Punjab

ਦਿਲਜੀਤ ਦੁਸਾਂਝ ਨੇ ਰਚਿਆ ਨਵਾਂ ਇਤਿਹਾਸ! ਪੰਜਾਬੀ ਸਿਨੇਮਾ ਦੇ ਸਭ ਤੋਂ ਮਹਿੰਗੇ ਅਦਾਕਾਰ ਬਣੇ, ਇੱਕ ਫਿਲਮ ਲਈ 20 ਕਰੋੜ ਤੋਂ ਵੱਧ ਫੀਸ ਦੀ ਚਰਚਾ

ਚੰਡੀਗੜ੍ਹ: ਪੰਜਾਬੀ ਸਿਨੇਮਾ ਦੇ ਗਲੋਬਲ ਸਟਾਰ ਦਿਲਜੀਤ ਦੁਸਾਂਝ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ‘ਸਤਲੁਜ’ ਨੂੰ ਦੇਸ਼-ਵਿਦੇਸ਼ ਵਿੱਚ ਮਿਲ ਰਹੇ ਸ਼ਾਨਦਾਰ ਹੁੰਗਾਰੇ ਤੋਂ ਬਾਅਦ ਦਿਲਜੀਤ ਦੀ ਲੋਕਪ੍ਰਿਯਤਾ ਅਤੇ ਮਾਰਕੀਟ ਵੈਲਿਊ ਵਿੱਚ ਵੱਡਾ ਵਾਧਾ ਹੋਇਆ ਹੈ। ਫਿਲਮ ਇੰਡਸਟਰੀ ਨਾਲ ਜੁੜੇ ਸਰੋਤਾਂ ਮੁਤਾਬਕ, ਦਿਲਜੀਤ ਹੁਣ ਪੰਜਾਬੀ ਸਿਨੇਮਾ ਦੇ ਸਭ ਤੋਂ ਵੱਧ ਫੀਸ ਲੈਣ ਵਾਲੇ ਅਦਾਕਾਰਾਂ ਵਿੱਚ ਸ਼ਾਮਲ ਹੋ ਗਏ ਹਨ।

Articles and Resources | Ensaaf • Watch Now: Diljit Dosanjh's Punjab '95  finally released as Satluj

ਦਿਲਜੀਤ ਦੁਸਾਂਝ ਨੇ ਆਪਣੇ ਫਿਲਮੀ ਸਫ਼ਰ ਦੀ ਸ਼ੁਰੂਆਤ ਸਾਲ 2010 ਵਿੱਚ ਰਿਲੀਜ਼ ਹੋਈ ਗਿੱਪੀ ਗਰੇਵਾਲ ਸਟਾਰਰ ਫਿਲਮ ‘ਮੇਲ ਕਰਾਦੇ ਰੱਬਾ’ ਵਿੱਚ ਇੱਕ ਛੋਟੀ ਪਰ ਯਾਦਗਾਰ ਭੂਮਿਕਾ ਨਾਲ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਲਗਾਤਾਰ ਹਿੱਟ ਫਿਲਮਾਂ ਅਤੇ ਬਿਹਤਰੀਨ ਅਦਾਕਾਰੀ ਦੇ ਜ਼ਰੀਏ ਪੰਜਾਬੀ ਸਿਨੇਮਾ ਵਿੱਚ ਆਪਣੀ ਵੱਖਰੀ ਪਹਿਚਾਣ ਬਣਾਈ।

ਦਿਲਜੀਤ ਦੁਸਾਂਝ

ਚਰਚਾਵਾਂ ਅਨੁਸਾਰ, ਕੁਝ ਸਮਾਂ ਪਹਿਲਾਂ ਤੱਕ ਦਿਲਜੀਤ ਇੱਕ ਫਿਲਮ ਲਈ ਕਰੀਬ 12 ਕਰੋੜ ਰੁਪਏ ਫੀਸ ਲੈਂਦੇ ਸਨ, ਪਰ ਹੁਣ ਇਹ ਅੰਕੜਾ 20 ਕਰੋੜ ਰੁਪਏ ਤੋਂ ਵੀ ਵੱਧ ਦੱਸਿਆ ਜਾ ਰਿਹਾ ਹੈ। ਇਸ ਦੇ ਮੁਕਾਬਲੇ ਗਿੱਪੀ ਗਰੇਵਾਲ ਦੀ ਫੀਸ ਲਗਭਗ 9 ਕਰੋੜ ਰੁਪਏ ਅਤੇ ਐਮੀ ਵਿਰਕ ਦੀ ਕਰੀਬ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦਿਲਜੀਤ ਦੀ ਲੋਕਪ੍ਰਿਯਤਾ ਸਿਰਫ਼ ਪੰਜਾਬੀ ਸਿਨੇਮਾ ਤੱਕ ਸੀਮਿਤ ਨਹੀਂ ਰਹੀ। ਬਾਲੀਵੁੱਡ ਵਿੱਚ ਵੀ ਉਨ੍ਹਾਂ ਦੀ ਮੰਗ ਲਗਾਤਾਰ ਵਧ ਰਹੀ ਹੈ। ਇਮਤਿਆਜ਼ ਅਲੀ ਦੀ ਫਿਲਮ ‘ਮੈਂ ਵਾਪਸ ਆਊਂਗਾ’ ਤੋਂ ਬਾਅਦ ਹਿੰਦੀ ਫਿਲਮ ਉਦਯੋਗ ਵਿੱਚ ਵੀ ਉਨ੍ਹਾਂ ਦੀ ਪਛਾਣ ਹੋਰ ਮਜ਼ਬੂਤ ਹੋਈ ਹੈ। ਵਧਦੀ ਰੁਝੇਵਿਆਂ ਕਾਰਨ ਉਹ ਅਨੀਸ ਬਜ਼ਮੀ ਦੀ ਬਹੁ-ਚਰਚਿਤ ਫਿਲਮ ‘ਨੋ ਐਂਟਰੀ 2’ ਦਾ ਹਿੱਸਾ ਨਹੀਂ ਬਣ ਸਕੇ, ਹਾਲਾਂਕਿ ਇਸ ਫਿਲਮ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਸੀ।

ਦਿਲਜੀਤ ਦੁਸਾਂਝ ਨੇ ਰਚਿਆ ਨਵਾਂ ਇਤਿਹਾਸ! ਪੰਜਾਬੀ ਸਿਨੇਮਾ ਦੇ ਸਭ ਤੋਂ ਮਹਿੰਗੇ ਅਦਾਕਾਰ ਬਣੇ, ਇੱਕ ਫਿਲਮ ਲਈ 20 ਕਰੋੜ ਤੋਂ ਵੱਧ ਫੀਸ ਦੀ ਚਰਚਾ

ਦਿਲਜੀਤ ਦੁਸਾਂਝ ਅੱਜ ਉਹਨਾਂ ਚੁਣਿੰਦਾ ਪੰਜਾਬੀ ਕਲਾਕਾਰਾਂ ਵਿੱਚ ਸ਼ਾਮਲ ਹਨ, ਜਿਨ੍ਹਾਂ ਨੇ ਪੰਜਾਬੀ ਅਤੇ ਹਿੰਦੀ ਦੋਵੇਂ ਫਿਲਮ ਉਦਯੋਗਾਂ ਵਿੱਚ ਆਪਣੀ ਮਜ਼ਬੂਤ ਪਛਾਣ ਬਣਾਈ ਹੈ। ਉਨ੍ਹਾਂ ਦੀ ਲਗਾਤਾਰ ਸਫ਼ਲਤਾ ਨੇ ਨਾ ਸਿਰਫ਼ ਪੰਜਾਬੀ ਸਿਨੇਮਾ ਨੂੰ ਵਿਸ਼ਵ ਪੱਧਰ ‘ਤੇ ਨਵੀਂ ਪਹਿਚਾਣ ਦਿੱਤੀ ਹੈ, ਸਗੋਂ ਨਵੇਂ ਕਲਾਕਾਰਾਂ ਲਈ ਵੀ ਇੱਕ ਪ੍ਰੇਰਣਾ ਪੈਦਾ ਕੀਤੀ ਹੈ।

Leave a comment

Your email address will not be published. Required fields are marked *

You may also like

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ
Punjab

ਨਹਿਰ ਚ ਪਿਆ ਪਾੜ ਕਣਕ ਦੀ ਫਸਲ ਡੁੱਬੀ

ਮੱਲਾਂ ਵਾਲਾ (14 ਦਸੰਬਰ) ਹਰੀਕੇ ਹੈਡ ਤੋਂ ਨਿਕਲਦੀ ਬਾਰਨ ਸਵਾਹ ਨਹਿਰ ਜੋ ਕਿ ਪਿੰਡ ਸਰਹਾਲੀ,ਪੱਧਰੀ ਮੱਲੂਵਾਲੀਏ ਵਾਲਾ,ਸੁਧਾਰਾ ਮਾਣੋਚਾਲ,ਆਸਿਫ ਵਾਲਾ ਸੁਨਮਾ,ਘੁਮਿਆਰੀ
ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ
Punjab

ਪਹਿਲੀ ਵਾਰ ਵੋਟ ਪਾਉਣ ਵਾਲੀ ਕੋਮਲਪ੍ਰੀਤ ਤੋਂ ਲੈ ਕੇ 90 ਸਾਲਾ ਅਜਬ ਸਿੰਘ ਤੱਕ, ਆਰਿਫ਼ ਕੇ ਇਲਮੇ ਵਾਲਾ ਬੰਡਾਲਾ ਵਿੱਚ ਲੋਕਤੰਤਰ ਦੀ ਮਿਸ

ਮੱਲਾਂਵਾਲਾ (ਹਰਨੇਕ ਸਿੰਘ ਭੁੱਲਰ ) — ਆਰਿਫ਼ ਕੇ ਇਲਮੇ ਵਾਲਾ ਬੰਡਾਲਾ: ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਪਿੰਡ ਆਰਿਫ਼