ ਸੜੇ; ਸ਼ਰਧਾਲੂ ਸੁਰੱਖਿਅਤ

ਰੂਪਨਗਰ: ਸ੍ਰੀ ਅਨੰਦਪੁਰ ਸਾਹਿਬ ਨੇੜੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਣਾਈ ਗਈ ਟੈਂਟ ਸਿਟੀ ਵਿੱਚ ਐਤਵਾਰ ਸਵੇਰੇ ਅਚਾਨਕ ਅੱਗ ਲੱਗਣ ਨਾਲ ਹੜਕੰਪ ਮਚ ਗਿਆ। ਅੱਗ ਲੱਗਣ ਤੋਂ ਬਾਅਦ ਮੌਕੇ ‘ਤੇ ਕੁਝ ਸਮੇਂ ਲਈ ਭਾਜੜ ਵਰਗੀ ਸਥਿਤੀ ਬਣ ਗਈ, ਜਦਕਿ ਲੋਕਾਂ ਅਤੇ ਫਾਇਰ ਬ੍ਰਿਗੇਡ ਦੀ ਟੀਮ ਦੀ ਸਾਂਝੀ ਕੋਸ਼ਿਸ਼ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਮਿਲੀ।

Sri Anandpur Sahib Tent City fire

ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਨਾਲ ਲੱਗਦੇ ਪਿੰਡ ਅਗਮਪੁਰ ਵਿਖੇ ਸ਼ਰਧਾਲੂਆਂ ਦੇ ਠਹਿਰਣ ਲਈ ਏਅਰ ਕੰਡੀਸ਼ਨਡ ਅਤੇ ਵਾਟਰਪ੍ਰੂਫ਼ ਟੈਂਟ ਸਿਟੀ ਬਣਾਈ ਗਈ ਹੈ। ਐਤਵਾਰ ਸਵੇਰੇ ਕਰੀਬ 9 ਵਜੇ ਟੈਂਟ ਸਿਟੀ ਦੇ ਇੱਕ ਕੈਬਿਨ ਬਲਾਕ ਵਿੱਚ ਅਚਾਨਕ ਅੱਗ ਭੜਕ ਉੱਠੀ, ਜਿਸ ਕਾਰਨ 10 ਤੋਂ 12 ਟੈਂਟ ਅਤੇ ਕੈਬਿਨ ਅੱਗ ਦੀ ਲਪੇਟ ਵਿੱਚ ਆ ਕੇ ਨੁਕਸਾਨੇ ਗਏ।ਘਟਨਾ ਦਾ ਪਤਾ ਲੱਗਦੇ ਹੀ ਮੌਕੇ ‘ਤੇ ਮੌਜੂਦ ਲੋਕਾਂ ਨੇ ਆਪਣੇ ਪੱਧਰ ‘ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ। ਕੁਝ ਸਮੇਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਅੱਗ ‘ਤੇ ਕਾਬੂ ਪਾ ਲਿਆ ਗਿਆ, ਜਿਸ ਨਾਲ ਵੱਡਾ ਨੁਕਸਾਨ ਹੋਣ ਤੋਂ ਟਲ ਗਿਆ।

Sri Anandpur Sahib Tent City fire

ਰਾਹਤ ਵਾਲੀ ਗੱਲ ਇਹ ਰਹੀ ਕਿ ਜਿਸ ਬਲਾਕ ਵਿੱਚ ਅੱਗ ਲੱਗੀ ਸੀ, ਉਹ ਉਸ ਸਮੇਂ ਖਾਲੀ ਸੀ। ਟੈਂਟ ਸਿਟੀ ਵਿੱਚ ਠਹਿਰੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਸ਼ਰਧਾਲੂ ਪੂਰੀ ਤਰ੍ਹਾਂ ਸੁਰੱਖਿਅਤ ਰਹੇ ਅਤੇ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਆਈ। ਹਾਲਾਂਕਿ ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਦੋਸ਼ ਲਾਇਆ ਕਿ ਫਾਇਰ ਬ੍ਰਿਗੇਡ ਦੀ ਟੀਮ ਘਟਨਾ ਤੋਂ ਕੁਝ ਸਮੇਂ ਬਾਅਦ ਪਹੁੰਚੀ, ਜਿਸ ਕਾਰਨ ਸ਼ੁਰੂਆਤੀ ਦੌਰ ਵਿੱਚ ਸਥਾਨਕ ਲੋਕਾਂ ਨੇ ਹੀ ਅੱਗ ਬੁਝਾਉਣ ਦੀ ਜ਼ਿੰਮੇਵਾਰੀ ਨਿਭਾਈ। ਇਸ ਦੌਰਾਨ ਕੁਝ ਯਾਤਰੀਆਂ ਦੇ ਸਮਾਨ ਨੂੰ ਵੀ ਨੁਕਸਾਨ ਪਹੁੰਚਣ ਦੀ ਜਾਣਕਾਰੀ ਮਿਲੀ ਹੈ।

Sri Anandpur Sahib Tent City fire

ਐਸਡੀਐਮ ਸੁਖਪਾਲ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪ੍ਰਸ਼ਾਸਨ ਨੇ ਪੂਰੇ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ, ਜੋ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕਰੇਗੀ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੀਆਂ ਸਿਫ਼ਾਰਸ਼ਾਂ ਵੀ ਦੇਵੇਗੀ।

Sri Anandpur Sahib Tent City fire

ਪ੍ਰਸ਼ਾਸਨ ਦਾ ਕਹਿਣਾ ਹੈ ਕਿ ਘਟਨਾ ਦੀ ਵਿਸਥਾਰ ਨਾਲ ਜਾਂਚ ਜਾਰੀ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਅੱਗ ਲੱਗਣ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਦਿੱਤੀ ਜਾਵੇਗੀ।

 

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼